02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਬਲਾਕ ਸੰਮਤੀ ਖਰੜ ਦੀ ਪਲੇਠੀ ਮੀਟਿੰਗ ਹੋਈ <br/>

Ad Position 21
repet_subhas-goyals [Copy P29]
ਅਜੀਤ ਡੈਸਕ 07-06-2026
ਖਰੜ, 6 ਜੂਨ (ਜੰਡਪੁਰੀ)- ਬਲਾਕ ਸੰਮਤੀ ਖਰੜ ਦੇ ਚੇਅਰਮੈਨ ਰਘਬੀਰ ਸਿੰਘ ਮੋਦੀ ਦੀ ਅਗਵਾਈ ਹੇਠ ਸੰਮਤੀ ਦੀ ਪਲੇਠੀ ਮੀਟਿੰਗ ਹੋਈ | ਚੇਅਰਮੈਨ ਮੋਦੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਬਲਾਕ ਸੰਮਤੀ ਖਰੜ ਅਧੀਨ ਪੈਂਦੀਆਂ ਗ੍ਰਾਮ ਪੰਚਾਇਤਾਂ ਦੇ ਕੱਚੇ ਰਸਤਿਆਂ ਨੂੰ ਸੜਕਾਂ 'ਚ ਤਬਦੀਲ ਕਰਨ, ਬਲਾਕ ਸੰਮਤੀ ਦਫ਼ਤਰ 'ਚ ਸਫ਼ਾਈ ਸੇਵਕ ਰੱਖਣ ਤੇ ਸਿਵਲ ਹਸਪਤਾਲ ਕੰਡਾਲਾ ਨੂੰ ਬਲਾਕ ਸੰਮਤੀ ਖਰੜ ਤੋਂ ਬਲਾਕ ਸੰਮਤੀ ਮੁਹਾਲੀ 'ਚ ਤਬਦੀਲ ਕਰਨ ਸੰਬੰਧੀ ਮਤੇ ਪਾਸ ਕੀਤੇ ਗਏ | ਇਸ ਤੋਂ ਇਲਾਵਾ ਇਕ ਪਟਵਾਰੀ ਦੀਆਂ ਸੇਵਾਵਾਂ ਖ਼ਤਮ ਕਰਨ ਸੰਬੰਧੀ ਮਤਾ ਵੀ ਮੀਟਿੰਗ 'ਚ ਲਿਆਂਦਾ ਗਿਆ ਜਿਸ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ | ਇਸ ਮੌਕੇ ਇਹ ਫ਼ੈਸਲਾ ਵੀ ਲਿਆ ਗਿਆ ਕਿ ਸੰਬੰਧਿਤ ਪਟਵਾਰੀ ਨੂੰ ਨੋਟਿਸ ਜਾਰੀ ਕੀਤਾ ਜਾਵੇ | ਉੱਧਰ ਦੂਜੇ ਪਾਸੇ ਮੀਟਿੰਗ ਦੀ ਕਾਰਵਾਈ ਸੰਬੰਧੀ ਜਾਣਕਾਰੀ ਦਿੰਦਿਆਂ ਬੀ. ਡੀ. ਪੀ. ਓ. ਖਰੜ ਮਹਿਕਪ੍ਰੀਤ ਸਿੰਘ ਨੇ ਦੱਸਿਆ ਕਿ ਅੱਜ ਦੀ ਮੀਟਿੰਗ 'ਚ ਜਾਰੀ ਵਿਕਾਸ ਕਾਰਜਾਂ ਦੀ ਨਜ਼ਰਸਾਨੀ ਕਰਨ ਲਈ ਵੀ ਵਿਚਾਰ-ਚਰਚਾ ਕੀਤੀ ਗਈ | ਇਸ ਮੌਕੇ ਬਲਾਕ ਸੰਮਤੀ ਦੇ ਵਾਈਸ ਚੇਅਰਮੈਨ ਨਿਰਪਾਲ ਸਿੰਘ ਮੰਡੇਰ ਤੋਂ ਇਲਾਵਾ ਸੰਮਤੀ ਦੇ ਹੋਰ ਮੈਂਬਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ 'ਸਮਰਫੈਸਟ 2026' ਥੀਏਟਰ ਫਾਈਨਲ 'ਚ ਨੌਜਵਾਨ ਕਲਾਕਾਰਾਂ ਦੀ ਕਲਾ ਨੂੰ ਦਰਸ਼ਕਾਂ ਨੇ ਰੀਝ ਨਾਲ ਮਾਣਿਆ <br/>
Ad Position 24