06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

'ਵਿਸ਼ਵ ਵਾਤਾਵਰਨ ਦਿਵਸ' ਮੌਕੇ ਬੂਟੇ ਲਗਾ ਕੇ ਵਾਤਾਵਰਨ ਪ੍ਰੇਮੀਆਂ ਨੂੰ ਕੀਤਾ ਜਾਗਰੂਕ <br/>

Ad Position 21
No active advertisement
ਅਜੀਤ ਡੈਸਕ 08-06-2026
ਮਾਜਰੀ, 7 ਜੂਨ (ਕੁਲਵੰਤ ਸਿੰਘ ਧੀਮਾਨ)- 'ਵਿਸ਼ਵ ਵਾਤਾਵਰਨ ਦਿਵਸ' ਮੌਕੇ ਵਾਤਾਵਰਨ ਪ੍ਰੇਮੀ ਤੇ ਫਾਈਟ ਫਾਰ ਹਿਊਮਨ ਰਾਈਟਸ ਵੈੱਲਫ਼ੇਅਰ ਸੰਸਥਾ ਦੇ ਪ੍ਰਧਾਨ ਜਸਬੀਰ ਸਿੰਘ ਵਲੋਂ ਵਾਤਾਵਰਨ ਪ੍ਰੇਮੀਆਂ ਨੂੰ ਬੂਟੇ ਲਗਾਉਣ ਸੰਬੰਧੀ ਜਾਗਰੂਕ ਕੀਤਾ ਗਿਆ | ਉਨ੍ਹਾਂ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਕਿਹਾ ਕਿ 'ਵਿਸ਼ਵ ਵਾਤਾਵਰਨ ਦਿਵਸ' ਮੌਕੇ ਧਰਤੀ, ਪਾਣੀ ਤੇ ਹਵਾ ਨੂੰ ਜ਼ਹਿਰੀਲਾ ਹੋਣ ਤੋਂ ਬਚਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾਣ | ਉਨ੍ਹਾਂ ਕਿਹਾ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਬਣਾਉਣਾ ਹਰ ਨਾਗਰਿਕ ਦੀ ਮੁੱਢਲੀ ਜ਼ਿੰਮੇਵਾਰੀ ਹੈ | ਉਨ੍ਹਾਂ ਦੱਸਿਆ ਕਿ ਸੰਸਥਾ ਵਲੋਂ 'ਇਕ ਰੁੱਖ ਸੌ ਸੁੱਖ' ਮੁਹਿੰਮ ਤਹਿਤ ਬੂਟੇ ਲਗਾਏ ਜਾ ਰਹੇ ਹਨ | ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ ਸੈਮੀਨਾਰ ਕਰਵਾ ਕੇ ਲੋਕਾਂ ਨੂੰ ਵਾਤਾਵਰਨ ਦੀ ਸੰਭਾਲ 'ਚ ਦਰੱਖ਼ਤਾਂ ਦੀ ਮਹੱਤਤਾ ਤੇ ਦੂਸ਼ਿਤ ਵਾਤਾਵਰਨ ਕਾਰਨ ਸਿਹਤ ਨੂੰ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਤੋਂ ਇਲਾਵਾ ਸਾਂਝੀਆਂ ਥਾਵਾਂ 'ਤੇ ਬੂਟੇ ਲਗਾਉਣ ਦਾ ਕਾਰਜ ਵੀ ਜਾਰੀ ਹੈ |

Ad Position 22
No active advertisement
ਪਿਛਲੀ ਖ਼ਬਰ ਨਵ-ਚੇਤਨਾ ਟਰੱਸਟ ਨੇ ਬੂਟੇ ਲਗਾਉਣ ਦਾ ਅਭਿਆਨ ਕੀਤਾ ਸ਼ੁਰੂ : ਡਾ. ਬੰਗੜ <br/> ਅਗਲੀ ਖ਼ਬਰ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਸੰਬੰਧੀ ਸਵੀਪ ਸੈੱਲ ਦੀ ਹੋਈ ਅਹਿਮ ਮੀਟਿੰਗ
Ad Position 24
No active advertisement