ਮੁੱਲਾਂਪੁਰ ਗਰੀਬਦਾਸ, 7 ਜੂਨ (ਦਿਲਬਰ ਸਿੰਘ ਖੈਰਪੁਰ)- 1984 ਦੇ ਘੱਲੂਘਾਰੇ ਦੀ ਯਾਦ ਵਿਚ ਅੱਜ ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਟਰੱਸਟ ਰਤਵਾੜਾ ਸਾਹਿਬ ਦੇ ਜਥਿਆਂ ਤੋਂ ਇਲਾਵਾ ਟਰੱਸਟ ਦੇ ਚੇਅਰਮੈਨ ਬਾਬਾ ਲਖਬੀਰ ਸਿੰਘ ਨੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਤੇ ਸੰਗਤ ਨੂੰ ਸਿੱਖ ਇਤਿਹਾਸ, ਗੁਰਮਤਿ ਸਿਧਾਂਤਾਂ ਤੇ ਕੌਮੀ ਚੇਤਨਾ ਨਾਲ ਜੁੜੇ ਰਹਿਣ ਦਾ ਸੱਦਾ ਦਿੱਤਾ | ਬਾਬਾ ਲਖਬੀਰ ਸਿੰਘ ਨੇ ਦੱਸਿਆ ਕਿ ਜੂਨ 1984 ਦੀਆਂ ਘਟਨਾਵਾਂ ਸਿੱਖ ਇਤਿਹਾਸ ਦਾ ਇਕ ਮਹੱਤਵਪੂਰਨ ਤੇ ਦੁਖਦਾਈ ਅਧਿਆਇ ਹਨ ਜਿਨ੍ਹਾਂ ਦੀ ਯਾਦ ਨੂੰ ਸੰਭਾਲਣਾ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਨਾ ਲੈਣਾ ਹਰ ਗੁਰਸਿੱਖ ਦਾ ਫਰਜ਼ ਹੈ | ਸਮਾਗਮ ਦੌਰਾਨ ਸ਼ਹੀਦਾਂ ਦੀ ਆਤਮਿਕ ਯਾਦ ਨੂੰ ਨਮਨ ਕਰਦਿਆਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਜ਼ਿਕਰਯੋਗ ਹੈ ਕਿ ਰਤਵਾੜਾ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਸਮਾਗਮ 18 ਜੂਨ ਤੇ ਸਚਖੰਡਵਾਸੀ ਸੰਤ ਬਾਬਾ ਵਰਿਆਮ ਸਿੰਘ ਦੇ ਜਨਮ ਦਿਨ ਸੰਬੰਧੀ ਸਮਾਗਮ ਤੇ ਅੰਮਿ੍ਤ ਸੰਚਾਰ 17 ਜੂਨ ਨੂੰ ਕਰਵਾਇਆ ਜਾਵੇਗਾ |