02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

'ਆਪ' ਵਲੋਂ ਕੁਰਾਲੀ ਨੂੰ ਨਮੂਨੇ ਦਾ ਸ਼ਹਿਰ ਬਣਾਇਆ ਜਾਵੇਗਾ : ਕੌਂਸਲਰ ਓ. ਕੇ. <br/>

Ad Position 21
No active advertisement
ਅਜੀਤ ਡੈਸਕ 06-06-2026
ਕੁਰਾਲੀ, 5 ਜੂਨ (ਹਰਪ੍ਰੀਤ ਸਿੰਘ)- ਸ਼ਹਿਰ ਦੇ ਵਾ. ਨੰ. 6 ਦੇ ਕੌਂਸਲਰ ਬਹਾਦਰ ਸਿੰਘ ਓ. ਕੇ. ਨੇ ਨਗਰ ਕੌਂਸਲ ਚੋਣਾਂ ਦੀ ਜਿੱਤ ਉਪਰੰਤ ਅੱਜ ਸ਼ਹਿਰ ਵਾਸੀਆਂ ਦੀ ਸਮੱਸਿਆਵਾਂ ਦੇ ਹੱਲ ਦੇ ਲਈ ਕੌਂਸਲ ਅਧਿਕਾਰੀਆਂ ਦੀ ਟੀਮ ਨਾਲ ਸਥਾਨਕ ਚੰਡੀਗੜ੍ਹ ਮਾਰਗ ਦਾ ਦੌਰਾ ਕੀਤਾ ਜਿਸ ਦੌਰਾਨ ਪਿਛਲੇ ਲੰਬੇ ਸਮੇਂ ਤੋਂ ਸੜਕ ਦੇ ਨਾਲ ਲਗਦੇ ਗੰਦਗੀ ਦੇ ਢੇਰ ਦੇ ਨਿਪਟਾਰੇ ਸੰਬੰਧੀ ਕਾਰਵਾਈ ਕੀਤੀ ਗਈ | ਸਵੇਰ ਸਮੇਂ ਕੌਂਸਲ ਦੇ ਕਾਰਜ਼ ਸਾਧਕ ਅਫ਼ਸਰ ਰਜਨੀਸ਼ ਸੂਦ ਤੇ ਕੌਂਸਲਰ ਬਹਾਦਰ ਸਿੰਘ ਓ. ਕੇ. ਦੀ ਸਾਂਝੀ ਅਗਵਾਈ ਤੇ ਸੈਨੇਟਰੀ ਇੰਸਪੈਕਟਰ ਸਚਿਨ ਗਾਬਾ ਦੀ ਦੇਖ-ਰੇਖ ਹੇਠ ਪਹੁੰਚੀ ਕੌਂਸਲ ਟੀਮ ਵਲੋਂ ਕੌਮੀ ਮਾਰਗ ਦੇ ਨਾਲ ਲਗਦੇ ਗੰਦਗੀ ਦੇ ਢੇਰਾਂ ਨੂੰ ਜੇ. ਸੀ. ਬੀ. ਮਸ਼ੀਨ ਦੀ ਮੱਦਦ ਨਾਲ ਸਾਫ਼ ਕਰਵਾਇਆ ਗਿਆ | ਇਸ ਮੌਕੇ ਓ. ਕੇ. ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸ਼ਹਿਰਾਂ ਨੂੰ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਵਚਨਬੱਧ ਹੈ | ਉਨਾਂ ਕਿਹਾ ਕਿ ਵਿਧਾਇਕਾ ਅਨਮੋਲ ਗਗਨ ਮਾਨ ਦੀ ਅਗਵਾਈ ਹੇਠ ਉਨਾਂ ਵਲੋਂ ਆਪਣੇ ਵਾਰਡ ਹੀ ਨਹੀਂ, ਸਗੋਂ ਸਾਰੇ ਸ਼ਹਿਰ ਨੂੰ ਨਮੂਨੇ ਦਾ ਸ਼ਹਿਰ ਬਨਾਉਣ 'ਚ ਕੋਈ ਕਸਰ ਨਹੀਂ ਛੱਡਣਗੇ | ਉਨ੍ਹਾਂ ਦੱਸਿਆ ਕਿ ਇਸ ਥਾਂ 'ਤੇ ਪਿਛਲੇ ਲੰਬੇ ਸਮੇਂ ਤੋਂ ਗੰਦਗੀ ਦੇ ਲੱਗੇ ਢੇਰ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣ ਰਹੇ ਸਨ, ਜਿਸਦੇ ਹੱਲ ਲਈ ਉਹ ਖ਼ੁਦ ਸੈਨੇਟਰੀ ਟੀਮ ਨਾਲ ਮੌਕੇ 'ਤੇ ਪਹੁੰਚੇ ਹਨ | ਇਸੇ ਦੌਰਾਨ ਕਾਰਜ ਸਾਧਕ ਅਫ਼ਸਰ ਨੇ ਦੱਸਿਆ ਕਿ ਸ਼ਹਿਰ ਦੀਆਂ ਸਾਰੀਆਂ ਜਨਤਕ ਥਾਵਾਂ ਨੂੰ ਸਾਫ਼-ਸੁਥਰਾ ਬਣਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਜਨਤਕ ਥਾਵਾਂ 'ਤੇ ਸਫ਼ਾਈ ਵਿਵਸਥਾ ਨੂੰ ਹਰ ਹਾਲ ਵਿਚ ਯਕੀਨੀ ਬਣਾਉਣ ਲਈ ਸੈਨੇਟਰੀ ਵਿਭਾਗ ਦੀ ਟੀਮ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ | ਇਸੇ ਦੌਰਾਨ ਕੌਂਸਲਰ ਓ. ਕੇ. ਨੇ ਸ਼ਹਿਰ ਵਾਸੀਆਂ ਨੂੰ ਸ਼ਹਿਰ ਨੂੰ ਸਵੱਛ ਰੱਖਣ ਵਿਚ ਕੌਂਸਲ ਨੂੰ ਸਹਿਯੋਗ ਦੇਣ ਅਤੇ ਕੂੜਾ ਨਿਰਧਾਰਿਤ ਥਾਵਾਂ 'ਤੇ ਹੀ ਸੁੱਟਣ ਦੀ ਅਪੀਲ ਕੀਤੀ |

Ad Position 22
No active advertisement
ਪਿਛਲੀ ਖ਼ਬਰ 'ਦਾ ਵਰਲਡ ਵਾਕ' ਫਰਮ ਦੀ ਲਾਇਸੰਸ ਅਰਜ਼ੀ ਦਾਖ਼ਲ ਦਫ਼ਤਰ ਕੀਤੀ ਗਈ ਅਗਲੀ ਖ਼ਬਰ ਚੰਨੀ ਦੀਆਂ ਸਿਫ਼ਾਰਿਸ਼ਾਂ ਕਾਰਨ ਕਿਸਾਨਾਂ ਤੇ ਦੁੱਧ ਉਤਪਾਦਕਾਂ ਨੂੰ ਹੋਵੇਗਾ ਫਾਇਦਾ : ਬੰਨੀ ਕੰਗ <br/>
Ad Position 24
No active advertisement