17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਗਊਵੰਸ਼ ਦੀ ਸੰਭਾਲ ਅਤੇ ਸੁਰੱਖਿਆ ਲਈ ਪ੍ਰਬੰਧ ਹੋਣਗੇ ਹੋਰ ਮਜ਼ਬੂਤ <br/>

Ad Position 21
No active advertisement
ਅਜੀਤ ਡੈਸਕ 10-06-2026
ਚੰਡੀਗੜ੍ਹ, 9 ਜੂਨ (ਸੰਦੀਪ ਕੁਮਾਰ ਮਾਹਨਾ) – ਗਊ ਵੰਸ਼ ਦੀ ਭਲਾਈ ਨਾਲ ਜੁੜੇ ਮੁੱਦਿਆਂ ਨੂੰ ਤਰਜੀਹ ਦਿੰਦਿਆਂ ਗਊ ਭਲਾਈ ਕਮੇਟੀ ਨੇ ਸੋਮਵਾਰ ਨੂੰ ਸ਼ਹਿਰ ਵਿਚ ਚੱਲ ਰਹੇ ਪ੍ਰਬੰਧਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ | ਮੀਟਿੰਗ ਦੌਰਾਨ ਗਊ ਵੰਸ਼ ਲਈ ਉਪਲਬਧ ਸਹੂਲਤਾਂ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ, ਜਦਕਿ ਨਗਰ ਨਿਗਮ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਭਰਪੂਰ ਸ਼ਲਾਘਾ ਵੀ ਕੀਤੀ ਗਈ | ਨਗਰ ਨਿਗਮ ਕਮਿਸ਼ਨਰ ਅਮਿਤ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿਚ ਵਿਸ਼ੇਸ਼ ਕਮਿਸ਼ਨਰ ਪ੍ਰਦੀਪ ਕੁਮਾਰ, ਸੰਯੁਕਤ ਕਮਿਸ਼ਨਰ ਬਲਬੀਰ ਰਾਜ ਸਿੰਘ, ਪਸ਼ੂ ਪਾਲਣ ਵਿਭਾਗ ਦੇ ਸੰਯੁਕਤ ਡਾਇਰੈਕਟਰ, ਨਗਰ ਨਿਗਮ ਦੇ ਕਾਨੂੰਨੀ ਅਧਿਕਾਰੀ, ਨਗਰ ਨਿਗਮ ਅਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਇੰਜੀਨੀਅਰਿੰਗ ਵਿਭਾਗਾਂ ਦੇ ਨੁਮਾਇੰਦਿਆਂ ਤੋਂ ਇਲਾਵਾ ਕਮੇਟੀ ਦੇ ਚਾਰ ਨਾਮਜ਼ਦ ਮੈਂਬਰਾਂ ਨੇ ਵੀ ਹਿੱਸਾ ਲਿਆ | ਮੀਟਿੰਗ ਦੌਰਾਨ ਸ਼ਹਿਰ 'ਚ ਗਊ ਵੰਸ਼ ਦੀ ਭਲਾਈ, ਸੁਰੱਖਿਆ ਅਤੇ ਪ੍ਰਭਾਵਸ਼ਾਲੀ ਪ੍ਰਬੰਧਨ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ | ਕਮੇਟੀ ਦੇ ਨਾਮਜ਼ਦ ਮੈਂਬਰਾਂ ਨੇ ਸਰਗਰਮੀ ਨਾਲ ਆਪਣੇ ਵਿਚਾਰ ਅਤੇ ਸੁਝਾਅ ਪੇਸ਼ ਕੀਤੇ, ਜਿਨ੍ਹਾਂ ਦਾ ਮਕਸਦ ਗਊ ਵੰਸ਼ ਲਈ ਮੌਜੂਦਾ ਸਹੂਲਤਾਂ ਨੂੰ ਹੋਰ ਮਜ਼ਬੂਤ ਬਣਾਉਣਾ ਅਤੇ ਪ੍ਰਬੰਧਾਂ ਵਿਚ ਸੁਧਾਰ ਲਿਆਉਣਾ ਸੀ | ਬੈਠਕ ਵਿਚ ਉਠਾਏ ਗਏ ਸਾਰੇ ਮਾਮਲਿਆਂ ਦੀ ਡੂੰਘਾਈ ਨਾਲ ਸਮੀਖਿਆ ਕੀਤੀ ਗਈ ਅਤੇ ਸਬੰਧਿਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਤਾਂ ਜੋ ਇਨ੍ਹਾਂ ਮਾਮਲਿਆਂ 'ਤੇ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਕਾਰਵਾਈ ਯਕੀਨੀ ਬਣਾਈ ਜਾ ਸਕੇ | ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਊ ਵੰਸ਼ ਦੀ ਭਲਾਈ ਨਾਲ ਸਬੰਧਿਤ ਯੋਜਨਾਵਾਂ ਅਤੇ ਪ੍ਰਬੰਧਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ | ਕਮੇਟੀ ਮੈਂਬਰਾਂ ਨੇ ਸ਼ਹਿਰ 'ਚ ਗਊ ਵੰਸ਼ ਦੀ ਭਲਾਈ ਲਈ ਨਗਰ ਨਿਗਮ ਚੰਡੀਗੜ੍ਹ ਵਲੋਂ ਕੀਤੇ ਜਾ ਰਹੇ ਉਪਰਾਲਿਆਂ 'ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਨਿਗਮ ਦੀਆਂ ਲਗਾਤਾਰ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਗਊ ਵੰਸ਼ ਦੀ ਸੁਰੱਖਿਆ ਅਤੇ ਸੰਭਾਲ ਲਈ ਵੱਖ-ਵੱਖ ਵਿਭਾਗਾਂ ਵਿਚਾਲੇ ਤਾਲਮੇਲ ਅਤੇ ਸਾਂਝੇ ਯਤਨਾਂ ਨੂੰ ਹੋਰ ਮਜ਼ਬੂਤ ਬਣਾਉਣ ਦੀ ਲੋੜ ਹੈ ਤਾਂ ਜੋ ਇਸ ਦਿਸ਼ਾ 'ਚ ਹੋਰ ਵਧੀਆ ਨਤੀਜੇ ਸਾਹਮਣੇ ਆ ਸਕਣ |

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ 'ਚ ਸਿਹਤ ਸੰਭਾਲ ਅਤੇ ਸਿੱਖਿਆ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਨੂੰ ਦਿੱਤੀ... ਅਗਲੀ ਖ਼ਬਰ 'ਗੈਂਗਸਟਰਾਂ 'ਤੇ ਵਾਰ' ਦਾ 140ਵਾਂ ਦਿਨ
Ad Position 24