03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਨਾਜਾਇਜ਼ ਸ਼ਰਾਬ ਸਮੇਤ ਵਿਅਕਤੀ ਗਿ੍ਫ਼ਤਾਰ <br/>

Ad Position 21
repet_subhas-goyals [Copy P29]
ਅਜੀਤ ਡੈਸਕ 07-06-2026
ਜ਼ੀਰਕਪੁਰ, 6 ਜੂਨ (ਮਨਿੰਦਰ ਸਿੰਘ)- ਆਬਕਾਰੀ ਵਿਭਾਗ ਤੇ ਜ਼ੀਰਕਪੁਰ ਪੁਲਿਸ ਦੀ ਸਾਂਝੀ ਟੀਮ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਮੁਲਜ਼ਮ ਨੂੰ ਗਿ੍ਫ਼ਤਾਰ ਕੀਤਾ ਹੈ | ਜ਼ੀਰਕਪੁਰ ਪੁਲਿਸ ਨੇ ਦੋਸ਼ੀ ਖ਼ਿਲਾਫ਼ ਆਬਕਾਰੀ ਐਕਟ ਤੇ ਬੀ. ਐਨ. ਐਸ ਦੀਆਂ ਵੱਖ-ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਮੁਲਜ਼ਮ ਦੀ ਪਛਾਣ ਪ੍ਰਕਾਸ਼ ਤਿਵਾੜੀ ਵਾਸੀ ਹਰਦੇਵ ਨਗਰ ਲਾਲੜੂ ਮੰਡੀ ਵਜੋਂ ਹੋਈ ਹੈ | ਟੀਮ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਗ਼ੈਰ-ਕਾਨੂੰਨੀ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਅੰਬਾਲਾ ਰੋਡ 'ਤੇ ਚੈਕਿੰਗ ਕਰ ਰਹੀ ਸੀ | ਇਸੇ ਦੌਰਾਨ ਉਨ੍ਹਾਂ ਨੂੰ ਮੁਖ਼ਬਰ ਤੋਂ ਸੂਚਨਾ ਮਿਲੀ ਕਿ ਇਕ ਵਿਅਕਤੀ ਚੰਡੀਗੜ੍ਹ ਤੋਂ ਕਾਰ 'ਚ ਸ਼ਰਾਬ ਲਿਆ ਰਿਹਾ ਹੈ ਅਤੇ ਇਸ ਨੂੰ ਜ਼ੀਰਕਪੁਰ ਤੇ ਡੇਰਾਬੱਸੀ ਖੇਤਰਾਂ 'ਚ ਸਪਲਾਈ ਕਰਨ ਦੀ ਯੋਜਨਾ ਬਣਾ ਰਿਹਾ ਹੈ | ਇਸ ਤੋਂ ਬਾਅਦ ਟੀਮ ਨੇ ਅੰਬਾਲਾ ਰੋਡ 'ਤੇ ਵਾਹਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਥੋੜੀ ਦੇਰ ਬਾਅਦ ਮੁਖ਼ਬਰ ਵਲੋਂ ਦੱਸੇ ਗਏ ਨੰਬਰ ਵਾਲੀ ਇਕ ਸ਼ੱਕੀ ਕਾਰ ਆਈ ਜਿਸ ਨੂੰ ਟੀਮ ਨੇ ਰੋਕ ਕੇ ਜਦੋਂ ਡਿੱਗੀ ਦੀ ਤਲਾਸ਼ੀ ਲਈ ਤਾਂ ਉਸ 'ਚੋਂ ਨਾਜਾਇਜ਼ ਸ਼ਰਾਬ ਦੀਆਂ 3 ਪੇਟੀਆਂ ਬਰਾਮਦ ਹੋਈਆਂ | ਪੁਲਿਸ ਨੇ ਮੁਲਜ਼ਮ ਨੂੰ ਹਿਰਾਸਤ 'ਚ ਲੈ ਕੇ ਉਸ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੇ ਨਵ-ਨਿਯੁਕਤ ਕੌਂਸਲਰਾਂ ਵਲੋਂ ਭਾਜਪਾ ਆਗੂ ਸੁਖਵਿੰਦਰ ਸਿੰਘ ਗੋਲਡੀ ਨਾਲ ਮੁਲਾਕਾਤ <br/> ਅਗਲੀ ਖ਼ਬਰ ਭਿਆਨਕ ਹਾਦਸੇ ਦੌਰਾਨ ਇਕ ਟਰੱਕ ਚਾਲਕ ਦੀ ਮੌਤ <br/>
Ad Position 24