ਜ਼ੀਰਕਪੁਰ, 8 ਜੂਨ (ਮਨਿੰਦਰ ਸਿੰਘ)- ਜ਼ੀਰਕਪੁਰ ਪੁਲਿਸ ਨੇ ਇਕ 13 ਸਾਲਾ ਨਾਬਾਲਿਗ ਲੜਕੀ ਨਾਲ ਜਬਰ-ਜਨਾਹ ਦੇ ਮਾਮਲੇ 'ਚ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਨੇ ਪੀੜਤ ਪਰਿਵਾਰ ਦੀ ਸ਼ਿਕਾਇਤ ਦੇ ਆਧਾਰ 'ਤੇ ਮੁਲਜ਼ਮ ਵਿਰੁੱਧ ਬੀ. ਐਨ. ਐਸ. ਅਤੇ ਪੋਕਸੋ ਐਕਟ ਦੀਆਂ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਮੁਲਜ਼ਮ ਘਟਨਾ ਤੋਂ ਬਾਅਦ ਫ਼ਰਾਰ ਚਲ ਰਿਹਾ ਹੈ | ਪੁਲਿਸ ਅਨੁਸਾਰ ਇਸ ਮਾਮਲੇ 'ਚ ਜ਼ੀਰਕਪੁਰ ਪੁਲਿਸ ਥਾਣੇ 'ਚ ਐਫ. ਆਈ. ਆਰ. ਨੰ. 298 ਦਰਜ ਕੀਤੀ ਗਈ ਹੈ | ਇਹ ਮਾਮਲਾ ਸਲੀਨ ਵਾਸੀ ਪਿੰਡ ਖਰੋਨੀ ਜ਼ਿਲ੍ਹਾ ਬੱਦੀ (ਹਿਮਾਚਲ ਪ੍ਰਦੇਸ਼) ਦੇ ਵਿਰੁੱਧ ਦਰਜ ਕੀਤਾ ਗਿਆ ਹੈ | ਸ਼ਿਕਾਇਤ 'ਚ ਦੋਸ਼ ਲਗਾਇਆ ਗਿਆ ਹੈ ਕਿ ਬੀਤੀ 2 ਜੂਨ ਨੂੰ ਮੁਲਜ਼ਮ ਨੇ ਜ਼ੀਰਕਪੁਰ ਦੀ ਇਕ 13 ਸਾਲਾ ਲੜਕੀ ਨਾਲ ਜਬਰ-ਜਨਾਹ ਕੀਤਾ ਸੀ | ਪੁਲਿਸ ਨੇ ਮੁਲਜ਼ਮ ਵਿਰੁੱਧ ਤਹਿਤ ਮਾਮਲਾ ਦਰਜ ਕੀਤਾ ਹੈ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸ਼ਿਕਾਇਤ ਤੋਂ ਬਾਅਦ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮੁਲਜ਼ਮ ਨੂੰ ਗਿ੍ਫ਼ਤਾਰ ਕਰਨ ਲਈ ਛਾਪੇਮਾਰੀ ਜਾਰੀ ਹੈ |