06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਸੰਬੰਧੀ ਸਵੀਪ ਸੈੱਲ ਦੀ ਹੋਈ ਅਹਿਮ ਮੀਟਿੰਗ

Ad Position 21
No active advertisement
ਅਜੀਤ ਡੈਸਕ 08-06-2026
ਐੱਸ. ਏ. ਐੱਸ. ਨਗਰ, 7 ਜੂਨ (ਪ੍ਰੋ. ਅਵਤਾਰ ਸਿੰਘ)- ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ. ਆਈ. ਆਰ.)-2026 ਦੇ ਸਫ਼ਲ ਸੰਚਾਲਨ ਤੇ ਵੋਟਰਾਂ 'ਚ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਦੇਖ-ਰੇਖ ਹੇਠ ਜ਼ਿਲ੍ਹਾ ਸਵੀਪ ਸੈੱਲ ਦੀ ਅਹਿਮ ਮੀਟਿੰਗ ਹੋਈ | ਮੀਟਿੰਗ ਦੀ ਅਗਵਾਈ ਜ਼ਿਲ੍ਹਾ ਨੋਡਲ ਅਫ਼ਸਰ (ਸਵੀਪ) ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਤੇ ਸਹਾਇਕ ਨੋਡਲ ਅਫ਼ਸਰ (ਸਵੀਪ)-ਕਮ-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਗਿੰਨੀ ਦੁੱਗਲ ਵਲੋਂ ਕੀਤੀ ਗਈ | ਮੀਟਿੰਗ ਦੌਰਾਨ ਵਿਸ਼ੇਸ਼ ਗਹਿਰੀ ਸੁਧਾਈ ਸੰਬੰਧੀ ਵੱਖ-ਵੱਖ ਗਤੀਵਿਧੀਆਂ ਤੇ ਵੋਟਰਾਂ ਤੱਕ ਵੱਧ ਤੋਂ ਵੱਧ ਜਾਣਕਾਰੀ ਪਹੁੰਚਾਉਣ ਲਈ ਉਲੀਕੇ ਜਾਣ ਵਾਲੇ ਜਾਗਰੂਕਤਾ ਪ੍ਰੋਗਰਾਮਾਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ | ਇਸ ਮੌਕੇ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਕਿਹਾ ਕਿ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਲੋਕਤੰਤਰਿਕ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਤੇ ਪਾਰਦਰਸ਼ੀ ਬਣਾਉਣ ਵਾਲਾ ਇਕ ਮਹੱਤਵਪੂਰਨ ਕਦਮ ਹੈ | ਉਨ੍ਹਾਂ ਕਿਹਾ ਕਿ ਹਰ ਯੋਗ ਨਾਗਰਿਕ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਜ਼ਿਲ੍ਹੇ ਭਰ 'ਚ ਵਿਸ਼ੇਸ਼ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਵਿੱਦਿਅਕ ਸੰਸਥਾਵਾਂ, ਯੂਥ ਕਲੱਬਾਂ, ਸਵੈ-ਸੇਵੀ ਸੰਸਥਾਵਾਂ, ਚੋਣ ਸਾਖਰਤਾ ਕਲੱਬਾਂ ਤੇ ਹੋਰਨਾਂ ਹਿੱਸੇਦਾਰਾਂ ਦੇ ਸਹਿਯੋਗ ਨਾਲ ਵਿਆਪਕ ਪੱਧਰ 'ਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾਣਗੀਆਂ | ਇਸੇ ਦੌਰਾਨ ਸਹਾਇਕ ਨੋਡਲ ਅਫ਼ਸਰ ਗਿੰਨੀ ਦੁੱਗਲ ਨੇ ਕਿਹਾ ਕਿ ਸਕੂਲਾਂ ਤੇ ਕਾਲਜਾਂ ਰਾਹੀਂ ਨੌਜਵਾਨ ਵੋਟਰਾਂ ਨੂੰ ਵੋਟਰ ਸੂਚੀਆਂ ਦੀ ਸੁਧਾਈ ਪ੍ਰਕਿਰਿਆ, ਨਾਂਅ ਦਰਜ ਕਰਵਾਉਣ, ਸੋਧ ਕਰਵਾਉਣ ਤੇ ਹੋਰ ਚੋਣਾਵੀਂ ਸੇਵਾਵਾਂ ਬਾਰੇ ਜਾਣੂ ਕਰਵਾਇਆ ਜਾਵੇਗਾ | ਮੀਟਿੰਗ ਦੌਰਾਨ ਜਿੱਥੇ ਸਵੀਪ ਸੈੱਲ ਦੇ ਮੈਂਬਰਾਂ ਵਲੋਂ ਜਾਗਰੂਕਤਾ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਆਪਣੇ ਕੀਮਤੀ ਸੁਝਾਅ ਰੱਖੇ ਗਏ ਉਥੇ ਹੀ ਆਉਣ ਵਾਲੇ ਦਿਨਾਂ 'ਚ ਜ਼ਿਲ੍ਹੇ ਭਰ 'ਚ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਉਣ ਦੇ ਪ੍ਰੋਗਰਾਮ ਦੀ ਰੂਪ-ਰੇਖਾ ਵੀ ਉਲੀਕੀ ਗਈ |
Ad Position 22
No active advertisement
ਪਿਛਲੀ ਖ਼ਬਰ 'ਵਿਸ਼ਵ ਵਾਤਾਵਰਨ ਦਿਵਸ' ਮੌਕੇ ਬੂਟੇ ਲਗਾ ਕੇ ਵਾਤਾਵਰਨ ਪ੍ਰੇਮੀਆਂ ਨੂੰ ਕੀਤਾ ਜਾਗਰੂਕ <br/> ਅਗਲੀ ਖ਼ਬਰ ਭਾਰਤ-ਅਫ਼ਗਾਨਿਸਤਾਨ ਟੈਸਟ ਮੈਚ ਦੇ ਦੂਜੇ ਦਿਨ ਤਪਦੀ ਗਰਮੀ 'ਚ ਵੀ ਕਿ੍ਕਟ ਪ੍ਰੇਮੀਆਂ ਨੇ ਦਿਖਾਇਆ ਉਤਸ਼ਾਹ <br/>
Ad Position 24
No active advertisement