ਜ਼ੀਰਕਪੁਰ, 7 ਜੂਨ (ਮਨਿੰਦਰ ਸਿੰਘ)-'ਵਿਸ਼ਵ ਵਾਤਾਵਰਨ ਦਿਵਸ' ਮੌਕੇ ਹਾਈਲੈਂਡ ਪਾਰਕ ਹਾਈਰਾਈਜ਼ ਸੁਸਾਇਟੀ ਦੇ ਵਸਨੀਕਾਂ ਵਲੋਂ ਰੁੱਖ ਲਗਾਉਣ ਦੀ ਵਿਸ਼ੇਸ਼ ਮੁਹਿੰਮ ਚਲਾਈ ਗਈ | ਇਸ ਮੌਕੇ ਬੱਚਿਆਂ, ਮਹਿਲਾਵਾਂ ਤੇ ਬਜ਼ੁਰਗਾਂ ਨੇ ਮੁਹਿੰਮ 'ਚ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਸੁਸਾਇਟੀ ਦੇ ਪਾਰਕ 'ਚ ਨਿੰਮ, ਅੰਬ ਤੇ ਜਾਮਣ ਸਮੇਤ 50 ਤੋਂ ਵੱਧ ਬੂਟੇ ਲਗਾਏ | ਇਸ ਮੌਕੇ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਰਾਜੀਵ ਕੱਕੜ ਨੇ ਕਿਹਾ ਕਿ ਵਾਤਾਵਰਨ ਦੀ ਰੱਖਿਆ ਕਰਨਾ ਸਾਡਾ ਸਾਰਿਆਂ ਦਾ ਫ਼ਰਜ਼ ਹੈ | ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਰੁੱਖ ਲਗਾ ਕੇ ਤੇ ਉਨ੍ਹਾਂ ਦੀ ਸੰਭਾਲ ਕਰਕੇ ਹੀ ਪ੍ਰਦੂਸ਼ਣ ਨੂੰ ਘਟਾਇਆ ਜਾ ਸਕਦਾ ਹੈ ਅਤੇ ਆਉਣ ਵਾਲੀਆਂ ਪੀੜੀਆਂ ਲਈ ਸਾਫ਼-ਸੁਥਰਾ ਵਾਤਾਵਰਨ ਯਕੀਨੀ ਬਣਾਇਆ ਜਾ ਸਕਦਾ ਹੈ | ਇਸ ਮੌਕੇ ਸਮੂਹ ਵਸਨੀਕਾਂ ਨੇ ਲਗਾਏ ਗਏ ਬੂਟਿਆਂ ਦੀ ਨਿਯਮਿਤ ਦੇਖਭਾਲ ਕਰਨ ਅਤੇ ਪਲਾਸਟਿਕ ਦੀ ਵਰਤੋਂ ਘੱਟ ਕਰਨ ਦਾ ਸੰਕਲਪ ਵੀ ਲਿਆ |