16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਪਿੰਡ ਰਡਿਆਲਾ ਦੇ ਵਸਨੀਕ ਪ੍ਰਾਈਵੇਟ ਟੈਕਰਾਂ ਰਾਹੀਂ ਪਾਣੀ ਮੰਗਵਾਉਣ ਲਈ ਮਜਬੂਰ <br/>

Ad Position 21
No active advertisement
ਅਜੀਤ ਡੈਸਕ 10-06-2026
ਖਰੜ, 9 ਜੂਨ (ਗੁਰਮੁੱਖ ਸਿੰਘ ਮਾਨ)-ਖਰੜ ਨੇੜਲੇ ਪਿੰਡ ਰਡਿਆਲਾ ਦੇ ਵਸਨੀਕਾਂ ਨੂੰ ਪੀਣ ਵਾਲਾ ਪਾਣੀ ਨਾ ਮਿਲਣ ਕਾਰਨ ਉਹ ਪ੍ਰਾਈਵੇਟ ਟੈਂਕਰਾਂ ਰਾਹੀਂ ਪਾਣੀ ਮੰਗਵਾ ਕੇ ਆਪਣੀਆਂ ਜ਼ਰੂਰਤਾਂ ਪੂਰੀਆਂ ਕਰਨ ਲਈ ਮਜ਼ਬੂਰ ਹਨ | ਪਿੰਡ ਵਾਸੀ ਸੁਰਿੰਦਰ ਸਿੰਘ, ਮੱਗਰ ਸਿੰਘ, ਬਹਾਦਰ ਸਿੰਘ, ਜਰਨੈਲ ਸਿੰਘ, ਸਾਧੂ ਰਾਮ, ਬਲਜੀਤ ਸਿੰਘ, ਹਰਨੇਕ ਸਿੰਘ, ਗੁਰਪ੍ਰੀਤ ਸਿੰਘ, ਸਤਵਿੰਦਰ ਸਿੰਘ ਸਮੇਤ ਹੋਰਨਾਂ ਵਸਨੀਕਾਂ ਨੇ ਦੱਸਿਆ ਕਿ ਪਿੰਡ ਵਿਚ 9-10 ਸਾਲ ਪਹਿਲਾਂ ਡੂੰਘਾ ਟਿਊਬਵੈੱਲ ਲਗਾਇਆ ਗਿਆ ਸੀ, ਜਿਸ ਨਾਲ ਸਾਰੇ ਪਿੰਡ ਦੇ ਘਰਾਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਮਿਲਦੀ ਸੀ, ਲੇਕਿਨ ਹੁਣ ਕਾਫ਼ੀ ਸਮੇਂ ਤੋਂ ਇਸ ਟਿਊਬਵੈੱਲ 'ਚੋਂ ਗੰਧਲਾ ਪਾਣੀ ਆ ਰਿਹਾ ਹੈ ਅਤੇ ਮੋਟਰ ਵੀ ਕਈ ਵਾਰ ਖ਼ਰਾਬ ਹੋ ਚੁੱਕੀ ਹੈ | ਉਨ੍ਹਾਂ ਦੱਸਿਆ ਕਿ 31 ਮਈ ਨੂੰ ਮੋਟਰ ਖ਼ਰਾਬ ਹੋਣ ਕਾਰਨ ਪਾਣੀ ਦੀ ਸਪਲਾਈ ਬਿਲਕੁੱਲ ਠੱਪ ਪਈ ਸੀ ਅਤੇ 3 ਜੂਨ ਨੂੰ ਮੋਟਰ ਬਦਲ ਦੇ ਪਾਉਣ ਨਾਲ ਪਾਣੀ ਦੀ ਸਪਲਾਈ ਸ਼ਾਮ ਸਮੇਂ ਚਾਲੂ ਹੋ ਗਈ ਸੀ, ਪਰ ਰਾਤ ਦੇ 11 ਵਜੇ ਮੁੜ ਸਪਲਾਈ ਠੱਪ ਹੋ ਗਈ, ਜਿਸ ਕਾਰਨ ਪਿੰਡ ਵਾਸੀਆਂ ਨੂੰ ਪਾਣੀ ਦੀ ਸਪਲਾਈ ਲਈ ਪ੍ਰਾਈਵੇਟ ਟੈਂਕਰ ਮੰਗਵਾ ਕੇ ਆਪਣੀ ਜ਼ਰੂਰਤਾਂ ਪੂਰੀਆਂ ਕਰਨੀਆਂ ਪੈ ਰਹੀਆਂ ਹਨ | ਹੁਣ ਇਹ ਪਿੰਡ ਨਗਰ ਕੌਂਸਲ ਖਰੜ ਦੀ ਹਦੂਦ 'ਚ ਸ਼ਾਮਿਲ ਹੋ ਚੁੱਕਾ ਹੈ ਅਤੇ ਆਬਾਦੀ ਕਾਫੀ ਵਧ ਚੁੱਕੀ ਹੈ, ਜਿਸ ਕਾਰਨ ਪਾਣੀ ਦੀ ਭਾਰੀ ਕਿੱਲਤ ਪੇਸ਼ ਆ ਰਹੀ ਹੈ | ਪਿੰਡ ਵਾਸੀਆਂ ਨੇ ਐਸ. ਡੀ. ਐਮ. ਨੂੰ ਪੱਤਰ ਦੇ ਕੇ ਮੰਗ ਕੀਤੀ ਹੈ ਕਿ ਪਿੰਡ ਵਿਚ ਹੋਰ ਡੂੰਘਾ ਟਿਊਬਵੈੱਲ ਲਗਾਇਆ ਜਾਵੇ ਤਾਂ ਕਿ ਪਿੰਡ ਵਾਸੀਆਂ ਨੂੰ ਪਾਣੀ ਦੀ ਸੁਚਾਰੂ ਸਪਲਾਈ ਮਿਲ ਸਕੇ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ 15 ਨੂੰ <br/> ਅਗਲੀ ਖ਼ਬਰ ਵਿਧਾਨ ਸਭਾ ਦੀ ਸਿਆਸੀ ਜੰਗ ਲਈ ਕਾਂਗਰਸ ਨੇ ਕੱਸੀ ਕਮਰ <br/>
Ad Position 24