02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਭਗਤ ਸਿੰਘ ਸੈਦਪੁਰ ਭਾਰਤੀ ਕਿਸਾਨ ਯੂਨੀਅਨ ਏਕਤਾ (ਮਝੈਲ) ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 06-06-2026
ਖਰੜ, 5 ਜੂਨ (ਗੁਰਮੁੱਖ ਸਿੰਘ ਮਾਨ)-ਭਾਰਤੀ ਕਿਸਾਨ ਯੂਨੀਅਨ ਏਕਤਾ (ਮਝੈਲ) ਦੀ ਜ਼ਿਲ੍ਹਾ ਮੁਹਾਲੀ ਇਕਾਈ ਦੀ ਅਹਿਮ ਮੀਟਿੰਗ ਹੋਈ ਜਿਸ ਵਿਚ ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਸੇਵਕ ਸਿੰਘ ਧਾਲੀਵਾਲ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਵੱਡੀ ਗਿਣਤੀ ਕਿਸਾਨਾਂ ਤੇ ਮਜ਼ਦੂਰਾਂ ਦੀ ਹਾਜ਼ਰੀ 'ਚ ਭਗਤ ਸਿੰਘ ਸੈਦਪੁਰ ਨੂੰ ਜ਼ਿਲ੍ਹਾ ਮੁਹਾਲੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਤੋਂ ਬਾਅਦ ਕਿਸਾਨ ਆਗੂਆਂ ਵਲੋਂ ਜਿੱਥੇ ਭਾਰਤ-ਅਮਰੀਕਾ ਵਪਾਰ ਮੁਕਤ ਸਮਝੌਤੇ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਨੂੰ ਲਾਮਬੰਦ ਕੀਤਾ ਗਿਆ ਉਥੇ ਹੀ ਬਿਜਲੀ ਸੋਧ ਬਿੱਲ ਐਕਟ-2025 ਤੇ ਕੇਂਦਰ ਸਰਕਾਰ ਵਲੋਂ ਕਿਸਾਨਾਂ ਦੀਆਂ ਯੂਰੀਆ ਤੇ ਡਾਈ ਖਾਦ ਸੰਬੰਧੀ ਬਣਾਈਆਂ ਜਾ ਰਹੀਆਂ ਆਈਡੀਆਂ ਖ਼ਿਲਾਫ਼ ਰੋਸ ਜ਼ਾਹਿਰ ਕੀਤਾ ਗਿਆ |
ਮੀਟਿੰਗ ਵਿਚ ਜ਼ਿਲ੍ਹਾ ਰੋਪੜ ਦੇ ਪ੍ਰਧਾਨ ਅਜੈਬ ਸਿੰਘ ਸੈਣੀ, ਜ਼ਿਲ੍ਹਾ ਜਨਰਲ ਸਕੱਤਰ ਨੌਨਿਹਾਲ ਸਿੰਘ, ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਦਿਲਸ਼ਾਨ ਸਿੰਘ, ਪਿਆਰਾ ਸਿੰਘ, ਨਰਿੰਦਰ ਸਿੰਘ ਸੈਦਪੁਰ, ਸੁਖਵਿੰਦਰ ਸਿੰਘ, ਜਸਪਾਲ ਸਿੰਘ, ਹਰਮੀਤ ਸਿੰਘ, ਸੁਰਜੀਤ ਸਿੰਘ, ਕਰਮ ਸਿੰਘ, ਗੁਰਮੀਤ ਸਿੰਘ ਘਟੌਰ ਤੇ ਕਰਮ ਸਿੰਘ ਮੀਆਂਪੁਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੀਂਹ ਤੋਂ ਬਾਅਦ ਪਾਣੀ 'ਚ ਡੁੱਬੀ ਬਰਵਾਲਾ ਸੜਕ ਨੇ ਨਿਕਾਸੀ ਪ੍ਰਬੰਧਾਂ ਦੀ ਮੁੜ ਖੋਲ੍ਹੀ ਪੋਲ <br/> ਅਗਲੀ ਖ਼ਬਰ ਕੌਂਸਲਰ ਉੱਭਾ ਨੇ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੂੰ ਵਾਰਡ ਦੀਆਂ ਸਮੱਸਿਆਵਾਂ ਤੋਂ ਕਰਵਾਇਆ ਜਾਣੂ
Ad Position 24
No active advertisement