02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਮੱਛਲੀ ਕਲਾਂ ਵਲੋਂ ਬੇਰੁਜ਼ਗਾਰ ਲਾਈਨਮੈਨਾਂ 'ਤੇ ਹੋਏ ਤਸ਼ੱਦਦ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ <br/>

Ad Position 21
repet_subhas-goyals [Copy P29]
ਅਜੀਤ ਡੈਸਕ 07-06-2026
ਐੱਸ. ਏ. ਐੱਸ. ਨਗਰ, 6 ਜੂਨ (ਪ੍ਰੋ. ਅਵਤਾਰ ਸਿੰਘ)- ਬੇਰੁਜ਼ਗਾਰ ਲਾਈਨਮੈਨਾਂ 'ਤੇ ਪੁਲਿਸ ਵਲੋਂ ਕੀਤੇ ਗਏ ਤਸ਼ੱਦਦ ਦੀ ਸੀਨੀਅਰ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੇ ਹਰੇ ਪੈੱਨ ਦੀ ਵਰਤੋਂ ਕਰਕੇ ਇਨ੍ਹਾਂ ਬੇਰੁਜ਼ਗਾਰਾਂ ਨੂੰ ਇਨਸਾਫ਼ ਦੇਣ ਦੀ ਅਪੀਲ ਕੀਤੀ ਹੈ | ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਪਟਿਆਲਾ ਵਿਖੇ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਬੇਰੁਜ਼ਗਾਰ ਲਾਈਨਮੈਨਾਂ ਨੂੰ ਪੰਜਾਬ ਪੁਲਿਸ ਦੁਆਰਾ ਬੁਰੀ ਤਰ੍ਹਾਂ ਕੁੱਟਿਆ ਗਿਆ ਜਿਸ ਦੌਰਾਨ ਜਿਥੇ ਵੱਡੀ ਗਿਣਤੀ 'ਚ ਨੌਜਵਾਨ ਜ਼ਖਮੀ ਹੋ ਗਏ, ਉਥੇ ਹੀ ਕਈਆਂ ਦੇ ਮੋਬਾਈਲ ਫ਼ੋਨ ਤੱਕ ਖੋਹ ਲਏ ਗਏ | ਉਨ੍ਹਾਂ ਅਰਵਿੰਦ ਕੇਜਰੀਵਾਲ ਨੂੰ ਵੀ ਸਵਾਲ ਕਰਦਿਆਂ ਕਿ ਉਹ ਹੁਣ ਇਨ੍ਹਾਂ ਬੇਰੁਜ਼ਗਾਰਾਂ ਦੀ ਵਿਥਿਆ ਸੁਣਨ ਲਈ ਕਿਉਂ ਨਹੀਂ ਪਹੁੰਚੇ ਕਿਉਂਕਿ ਪਿਛਲੀਆਂ ਵਿਧਾਨ ਚੋਣਾਂ ਤੋਂ ਪਹਿਲਾਂ ਕੇਜਰੀਵਾਲ ਤੇ ਭਗਵੰਤ ਮਾਨ ਆਪਣੇ ਆਪ ਨੂੰ ਮੁਲਾਜ਼ਮਾਂ, ਕਿਸਾਨਾਂ, ਬੇਰੁਜ਼ਗਾਰਾਂ ਤੇ ਵਪਾਰੀਆਂ ਦੇ ਹਮਦਰਦ ਹੋਣ ਦਾ ਦਿਖਾਵਾ ਕਰਦੇ ਸਨ ਪਰ ਹੁਣ ਇਨ੍ਹਾਂ ਦੋਵਾਂ ਆਗੂਆਂ ਦੁਆਰਾ ਨਾ ਤਾਂ ਕਿਸਾਨਾਂ ਦੀ ਗੱਲ ਸੁਣੀ ਜਾ ਰਹੀ ਹੈ ਤੇ ਨਾ ਹੀ ਬੇਰੁਜ਼ਗਾਰਾਂ ਦੀ ਬਾਂਹ ਫੜੀ ਜਾ ਰਹੀ ਹੈ, ਉਲਟਾ ਪੰਜਾਬ ਸਰਕਾਰ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਦੇਣ ਤੋਂ ਵੀ ਹੱਥ ਖੜੇ ਕਰਦੀ ਨਜ਼ਰ ਆ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਮਾਡਰਨ ਵੈਲੀ ਖਾਨਪੁਰ ਦਾ ਵਫ਼ਦ ਐਸ. ਡੀ. ਓ. ਪਾਵਰਕਾਮ ਨੂੰ ਮਿਲਿਆ ਅਗਲੀ ਖ਼ਬਰ ਗੁਰਦੁਆਰਾ ਤਾਲਮੇਲ ਕਮੇਟੀ ਮੁਹਾਲੀ ਦੀ ਪਲੇਠੀ ਮੀਟਿੰਗ ਹੋਈ <br/>
Ad Position 24