ਖਰੜ, 5 ਜੂਨ (ਗੁਰਮੁੱਖ ਸਿੰਘ ਮਕਾਨ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 'ਇਕ ਪੇੜ ਮਾਂ ਦੇ ਨਾਂਅ' ਅਭਿਆਨ ਤੋਂ ਪ੍ਰੇਰਿਤ ਹੋ ਕੇ ਭਾਜਪਾ ਪੰਜਾਬ ਦੇ ਖ਼ਜ਼ਾਨਚੀ ਸੁਖਵਿੰਦਰ ਸਿੰਘ ਗੋਲਡੀ, ਮੰਡਲ ਪ੍ਰਧਾਨ ਰਾਕੇਸ਼ ਗੁਪਤਾ, ਜ਼ਿਲ੍ਹਾ ਜਨਰਲ ਸਕੱਤਰ ਜਗਦੀਪ ਸਿੰਘ ਔਜਲਾ ਤੇ ਮਹਿਲਾ ਮੋਰਚਾ ਪ੍ਰਧਾਨ ਆਸ਼ੂ ਪੁਰੀ ਤੇ ਹੋਰਨਾਂ ਅਹੁਦੇਦਾਰਾਂ ਵਲੋਂ ਵਿਸ਼ਵ ਵਾਤਾਵਰਨ ਦਿਵਸ ਮਨਾਉਂਦੇ ਹੋਏ ਬੂਟੇ ਲਗਾਏ ਗਏ | ਇਸ ਮੌਕੇ ਗੋਲਡੀ ਨੇ ਕਿਹਾ ਕਿ ਰੁੱਖ ਸਾਡੇ ਜੀਵਨ ਦਾ ਆਧਾਰ ਹਨ ਅਤੇ ਵਾਤਾਵਰਨ ਨੂੰ ਸਾਫ਼-ਸੁਥਰਾ ਤੇ ਹਰਿਆ-ਭਰਿਆ ਬਣਾਉਣ ਲਈ ਹਰ ਵਿਅਕਤੀ ਨੂੰ ਘੱਟੋ-ਘੱਟ ਇਕ ਬੂਟਾ ਜ਼ਰੂਰ ਲਗਾਉਣਾ ਚਾਹੀਦਾ ਹੈ ਤਾਂ ਕਿ ਉਹ ਦਰੱਖ਼ਤ ਬਣ ਕੇ ਠੰਢੀ ਛਾਂ ਤੇ ਵਾਤਾਵਰਨ ਨੂੰ ਸਾਫ਼ ਰੱਖਣ 'ਚ ਅਹਿਮ ਯੋਗਦਾਨ ਪਾ ਸਕੇ | ਉਨ੍ਹਾਂ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਵਾਤਾਵਰਨ ਦੀ ਰੱਖਿਆ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾਣ ਤੇ ਉਨ੍ਹਾਂ ਦੀ ਸਾਂਭ-ਸੰਭਾਲ ਵੀ ਕੀਤੀ ਜਾਵੇ ਤਾਂ ਜੋ ਆਉਣ ਵਾਲੀਆਂ ਪੀੜੀਆਂ ਨੂੰ ਸਾਫ਼ ਅਤੇ ਸਿਹਤਮੰਦ ਵਾਤਾਵਰਨ ਮਿਲ ਸਕੇ |