05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਰੇਲਵੇ ਸਟੇਸ਼ਨ ਦੀ ਮੁੱਖ ਦੀਵਾਰ ਦੇ ਅੱਗੇ ਸਾਹਿਬਜ਼ਾਦਾ ਅਜੀਤ ਸਿੰਘ ਦਾ ਪੋਟਰੇਟ ਲਗਾਉਣ ਦੀ ਮੰਗ <br/>

Ad Position 21
No active advertisement
ਅਜੀਤ ਡੈਸਕ 08-06-2026
ਐੱਸ. ਏ. ਐੱਸ. ਨਗਰ, 7 ਜੂਨ (ਤਰਵਿੰਦਰ ਸਿੰਘ ਬੈਨੀਪਾਲ)- ਫਰੈਂਡਜ਼ ਸਪੋਰਟਸ ਸੁਸਾਇਟੀ ਫੇਜ਼-11 ਦੇ ਪ੍ਰਧਾਨ ਅਤੇ ਕੌਂਸਲਰ ਅਮਰਜੀਤ ਸਿੰਘ ਦੀ ਅਗਵਾਈ ਹੇਠ ਇਕ ਵਫ਼ਦ ਵਲੋਂ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨਾਲ ਮੁਲਾਕਾਤ ਕਰ ਮੰਗ ਕੀਤੀ ਗਈ ਕਿ ਮੁਹਾਲੀ ਦੇ ਰੇਲਵੇ ਸਟੇਸ਼ਨ ਦੀ ਮੁੱਖ ਦੀਵਾਰ ਦੇ ਅੱਗੇ ਪਈ ਥਾਂ ਨੂੰ ਕਿਸੇ ਆਰਕੀਟੈਕਟ ਤੋਂ ਡਿਜ਼ਾਈਨ ਕਰਵਾ ਕੇ ਇਸ ਜਗ੍ਹਾ 'ਤੇ ਸਾਹਿਬਜ਼ਾਦਾ ਅਜੀਤ ਸਿੰਘ ਦਾ ਪੋਟਰੇਟ ਲਗਾਇਆ ਜਾਵੇ ਅਤੇ ਉਨ੍ਹਾਂ ਦੀ ਮਹਾਨ ਕੁਰਬਾਨੀ ਬਾਰੇ ਵੀ ਲਿਖਿਆ ਜਾਵੇ ਤਾਂ ਜੋ ਇਸ ਰੇਲਵੇ ਸਟੇਸ਼ਨ 'ਤੇ ਹੋਰਨਾਂ ਰਾਜਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਉਨ੍ਹਾਂ ਦੇ ਮਹਾਨ ਇਤਿਹਾਸ ਬਾਰੇ ਪਤਾ ਚੱਲ ਸਕੇ | ਇਸ ਮੌਕੇ ਸੰਸਦ ਮੈਂਬਰ ਕੰਗ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਇਸ ਮੰਗ ਨੂੰ ਰੇਲਵੇ ਮੰਤਰੀ ਦੇ ਧਿਆਨ 'ਚ ਲਿਆਂਦਾ ਜਾਵੇਗਾ ਅਤੇ ਆਪਣੇ ਅਖ਼ਤਿਆਰੀ ਕੋਟੇ 'ਚੋਂ ਇਸ ਯਾਦਗਾਰ ਲਈ ਵੀ ਫ਼ੰਡ ਜਾਰੀ ਕੀਤਾ ਜਾਵੇਗਾ | ਇਸ ਮੌਕੇ ਅਰਵਿੰਦਰ ਪਾਲ ਸਿੰਘ, ਰਮਨਦੀਪ ਸਿੰਘ, ਸਤਿੰਦਰਪਾਲ ਸਿੰਘ, ਗੁਰਵਿੰਦਰਪਾਲ ਸਿੰਘ, ਰਣਦੀਪ ਸਿੰਘ, ਗੁਰਪ੍ਰੀਤ ਸਿੰਘ ਬੈਂਸ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਧਾਰਮਿਕ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਨਿਰੰਕਾਰੀ ਮਿਸ਼ਨ ਵਲੋਂ ਲਗਾਏ ਕੈਂਪ ਦੌਰਾਨ 126 ਯੂਨਿਟ ਇਕੱਤਰ <br/>
Ad Position 24
No active advertisement