07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਪੰਜਾਬ ਮੰਡੀ ਬੋਰਡ ਵਲੋਂ 'ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕਿ੍ਕਟ ਟੂਰਨਾਮੈਂਟ' ਦਾ ਆਗਾਜ਼

Ad Position 21
No active advertisement
ਚੰਡੀਗੜ੍ਹ ਵਿਚ ਕਿਸਾਨ ਭਵਨ ਵਿਖੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਦੇ ਟੀ-20 ਕ੍ਰਿਕਟ ਟੂਰਨਾਮੈਂਟ ਦੇ ਆਗਾਜ਼ ਸਮੇਂ ਖਿਡਾਰੀਆਂ ਤੇ ਅਧਿਕਾਰੀਆਂ ਨੂੰ ਮਾਣ ਸਨਮਾਨ ਦਿੰਦੇ ਹੋਏ | ਤਸਵੀਰ : ਗੁਰਿੰਦਰ ਸਿੰਘ <br/> 08-06-2026
ਚੰਡੀਗੜ੍ਹ, 7 ਜੂਨ (ਅਜਾਇਬ ਸਿੰਘ ਔਜਲਾ) – ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੀ ਰਹਿਨੁਮਾਈ ਹੇਠ 'ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕਿ੍ਕਟ ਟੂਰਨਾਮੈਂਟ 2026 ਸੀਜ਼ਨ – 2 ਕਰਵਾਇਆ ਜਾ ਰਿਹਾ ਹੈ ਜਿਸ ਵਿਚ ਦੇਸ਼ ਭਰ ਦੇ ਵੱਖ-ਵੱਖ ਰਾਜਾਂ ਦੇ ਐਗਰੀਕਲਚਰਲ ਮਾਰਕੀਟਿੰਗ ਬੋਰਡਾਂ ਦੀਆਂ ਟੀਮਾਂ ਵਲੋਂ ਹਿੱਸਾ ਲਿਆ ਜਾ ਰਿਹਾ ਹੈ | ਟੂਰਨਾਮੈਂਟ ਵਿਚ ਪੰਜਾਬ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ, ਹਰਿਆਣਾ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ, ਹਿਮਾਚਲ ਪ੍ਰਦੇਸ਼ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ, ਉੱਤਰਾਖੰਡ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ, ਦਿੱਲੀ ਐਗਰੀਕਲਚਰਲ ਮਾਰਕੀਟਿੰਗ ਬੋਰਡ ਦੀਆਂ ਟੀਮਾਂ ਹਿੱਸਾ ਲੈਣ ਪਹੁੰਚੀਆਂ ਹਨ | 7 ਜੂਨ ਤੋਂ 12 ਜੂਨ ਤੱਕ ਚੱਲਣ ਵਾਲੇ ਇਸ ਟੂਰਨਾਮੈਂਟ ਦੀ ਰਸਮੀ ਸ਼ੁਰੂਆਤ ਤੋਂ ਪਹਿਲਾਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵਲੋਂ ਕਿਸਾਨ ਭਵਨ, ਚੰਡੀਗੜ੍ਹ ਵਿਖੇ ਸਾਰੀਆਂ ਟੀਮਾਂ ਦੇ ਖਿਡਾਰੀਆਂ ਨਾਲ ਇਕ ਮਿਲਣੀ ਪ੍ਰੋਗਰਾਮ ਕੀਤਾ ਗਿਆ | ਇਸ ਦੌਰਾਨ ਦੇਸ਼ ਭਰ ਤੋਂ ਪਹੁੰਚੀਆਂ ਵੱਖ–ਵੱਖ ਰਾਜਾਂ ਦੀਆਂ ਟੀਮਾਂ ਦੇ ਖਿਡਾਰੀਆਂ ਤੇ ਅਧਿਕਾਰੀਆਂ ਦਾ ਬਰਸਟ ਵਲੋਂ ਟੂਰਨਾਮੈਂਟ ਵਿਚ ਹਿੱਸਾ ਲੈਣ ਵਾਲੀਆਂ ਸਾਰੀਆਂ ਟੀਮਾਂ ਤੇ ਖਿਡਾਰੀਆਂ ਨੂੰ ਗੁਲਦਸਤੇ ਦੇ ਕੇ ਉਨ੍ਹਾਂ ਦਾ ਦਾ ਮਾਣ ਸਨਮਾਨ ਕੀਤਾ ਗਿਆ | ਇਸ ਦੌਰਾਨ ਆਪਣੇ ਸੰਬੋਧਨ 'ਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਖੇਡਾਂ ਦੀ ਮਹੱਤਤਾ 'ਤੇ ਵਿਸ਼ੇਸ਼ ਜ਼ੋਰ ਦਿੱਤਾ | ਉਨ੍ਹਾਂ ਕਿਹਾ ਕਿ ਪੰਜਾਬ ਮੰਡੀ ਬੋਰਡ ਵੱਲੋਂ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਲਈ ਆਫ ਸੀਜ਼ਨ ਦੌਰਾਨ ਪੰਜਾਬ ਰਾਜ ਦੀਆਂ ਮੰਡੀਆਂ ਨੂੰ ਇਨਡੋਰ ਸਟੇਡੀਅਮ ਵਜੋਂ ਖੋਲਿ੍ਹਆ ਗਿਆ ਹੈ ਜਿੱਥੇ ਮੁਫ਼ਤ ਵਿਚ ਕੋਚਿੰਗ ਦਿੱਤੀ ਜਾਂਦੀ ਹੈ | ਇਸ ਦੇ ਤਹਿਤ ਮਲੋਟ ਵਿਖੇ ਬਾਸਕਿਟ ਬਾਲ, ਸ੍ਰੀ ਮੁਕਤਸਰ ਸਾਹਿਬ ਵਿਖੇ ਬੈਡਮਿੰਟਨ, ਸੁਲਤਾਨਪੁਰ ਲੋਧੀ ਵਿਖੇ ਬਾਸਕਿਟ ਬਾਲ ਤੇ ਰਾਮਪੁਰਾ ਫੂਲ ਮੰਡੀ ਵਿਖੇ ਬੱਚਿਆਂ ਨੂੰ ਸਕੇਟਿੰਗ ਵੀ ਸਿਖਾਈ ਜਾਂਦੀ ਹੈ | ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਇੱਕ ਅਹਿਮ ਹਿੱਸਾ ਹਨ ਅਤੇ ਇਹ ਸਾਨੂੰ ਅਨੁਸ਼ਾਸਨ, ਸਮਾਂ ਪ੍ਰਬੰਧਨ ਤੇ ਟੀਮ ਭਾਵਨਾ ਸਿਖਾਉਂਦੀਆਂ ਹਨ | ਉਨ੍ਹਾਂ ਕਿਹਾ ਕਿ ਖੇਡਾਂ ਅੱਜ ਦੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਤੰਦਰੁਸਤ ਜੀਵਨ ਜਿਊਣ ਲਈ ਬਹੁਤ ਜ਼ਰੂਰੀ ਹਨ | ਡਿਊਟੀ ਦੇ ਨਾਲ-ਨਾਲ ਖੇਡਾਂ ਵਿਚ ਭਾਗ ਲੈਣਾ ਬਹੁਤ ਹੀ ਜ਼ਰੂਰੀ ਹੈ | ਰੋਜ਼ਾਨਾ ਦੇ ਰੁਝੇਵਿਆਂ ਦੇ ਵਿਚਕਾਰ ਖੇਡਾਂ ਹੀ ਇੱਕ ਅਜਿਹਾ ਸਾਧਨ ਹਨ, ਜੋ ਇਨਸਾਨ ਨੂੰ ਮਾਨਸਿਕ ਤੇ ਸਰੀਰਕ ਤੌਰ 'ਤੇ ਤਰੋਤਾਜ਼ਾ ਰੱਖਦੀਆਂ ਹਨ | ਜਦੋਂ ਸਾਡਾ ਸਰੀਰ ਤੇ ਦਿਮਾਗ ਤੰਦਰੁਸਤ ਹੋਵੇਗਾ ਤਾਂ ਹੀ ਅਸੀਂ ਆਪਣੇ ਕਾਰਜਾਂ ਤੇ ਜਨਤਕ ਸੇਵਾਵਾਂ ਨੂੰ ਬਿਹਤਰ ਤਰੀਕੇ ਨਾਲ ਕਰ ਸਕਾਂਗੇ | ਸ. ਬਰਸਟ ਨੇ ਖੁਸ਼ੀ ਪ੍ਰਗਟਾਈ ਕਿ ਅਜਿਹੇ ਰਾਸ਼ਟਰੀ ਪੱਧਰ ਦੇ ਟੂਰਨਾਮੈਂਟਾਂ ਨਾਲ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਆਏ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਇਕ-ਦੂਜੇ ਦੇ ਸੱਭਿਆਚਾਰ ਨੂੰ ਸਮਝਣ ਤੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦਾ ਮੌਕਾ ਮਿਲਦਾ ਹੈ | ਉਨ੍ਹਾਂ ਕਿਹਾ ਕਿ ਇਹ ਟੀ-20 ਕਿ੍ਕਟ ਟੂਰਨਾਮੈਂਟ 12 ਜੂਨ ਤੱਕ ਚੱਲੇਗਾ | ਪੰਜਾਬ ਮੰਡੀ ਬੋਰਡ ਵਲੋਂ ਟੂਰਨਾਮੈਂਟ ਨੂੰ ਸਫ਼ਲ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਕਿਸਾਨ ਭਵਨ ਵਿਖੇ ਹੋਏ ਇਸ ਸਮਾਗਮ ਦੌਰਾਨ ਪੰਜਾਬ ਮੰਡੀ ਬੋਰਡ ਦੇ ਉੱਚ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਰਹੇ |
Ad Position 22
No active advertisement
ਪਿਛਲੀ ਖ਼ਬਰ ਭਾਰਤ-ਅਫ਼ਗਾਨਿਸਤਾਨ ਟੈਸਟ ਮੈਚ ਦੇ ਦੂਜੇ ਦਿਨ ਤਪਦੀ ਗਰਮੀ 'ਚ ਵੀ ਕਿ੍ਕਟ ਪ੍ਰੇਮੀਆਂ ਨੇ ਦਿਖਾਇਆ ਉਤਸ਼ਾਹ <br/> ਅਗਲੀ ਖ਼ਬਰ ਭਗਤ ਪੂਰਨ ਸਿੰਘ ਦਾ 122ਵਾਂ ਜਨਮਦਿਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
Ad Position 24
No active advertisement