05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਭਾਕਿਯੂ ਸਿੱਧੂਪੁਰ ਦੀ ਬਲਾਕ ਪੱਧਰੀ ਮੀਟਿੰਗ 'ਚ ਕਿਸਾਨੀ ਮਸਲੇ ਵਿਚਾਰੇ <br/>

Ad Position 21
No active advertisement
ਅਜੀਤ ਡੈਸਕ 08-06-2026
ਲਾਲੜੂ, 7 ਜੂਨ (ਰਾਜਬੀਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਬਲਾਕ ਡੇਰਾਬੱਸੀ ਦੀ ਪਲੇਠੀ ਮੀਟਿੰਗ ਗੁਰਦੁਆਰਾ ਸੰਗਤ ਸਾਹਿਬ ਲਾਲੜੂ ਮੰਡੀ ਵਿਖੇ ਬਲਾਕ ਪ੍ਰਧਾਨ ਜਰਨੈਲ ਸਿੰਘ ਦਿਆਲਪੁਰਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਵੱਡੀ ਗਿਣਤੀ 'ਚ ਕਿਸਾਨਾਂ ਅਤੇ ਮਜ਼ਦੂਰਾਂ ਨੇ ਹਿੱਸਾ ਲਿਆ ਅਤੇ ਆਉਣ ਵਾਲੇ ਸਮੇਂ ਦੌਰਾਨ ਪੇਸ਼ ਆਉਣ ਵਾਲੀਆਂ ਦਰਪੇਸ਼ ਮੁਸ਼ਕਿਲਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ | ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਝੋਨੇ ਦੀ ਬਿਜਾਈ ਦਾ ਸੀਜ਼ਨ ਸ਼ੁਰੂ ਹੋਣ ਦੇ ਬਾਵਜੂਦ ਕਿਸਾਨਾਂ ਨੂੰ ਯੂਰੀਆ ਅਤੇ ਡੀ. ਏ. ਪੀ. ਖਾਦ ਲਈ ਸੁਸਾਇਟੀਆਂ ਅਤੇ ਆੜ੍ਹਤੀਆਂ ਦੇ ਚੱਕਰ ਕੱਟਣੇ ਪੈ ਰਹੇ ਹਨ, ਪਰ ਲੋੜੀਂਦੀ ਖਾਦ ਉਪਲੱਬਧ ਨਹੀਂ ਹੋ ਰਹੀ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਖਾਦ ਦੀ ਤੁਰੰਤ ਸਪਲਾਈ ਯਕੀਨੀ ਬਣਾਈ ਜਾਵੇ ਤਾਂ ਜੋ ਕਿਸਾਨ ਸਮੇਂ ਸਿਰ ਬਿਜਾਈ ਕਰ ਸਕਣ | ਕਿਸਾਨ ਆਗੂਆਂ ਨੇ ਡੀਜ਼ਲ ਤੇ ਪੈਟਰੋਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ 'ਤੇ ਵੀ ਚਿੰਤਾ ਜਤਾਉਂਦਿਆਂ ਕਿਹਾ ਕਿ ਇਸ ਦਾ ਸਿੱਧਾ ਅਸਰ ਕਿਸਾਨਾਂ ਤੇ ਮਜ਼ਦੂਰਾਂ ਦੀ ਆਰਥਿਕ ਹਾਲਤ 'ਤੇ ਪੈ ਰਿਹਾ ਹੈ | ਆਗੂਆਂ ਨੇ ਸਰਕਾਰ ਨੂੰ ਤੇਲ ਕੀਮਤਾਂ 'ਤੇ ਕਾਬੂ ਪਾਉਣ ਤੇ ਕਿਸਾਨਾਂ ਨੂੰ ਰਾਹਤ ਦੇਣ ਦੀ ਮੰਗ ਕੀਤੀ | ਮੀਟਿੰਗ 'ਚ ਭਾਰਤ ਸਰਕਾਰ ਅਤੇ ਅਮਰੀਕਾ ਦਰਮਿਆਨ ਹੋਏ ਵਪਾਰ ਮੁਕਤ ਸਮਝੌਤੇ ਦਾ ਵੀ ਵਿਰੋਧ ਕੀਤਾ ਗਿਆ | ਆਗੂਆਂ ਨੇ ਕਿਹਾ ਕਿ ਇਹ ਸਮਝੌਤਾ ਕਿਸਾਨਾਂ, ਮਜ਼ਦੂਰਾਂ, ਛੋਟੇ ਦੁਕਾਨਦਾਰਾਂ, ਡੇਅਰੀ ਫਾਰਮ ਸੰਚਾਲਕਾਂ ਅਤੇ ਖਾਣ-ਪੀਣ ਦੇ ਛੋਟੇ ਕਾਰੋਬਾਰੀਆਂ ਲਈ ਨੁਕਸਾਨਦਾਇਕ ਸਾਬਿਤ ਹੋ ਸਕਦਾ ਹੈ ਜਦਕਿ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਇਸ ਦਾ ਲਾਭ ਮਿਲੇਗਾ | ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਇਸ ਸਮਝੌਤੇ ਦਾ ਡਟ ਕੇ ਵਿਰੋਧ ਕਰੇਗੀ | ਇਸ ਤੋਂ ਇਲਾਵਾ ਘਰੇਲੂ ਗੈਸ ਸਿਲੰਡਰਾਂ ਦੀ ਸਪਲਾਈ 'ਚ ਆ ਰਹੀਆਂ ਦਿੱਕਤਾਂ ਦਾ ਮੁੱਦਾ ਵੀ ਉਠਾਇਆ ਗਿਆ | ਮੀਟਿੰਗ 'ਚ ਮੰਗ ਕੀਤੀ ਗਈ ਕਿ ਗੈਸ ਸਿਲੰਡਰ ਸਮੇਂ ਸਿਰ ਘਰ-ਘਰ ਪਹੁੰਚਾਏ ਜਾਣ ਤੇ ਵਧੀਆਂ ਹੋਈਆਂ ਕੀਮਤਾਂ 'ਚ ਕਟੌਤੀ ਕੀਤੀ ਜਾਵੇ | ਮੀਟਿੰਗ ਦੌਰਾਨ ਕਿਸਾਨਾਂ ਤੇ ਮਜ਼ਦੂਰਾਂ ਦੇ ਹਿੱਤਾਂ ਨਾਲ ਜੁੜੇ ਹੋਰ ਮੁੱਦਿਆਂ 'ਤੇ ਵੀ ਚਰਚਾ ਕੀਤੀ ਗਈ ਤੇ ਸਰਕਾਰ ਨੂੰ ਜਲਦ ਹੱਲ ਕਰਨ ਦੀ ਅਪੀਲ ਕੀਤੀ ਗਈ |

Ad Position 22
No active advertisement
ਪਿਛਲੀ ਖ਼ਬਰ 'ਵਿਸ਼ਵ ਵਾਤਾਵਰਨ ਦਿਵਸ' ਮੌਕੇ ਬੱਚਿਆਂ ਤੇ ਬਜ਼ੁਰਗਾਂ ਨੇ ਮਿਲ ਕੇ ਸ਼ੁਰੂ ਕੀਤੀ ਬੂਟੇ ਲਗਾਉਣ ਦੀ ਮੁਹਿੰਮ <br/> ਅਗਲੀ ਖ਼ਬਰ ਵਾਤਾਵਰਨ ਦਿਵਸ ਮੌਕੇ ਭਾਰਤ ਵਿਕਾਸ ਪ੍ਰੀਸ਼ਦ ਨੇ 125 ਬੂਟੇ ਲਗਾਏ ਤੇ ਕੱਪੜੇ ਦੇ ਥੈਲੇ ਵੰਡੇ <br/>
Ad Position 24
No active advertisement