17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 10-06-2026
ਚੰਡੀਗੜ੍ਹ, 8 ਜੂਨ (ਅਜੀਤ ਬਿਊਰੋ)- ਪੰਜਾਬ ਰਾਜ ਵਿਚ ਨਿਰਧਾਰਿਤ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਦੇ ਸੁਚਾਰੂ ਅਮਲ ਨੂੰ ਅੰਜਾਮ ਦੇਣ ਦੇ ਮੱਦੇਨਜ਼ਰ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਫ਼ਤਰ ਵਿਖੇ ਸੋਮਵਾਰ ਨੂੰ ਚੋਣ ਪ੍ਰਕਿਰਿਆ ਨਾਲ ਸਬੰਧਿਤ ਅਧਿਕਾਰੀਆਂ ਲਈ ਸੂਬਾ ਪੱਧਰੀ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ | ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਕਰਦਿਆਂ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਨੇ ਦੱਸਿਆ ਕਿ ਐਸ.ਆਈ.ਆਰ. ਦਾ 'ਘਰ-ਘਰ ਗਣਨਾ ਪੜਾਅ' 25 ਜੂਨ ਤੋਂ ਸੂਬੇ ਭਰ 'ਚ ਸ਼ੁਰੂ ਹੋਣ ਜਾ ਰਿਹਾ ਹੈ ਅਤੇ ਇਸ ਸਬੰਧੀ ਸਾਰੀਆਂ ਹਦਾਇਤਾਂ, ਪ੍ਰਕਿਰਿਆਵਾਂ ਤੇ ਨਿਰਦੇਸ਼ਾਂ ਨੂੰ ਪੂਰੀ ਤਰ੍ਹਾਂ ਸਮਝਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਜ਼ਮੀਨੀ ਪੱਧਰ 'ਤੇ ਕੰਮ ਕਰ ਰਹੇ ਸਟਾਫ਼ ਨੂੰ ਇਸ ਕੰਮ ਨੂੰ ਸੁਚਾਰੂ ਢੰਗ ਨਾਲ ਕਰਨ ਲਈ ਸਹੀ ਤੇ ਸੁਚੱਜੀ ਸਿਖਲਾਈ ਮਿਲੇਗੀ | ਅਨਿੰਦਿਤਾ ਮਿੱਤਰਾ ਨੇ ਕਿਹਾ ਕਿ ਐਸ.ਆਈ.ਆਰ. ਦੌਰਾਨ ਬੀ.ਐਲ.ਓ. ਅਤੇ ਈ.ਆਰ.ਓ. ਦੀ ਭੂਮਿਕਾ ਬਹੁਤ ਅਹਿਮ ਹੈ ਤੇ ਸਾਰਿਆਂ ਨੂੰ ਸਾਂਝੇ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਕਿਸੇ ਵੀ ਵੋਟਰ ਜਾਂ ਕਰਮਚਾਰੀ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ | ਉਨ੍ਹਾਂ ਨੇ ਸੂਬੇ ਦੇ ਸਾਰੇ ਡੀ.ਈ.ਓਜ਼. ਤੇ ਈ.ਆਰ.ਓਜ਼. ਨੂੰ ਹਦਾਇਤ ਕੀਤੀ ਕਿ ਉਹ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪ੍ਰੋਗਰਾਮ ਸੰਬੰਧੀ ਆਪੋ-ਆਪਣੇ ਖੇਤਰਾਂ ਵਿਚ ਕਰਵਾਏ ਜਾ ਰਹੇ ਸਿਖਲਾਈ ਪ੍ਰੋਗਰਾਮਾਂ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਤਾਂ ਜੋ ਐਸ.ਆਈ.ਆਰ. ਪ੍ਰਕਿਰਿਆ ਸਬੰਧੀ ਜ਼ਮੀਨੀ ਪੱਧਰ 'ਤੇ ਕੰਮ ਕਰਨ ਵਾਲੇ ਸਟਾਫ਼ ਦੇ ਹਰ ਸਵਾਲ ਦਾ ਹੱਲ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਬੀ.ਐਲ.ਓਜ਼ ਨੂੰ ਜਿੰਨੀ ਬਿਹਤਰ ਸਿਖਲਾਈ ਦਿੱਤੀ ਜਾਵੇਗੀ, ਸਾਰੀ ਪ੍ਰਕਿਰਿਆ ਓਨੀ ਹੀ ਸੁਚਾਰੂ ਹੋਵੇਗੀ | ਮਿੱਤਰਾ ਨੇ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਬਾਰੇ ਜਾਣੂ ਕਰਵਾਇਆ ਗਿਆ ਹੈ ਤੇ ਉਨ੍ਹਾਂ ਨੂੰ ਇਸ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਵਿਚ ਸਹਿਯੋਗ ਕਰਨ ਲਈ ਬੇਨਤੀ ਕੀਤੀ ਗਈ ਹੈ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਨਾ ਕਿਸੇ ਯੋਗ ਵਿਅਕਤੀ ਦੀ ਵੋਟ ਗ਼ਲਤ ਤਰੀਕੇ ਨਾਲ ਨਾ ਕੱਟੀ ਜਾਵੇ ਅਤੇ ਨਾ ਹੀ ਕੋਈ ਅਯੋਗ ਵਿਅਕਤੀ ਗ਼ੈਰ-ਵਾਜਿਬ ਢੰਗ ਨਾਲ ਵੋਟਰ ਸੂਚੀ ਵਿਚ ਸ਼ਾਮਲ ਕੀਤਾ ਜਾਵੇ |

Ad Position 22
No active advertisement
ਪਿਛਲੀ ਖ਼ਬਰ ਪ੍ਰਤੀਨਿਧੀਆਂ ਦੀ ਭੂਮਿਕਾ ਸਿਰਫ਼ ਕਾਨੂੰਨ ਬਣਾਉਣ ਤੱਕ ਸੀਮਤ ਨਹੀਂ–ਮਹੀਪਾਲ ਢਾਂਡਾ <br/> ਅਗਲੀ ਖ਼ਬਰ ਡੇਰਾਬੱਸੀ ਦੇਵੀਨਗਰ ਮੋੜ 'ਤੇ ਮੁੜ ਸ਼ਰਾਬ ਦਾ ਠੇਕਾ ਖੋਲ੍ਹਣ 'ਤੇ ਪਿੰਡ ਵਾਸੀਆਂ ਵਲੋਂ ਤਿੱਖਾ ਵਿਰੋਧ <br/>
Ad Position 24