ਐੱਸ. ਏ. ਐੱਸ. ਨਗਰ, 7 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਸੀਮਾ ਸੁਰੱਖਿਆ ਬਲ ਦੀ ਪੱਛਮੀ ਕਮਾਂਡ (ਬੀ. ਐਸ. ਐਫ.) ਨੇ ਵਿਸ਼ਵ ਵਾਤਾਵਰਨ ਦਿਵਸ ਮੌਕੇ ਅੱਜ ਆਪਣੇ ਲਖਨੌਰ ਕੈਂਪਸ ਵਿਖੇ ਬੂਟੇ ਲਗਾਉਣ ਦੀ ਵਿਸ਼ੇਸ਼ ਮੁਹਿੰਮ ਚਲਾਈ | ਇਸ ਮੁਹਿੰਮ ਦੀ ਸ਼ੁਰੂਆਤ ਸੀਮਾ ਸੁਰੱਖਿਆ ਬਲ ਦੀ ਪੱਛਮੀ ਕਮਾਂਡ ਦੀ ਵਧੀਕ ਡਾਇਰੈਕਟਰ ਜਨਰਲ ਸਤੀਸ਼ ਐਸ. ਖੰਡਾਰੇ ਨੇ ਰਸਮੀ ਤੌਰ 'ਤੇ ਇਕ ਬੂਟਾ ਲਗਾ ਕੇ ਕੀਤੀ | ਇਸ ਦੌਰਾਨ ਅਧਿਕਾਰੀਆਂ, ਜਵਾਨਾਂ ਅਤੇ ਆਮ ਲੋਕਾਂ ਨੇ ਸਰਗਰਮੀ ਨਾਲ ਹਿੱਸਾ ਲਿਆ, ਜਿਨ੍ਹਾਂ ਨੇ ਨਿੰਮ, ਪਿੱਪਲ, ਅਸ਼ੋਕਾ ਅਤੇ ਫਲਾਂ ਦੇ ਬੂਟੇ ਲਗਾਏ | ਇਸ ਮੌਕੇ ਪੱਛਮੀ ਕਮਾਂਡ ਦੇ ਵਧੀਕ ਡਾਇਰੈਕਟਰ ਜਨਰਲ ਨੇ ਵਾਤਾਵਰਨ ਦੀ ਰੱਖਿਆ ਲਈ ਹਰੇਕ ਨਾਗਰਿਕ ਤੇ ਵਰਦੀਧਾਰੀ ਕਰਮਚਾਰੀਆਂ ਦੀ ਜ਼ਿੰਮੇਵਾਰੀ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਸੀਮਾ ਸੁਰੱਖਿਆ ਬਲ ਹਰ ਸਾਲ ਵਿਸ਼ਵ ਵਾਤਾਵਰਨ ਦਿਵਸ ਅਤੇ ਮਾਨਸੂਨ ਮੌਸਮ ਦੌਰਾਨ ਬੂਟੇ ਲਗਾਉਂਦਾ ਹੈ | ਉਨ੍ਹਾਂ ਕਿਹਾ ਕਿ ਇਹ ਮੁਹਿੰਮ ਕਸ਼ਮੀਰ ਤੋਂ ਲੈ ਕੇ ਗੁਜਰਾਤ ਅਤੇ ਬੀ. ਓ. ਪੀ. ਪੱਧਰ ਤੱਕ ਸਾਰੇ ਸਰਹੱਦੀ ਹੈੱਡਕੁਆਰਟਰਾਂ 'ਤੇ ਚਲਾਈ ਜਾਂਦੀ