17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਜਬਰ-ਜਨਾਹ ਦੇ ਮਾਮਲੇ 'ਚ ਦਿੱਤੇ ਬਿਆਨ ਨੂੰ ਲੈ ਕੇ ਵਿਵਾਦਾਂ 'ਚ ਘਿਰੀ ਰੇਨੂੰ ਭਾਟੀਆ, ਮੁਆਫ਼ੀ ਮੰਗਣ ਤੋਂ ਕੀਤਾ ਇਨਕਾਰ <br/>

Ad Position 21
No active advertisement
ਅਜੀਤ ਡੈਸਕ 10-06-2026
ਪੰਚਕੂਲਾ, 9 ਜੂਨ (ਕਪਿਲ)-ਹਰਿਆਣਾ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਨੂੰ ਭਾਟੀਆ ਵਲੋਂ ਕੁਰੂਕਸ਼ੇਤਰ ਦੇ ਹਸਪਤਾਲ 'ਚ ਨਾਬਾਲਿਗ ਲੜਕੀ ਨਾਲ ਹੋਏ ਜਬਰ-ਜਨਾਹ ਦੇ ਮਾਮਲੇ ਸੰਬੰਧੀ ਦਿੱਤੇ ਗਏ ਬਿਆਨ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ ਹੈ | ਇਸ ਮਾਮਲੇ ਨੂੰ ਲੈ ਕੇ ਹਰਿਆਣਾ ਭਰ 'ਚ ਨਰਸਾਂ ਵਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਤੋਂ ਮੁਆਫ਼ੀ ਮੰਗਣ ਦੇ ਨਾਲ-ਨਾਲ ਅਸਤੀਫ਼ੇ ਦੀ ਮੰਗ ਵੀ ਕੀਤੀ ਜਾ ਰਹੀ ਹੈ | ਵਿਵਾਦ ਦੇ ਦਰਮਿਆਨ ਰੇਨੂੰ ਭਾਟੀਆ ਨੇ ਕਿਹਾ ਕਿ ਉਨ੍ਹਾਂ ਨੇ ਕੋਈ ਗ਼ਲਤ ਬਿਆਨ ਨਹੀਂ ਦਿੱਤਾ ਅਤੇ ਉਹ ਆਪਣੇ ਸ਼ਬਦਾਂ 'ਤੇ ਕਾਇਮ ਹਨ | ਉਨ੍ਹਾਂ ਦੱਸਿਆ ਕਿ ਨਾਬਾਲਿਗ ਲੜਕੀ ਨਾਲ ਹੋਏ ਦੁਰਵਿਵਹਾਰ ਦੇ ਮਾਮਲੇ 'ਚ ਉਨ੍ਹਾਂ ਨੇ ਉਸ ਸਮੇਂ ਡਿਊਟੀ 'ਤੇ ਮੌਜੂਦ ਸਟਾਫ਼ ਤੋਂ ਜਵਾਬ ਮੰਗਿਆ ਸੀ ਅਤੇ ਇਹ ਸਵਾਲ ਕੀਤਾ ਸੀ ਕਿ ਜੇਕਰ ਅਜਿਹੀ ਘਟਨਾ ਉਨ੍ਹਾਂ ਦੇ ਆਪਣੇ ਪਰਿਵਾਰ ਨਾਲ ਵਾਪਰਦੀ ਤਾਂ ਕੀ ਉਹ ਵੀ ਇਸੇ ਤਰ੍ਹਾਂ ਵਰਤਾਅ ਕਰਦੇ | ਰੇਨੂੰ ਭਾਟੀਆ ਨੇ ਸਪੱਸ਼ਟ ਕੀਤਾ ਕਿ ਉਹ ਇਸ ਮਾਮਲੇ 'ਚ ਕਿਸੇ ਵੀ ਤਰ੍ਹਾਂ ਦੀ ਮੁਆਫ਼ੀ ਨਹੀਂ ਮੰਗੇਗੀ | ਉਨ੍ਹਾਂ ਕਿਹਾ ਕਿ ਮਾਮਲੇ ਨੂੰ ਹਰਿਆਣਾ ਦੀ ਸਿਹਤ ਮੰਤਰੀ ਅਤੇ ਵਧੀਕ ਮੁੱਖ ਸਕੱਤਰ (ਸਿਹਤ) ਦੇ ਧਿਆਨ 'ਚ ਵੀ ਲਿਆਂਦਾ ਗਿਆ ਹੈ | ਰੇਨੂੰ ਭਾਟੀਆ ਨੇ ਕਿਹਾ ਕਿ ਪੀੜਤ ਲੜਕੀ ਨਾਲ ਗੱਲਬਾਤ ਕਰਨਾ ਅਤੇ ਮਾਮਲੇ ਦਾ 'ਸੂ ਮੋਟੋ' ਨੋਟਿਸ ਲੈਣਾ ਉਨ੍ਹਾਂ ਦੀ ਜ਼ਿੰਮੇਵਾਰੀ ਸੀ, ਜੋ ਕਿ ਉਨ੍ਹਾਂ ਨੇ ਨਿਭਾਈ ਹੈ | ਉਨ੍ਹਾਂ ਦੇ ਅਨੁਸਾਰ ਮੁਲਜ਼ਮ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ ਅਤੇ ਉਹ ਇਸ ਵੇਲੇ ਜੇਲ੍ਹ 'ਚ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਪੀੜਤ ਲੜਕੀ ਦੀ ਸੁਰੱਖਿਆ ਲਈ ਇਕ ਮਹਿਲਾ ਕਾਂਸਟੇਬਲ ਤਾਇਨਾਤ ਕਰਨ ਦੀ ਮੰਗ ਕੀਤੀ ਗਈ ਸੀ | ਉਨ੍ਹਾਂ ਦਾਅਵਾ ਕੀਤਾ ਕਿ ਮੁਲਜ਼ਮ ਡਾਕਟਰ ਖ਼ਿਲਾਫ਼ ਪਹਿਲਾਂ ਵੀ ਇਸ ਤਰ੍ਹਾਂ ਦੇ ਮਾਮਲੇ ਦਰਜ ਹੋ ਚੁੱਕੇ ਹਨ | ਇਸ ਮਾਮਲੇ ਨੂੰ ਲੈ ਕੇ ਸਿਆਸੀ ਅਤੇ ਸਮਾਜਿਕ ਪੱਧਰ 'ਤੇ ਚਰਚਾ ਜਾਰੀ ਹੈ |

Ad Position 22
No active advertisement
ਪਿਛਲੀ ਖ਼ਬਰ ਆਸਵਾਈਡ ਗਲੋਬਲ ਵਲੋਂ ਹਾਈਜੀਨ ਸਿਹਤ ਕਿਟਾਂ ਦੀ ਵੰਡ <br/> ਅਗਲੀ ਖ਼ਬਰ ਸੀ. ਐਚ. ਸੀ. ਲਾਲੜੂ 'ਚ ਪੀ. ਐਮ. ਐਸ. ਐਮ. ਏ. ਪ੍ਰੋਗਰਾਮ ਦੀ 10ਵੀਂ ਵਰੇ੍ਹਗੰਢ ਮਨਾਈ <br/>
Ad Position 24