06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਫੋਰਟਿਸ ਹਸਪਤਾਲ ਮੁਹਾਲੀ ਨੇ ਬੂਟੇ ਲਗਾ ਕੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 08-06-2026
ਐੱਸ. ਏ. ਐੱਸ. ਨਗਰ, 7 ਜੂਨ (ਤਰਵਿੰਦਰ ਸਿੰਘ ਬੈਨੀਪਾਲ)- ਫੋਰਟਿਸ ਹਸਪਤਾਲ ਮੁਹਾਲੀ ਵਲੋਂ ਆਪਣੇ ਕੈਂਪਸ ਵਿਖੇ ਵਿਸ਼ਵ ਵਾਤਾਵਰਨ ਦਿਵਸ ਮੌਕੇ ਬੂਟੇ ਲਗਾਉਣ ਦੀ ਇਕ ਵਿਸ਼ੇਸ਼ ਮੁਹਿੰਮ ਚਲਾਈ ਗਈ | ਇਹ ਪਹਿਲ ਹਸਪਤਾਲ ਦੇ ਖੇਤਰ ਦੀ ਸੇਵਾ ਕਰਨ ਦੇ 25 ਸਾਲਾਂ ਦੇ ਸ਼ਾਨਦਾਰ ਸਫ਼ਰ ਨੂੰ ਯਾਦ ਕਰਨ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਇਕ ਲੜੀ ਦਾ ਹਿੱਸਾ ਹੈ | ਬੂਟੇ ਲਗਾਉਣ ਦੀ ਮੁਹਿੰਮ ਦਾ ਉਦਘਾਟਨ ਡਿਪਟੀ ਕਮਿਸ਼ਨਰ ਮੁਹਾਲੀ ਕੋਮਲ ਮਿੱਤਲ ਵਲੋਂ ਫੋਰਟਿਸ ਦੀ ਸੀਨੀਅਰ ਲੀਡਰਸ਼ਿਪ, ਡਾਕਟਰਾਂ ਅਤੇ ਸਟਾਫ਼ ਮੈਂਬਰਾਂ ਦੀ ਮੌਜੂਦਗੀ ਵਿਚ ਕੀਤਾ ਗਿਆ | ਇਸ ਪਹਿਲਕਦਮੀ ਰਾਹੀਂ ਹਸਪਤਾਲ ਦਾ ਉਦੇਸ਼ ਵਾਤਾਵਰਨ ਦੀ ਬਹਾਲੀ ਨੂੰ ਉਤਸ਼ਾਹਿਤ ਕਰਨਾ, ਹਰੇ ਭਰੇ ਖੇਤਰ ਨੂੰ ਵਧਾਉਣਾ ਅਤੇ ਵਾਤਾਵਰਨ ਸੰਭਾਲ ਤੇ ਜਲਵਾਯੂ ਪਰਿਵਰਤਨ ਵਿਰੁੱਧ ਸਮੂਹਿਕ ਕਾਰਵਾਈ ਦੇ ਮਹੱਤਵ ਬਾਰੇ ਵਧੇਰੇ ਜਾਗਰੂਕਤਾ ਪੈਦਾ ਕਰਨਾ ਹੈ | ਇਸ ਮੌਕੇ ਹਸਪਤਾਲ ਦੀ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਾਤਾਵਰਨ ਸੰਭਾਲ ਇਕ ਸਾਂਝੀ ਜ਼ਿੰਮੇਵਾਰੀ ਹੈ | ਇਸ ਮੌਕੇ ਅਸ਼ੀਸ਼ ਭਾਟੀਆ, ਐਗਜ਼ੀਕਿਊਟਿਵ ਵਾਈਸ ਪ੍ਰੈਜ਼ੀਡੈਂਟ, ਫੋਰਟਿਸ ਹੈਲਥ ਕੇਅਰ ਲਿਮਟਿਡ ਨੇ ਕਿਹਾ ਕਿ ਇਕ ਸਿਹਤ ਸੰਭਾਲ ਸੰਸਥਾ ਦੇ ਰੂਪ ਵਿਚ ਉਨ੍ਹਾਂ ਦੀ ਜ਼ਿੰਮੇਵਾਰੀ ਬਿਮਾਰੀਆਂ ਦੇ ਇਲਾਜ ਤੋਂ ਪਰੇ ਭਾਈਚਾਰਿਆਂ ਦੀ ਸਮੁੱਚੀ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਤੱਕ ਫੈਲੀ ਹੋਈ ਹੈ ਜਿਸ ਵਿਚ ਵਾਤਾਵਰਨ ਦੀ ਸੁਰੱਖਿਆ ਸ਼ਾਮਿਲ ਹੈ | ਉਨ੍ਹਾਂ ਕਿਹਾ ਕਿ ਉਹ ਸੇਵਾ ਦੇ 25 ਸਾਲਾਂ ਦਾ ਜਸ਼ਨ ਮਨਾ ਰਹੇ ਹ ਤੇ ਉਹ ਆਉਣ ਵਾਲੀਆਂ ਪੀੜ੍ਹੀਆਂ ਲਈ ਇਕ ਸਿਹਤਮੰਦ ਅਤੇ ਵਧੇਰੇ ਟਿਕਾਊ ਭਵਿੱਖ ਬਣਾਉਣ ਲਈ ਆਪਣੀ ਵਚਨਬੱਧਤਾ ਦੀ ਪੁਸ਼ਟੀ ਕਰਦੇ ਹਨ |

Ad Position 22
No active advertisement
ਪਿਛਲੀ ਖ਼ਬਰ ਵਾਤਾਵਰਨ ਦਿਵਸ ਮੌਕੇ ਭਾਰਤ ਵਿਕਾਸ ਪ੍ਰੀਸ਼ਦ ਨੇ 125 ਬੂਟੇ ਲਗਾਏ ਤੇ ਕੱਪੜੇ ਦੇ ਥੈਲੇ ਵੰਡੇ <br/> ਅਗਲੀ ਖ਼ਬਰ ਵਿਸ਼ਵ ਵਾਤਾਵਰਨ ਦਿਵਸ ਮੌਕੇ ਬੂਟੇ ਲਗਾਉਣ ਦੀ ਮੁਹਿੰਮ ਚਲਾਈ <br/>
Ad Position 24
No active advertisement