ਐੱਸ. ਏ. ਐੱਸ. ਨਗਰ, 5 ਜੂਨ (ਤਰਵਿੰਦਰ ਸਿੰਘ ਬੈਨੀਪਾਲ)- ਮੁਹਾਲੀ ਦੇ ਵਾ. ਨੰ. 41 ਦੀ ਕੌਂਸਲਰ ਗੁਰਪ੍ਰੀਤ ਕੌਰ ਉੱਭਾ ਅਤੇ ਭਾਜਪਾ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਵਲੋਂ ਅੱਜ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੂੰ ਵਾਰਡ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਉਂਦਿਆਂ ਇਕ ਮੰਗ-ਪੱਤਰ ਸੌਂਪਿਆ ਗਿਆ | ਇਸ ਮੌਕੇ ਕੌਂਸਲਰ ਗੁਰਪ੍ਰੀਤ ਕੌਰ ਉੱਭਾ ਨੇ ਲੋਕ ਸਭਾ ਮੈਂਬਰ ਕੰਗ ਨੂੰ ਪਿੰਡ ਸੰਭਾਲਕੀ, ਨਾਨੂੰਮਾਜਰਾ, ਵੇਵ ਅਸਟੇਟ ਸੈਕਟਰ-85, ਪ੍ਰੀਤ ਸਿਟੀ ਸੈਕਟਰ-86 ਅਤੇ ਸੈਕਟਰ-88 ਦੇ ਨਿਵਾਸੀਆਂ ਨੂੰ ਪੇਸ਼ ਆਉਣ ਵਾਲੀਆਂ ਦਰਪੇਸ਼ ਸਮੱਸਿਆਵਾਂ ਤੋਂ ਜਾਣੂ ਕਰਵਾਇਆ | ਉਨ੍ਹਾਂ ਮੰਗ ਪੱਤਰ ਵਿਚ ਸਭ ਤੋਂ ਪਹਿਲਾਂ ਸਮੂਹ ਵਾਰਡ ਵਾਸੀਆਂ ਲਈ ਸਾਫ਼-ਸੁਥਰੇ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ | ਇਸ ਤੋਂ ਇਲਾਵਾ ਉਨ੍ਹਾਂ ਟ੍ਰੈਫ਼ਿਕ ਸਿੰਗਨਲ, ਸੀ. ਸੀ. ਟੀ. ਵੀ. ਕੈਮਰੇ, ਸੀਵਰੇਜ ਪ੍ਰਣਾਲੀ 'ਚ ਸੁਧਾਰ, ਸੜਕਾਂ ਦੀ ਮੁਰੰਮਤ, ਸਟਰੀਟ ਲਾਈਟਾਂ, ਪਾਰਕਾਂ ਦੇ ਵਿਕਾਸ, ਸਫ਼ਾਈ ਪ੍ਰਬੰਧ, ਪਬਲਿਕ ਟਰਾਂਸਪੋਰਟ, ਖੇਡ ਗਰਾਊਾਡ, ਓਪਨ ਜਿੰਮ, ਕਮਿਊਨਿਟੀ ਸੈਂਟਰ ਅਤੇ ਹੋਰ ਜਨਤਕ ਸਹੂਲਤਾਂ ਮੁਹੱਈਆ ਕਰਵਾਉਣ ਦੀ ਮੰਗ ਕੀਤੀ | ਮੁਲਾਕਾਤ ਉਪਰੰਤ ਹਰਦੇਵ ਸਿੰਘ ਉੱਭਾ ਨੇ ਦੱਸਿਆ ਕਿ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਜਲਦ ਹੀ ਮੁਹਾਲੀ ਦੇ ਵਾ. ਨੰ. 41 ਦਾ ਦੌਰਾ ਕਰਨਗੇ ਅਤੇ ਸਮੱਸਿਆਵਾਂ ਦੇ ਹੱਲ ਲਈ ਸੰਬੰਧਿਤ ਵਿਭਾਗਾਂ ਨਾਲ ਗੱਲਬਾਤ ਕੀਤੀ ਜਾਵੇਗੀ ਅਤੇ ਵਿਕਾਸ ਕਾਰਜਾਂ ਨੂੰ ਤਰਜ਼ੀਹ ਦੇ ਆਧਾਰ 'ਤੇ ਅੱਗੇ ਵਧਾਇਆ ਜਾਵੇਗਾ | ਇਸ ਮੌਕੇ ਉਨ੍ਹਾਂ ਨਾਲ ਰੈਜ਼ੀਡੈਂਟਸ ਵੈੱਲਫ਼ੇਅਰ ਐਸੋਸੀਏਸ਼ਨ ਸੈਕਟਰ-85 ਦੇ ਪ੍ਰਧਾਨ ਮਨੋਜ ਸ਼ਰਮਾ ਵੀ ਹਾਜ਼ਰ ਸਨ |