17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਖ਼ੂਨਦਾਨ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 10-06-2026
ਚੰਡੀਗੜ੍ਹ, 9 ਜੂਨ (ਸੰਦੀਪ ਕੁਮਾਰ ਮਾਹਨਾ) – ਡਿਊਟੀ ਦੌਰਾਨ ਦੇਸ਼ ਤੇ ਲੋਕਾਂ ਦੀ ਸੁਰੱਖਿਆ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਫ਼ਾਇਰ ਕਰਮਚਾਰੀਆਂ ਦੀ ਯਾਦ ਵਿਚ ਨਗਰ ਨਿਗਮ ਚੰਡੀਗੜ੍ਹ ਦੇ ਫ਼ਾਇਰ ਐਂਡ ਰੈਸਕਿਊ ਸਰਵਿਸਿਜ਼ ਵਿਭਾਗ ਵਲੋਂ ਸੈਕਟਰ 17 ਸਥਿਤ ਫ਼ਾਇਰ ਸਟੇਸ਼ਨ ਵਿਖੇ ਲਾਇਨਜ਼ ਕਲੱਬ ਤੇ ਪੀ.ਜੀ.ਆਈ. ਐਮਈਆਰ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਮੌਕੇ ਚੰਡੀਗੜ੍ਹ ਦੇ ਮੇਅਰ ਸੌਰਭ ਜੋਸ਼ੀ ਨੇ ਕੈਂਪ ਦਾ ਦੌਰਾ ਕਰਦਿਆਂ ਇਸ ਮਨੁੱਖਤਾ ਭਰੇ ਉਪਰਾਲੇ ਦੀ ਭਰਪੂਰ ਸਰਾਹਨਾ ਕੀਤੀ ਅਤੇ ਕਿਹਾ ਕਿ ਫ਼ਾਇਰ ਕਰਮਚਾਰੀ ਆਪਣੀ ਜਾਨ ਨੂੰ ਜੋਖ਼ਮ ਵਿਚ ਪਾ ਕੇ ਲੋਕਾਂ ਦੀ ਸੁਰੱਖਿਆ ਲਈ ਨਿਰੰਤਰ ਸੇਵਾ ਨਿਭਾ ਰਹੇ ਹਨ | ਇਸ ਤੋਂ ਪਹਿਲਾਂ ਯੂ.ਟੀ. ਚੰਡੀਗੜ੍ਹ ਦੇ ਗ੍ਰਹਿ ਸਕੱਤਰ-ਕਮ-ਸਥਾਨਕ ਸਰਕਾਰ ਸਕੱਤਰ ਮਨਦੀਪ ਸਿੰਘ ਬਰਾੜ ਨੇ ਨਗਰ ਨਿਗਮ ਚੰਡੀਗੜ੍ਹ ਦੇ ਕਮਿਸ਼ਨਰ ਅਮਿਤ ਕੁਮਾਰ ਦੀ ਹਾਜ਼ਰੀ 'ਚ ਖ਼ੂਨਦਾਨ ਕੈਂਪ ਦਾ ਉਦਘਾਟਨ ਕੀਤਾ | ਇਸ ਮੌਕੇ ਨਗਰ ਨਿਗਮ ਦੇ ਸੀਨੀਅਰ ਅਧਿਕਾਰੀ, ਲਾਇਨਜ਼ ਕਲੱਬ ਦੇ ਅਹੁਦੇਦਾਰ, ਪੀ.ਜੀ.ਆਈ. ਦੇ ਡਾਕਟਰ ਅਤੇ ਸਟਾਫ਼ ਮੈਂਬਰਾਂ ਸਮੇਤ ਫਾਇਰ ਐਂਡ ਰੈਸਕਿਊ ਸਰਵਿਸਿਜ਼ ਦੇ ਅਧਿਕਾਰੀ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸੀ. ਐਚ. ਸੀ. ਲਾਲੜੂ 'ਚ ਪੀ. ਐਮ. ਐਸ. ਐਮ. ਏ. ਪ੍ਰੋਗਰਾਮ ਦੀ 10ਵੀਂ ਵਰੇ੍ਹਗੰਢ ਮਨਾਈ <br/> ਅਗਲੀ ਖ਼ਬਰ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਲਗਾਈ ਛਬੀਲ <br/>
Ad Position 24