16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ 15 ਨੂੰ <br/>

Ad Position 21
No active advertisement
ਅਜੀਤ ਡੈਸਕ 10-06-2026
ਐੱਸ. ਏ. ਐੱਸ. ਨਗਰ, 9 ਜੂਨ (ਪ੍ਰੋ. ਅਵਤਾਰ ਸਿੰਘ)-ਗੁਰਦੁਆਰਾ ਤਾਲਮੇਲ ਕਮੇਟੀ ਮੁਹਾਲੀ ਦੇ ਪ੍ਰਧਾਨ ਅਮਰਜੀਤ ਸਿੰਘ ਪਾਹਵਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਫ਼ੈਸਲਾ ਲਿਆ ਗਿਆ ਕਿ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ 15 ਜੂਨ ਨੂੰ ਸਥਾਨਕ ਫੇਜ਼-6 ਸਥਿਤ ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਜੀ ਤੋਂ ਦੁਪਹਿਰ 3 ਵਜੇ ਆਰੰਭ ਹੋਵੇਗਾ, ਜੋ ਕਿ ਨੇਬਰ ਹੁੱਡ ਪਾਰਕ, ਗੁਰਦੁਆਰਾ ਗੋਬਿੰਦਸਰ ਸਾਹਿਬ, ਸੈਕਟਰ-55 ਦੇ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੰਘ ਸਭਾ, ਗੁਰਦੁਆਰਾ ਸਿੰਘ ਸਭਾ ਫੇਜ਼-1, ਫੇਜ਼ 2-4 ਦੇ ਚੌਕ, ਮਦਨਪੁਰ ਚੌਕ, ਰਾਮਗੜ੍ਹੀਆ ਭਵਨ ਫੇਜ਼-3ਬੀ1, ਗੁਰਦੁਆਰਾ ਸਾਚਾ ਧਨੁ ਸਾਹਿਬ ਫੇਜ਼-3ਬੀ1 ਅਤੇ ਫੇਜ਼-7 ਦੀਆਂ ਲਾਈਟਾਂ ਨੂੰ ਹੁੰਦਾ ਹੋਇਆ ਰਾਤ ਦੇ ਕਰੀਬ 8 ਵਜੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਫੇਜ਼-8 ਮੁਹਾਲੀ ਵਿਖੇ ਪਹੁੰਚ ਕੇ ਸੰਪੂਰਨ ਹੋਵੇਗਾ | ਇਸ ਮੌਕੇ ਤਾਲਮੇਲ ਕਮੇਟੀ ਦੇ ਅਹੁਦੇਦਾਰਾਂ ਵਲੋਂ ਸ਼ਹਿਰ ਦੇ ਸਮੁੱਚੇ ਗੁਰਦੁਆਰਾ ਸਾਹਿਬਾਨਾਂ ਦੇ ਪ੍ਰਧਾਨਾਂ ਨੂੰ ਅਪੀਲ ਕੀਤੀ ਗਈ ਕਿ ਗਰਮੀਆਂ ਦੀਆਂ ਛੁੱਟੀਆਂ 'ਚ ਹਰ ਸਾਲ ਗੁਰਮਤਿ ਸਿੱਖਿਆ ਦੇ ਕੈਂਪ ਲਗਾਏ ਜਾਣ ਤਾਂ ਜੋ ਬੱਚਿਆਂ ਨੂੰ ਵੱਧ ਤੋਂ ਵੱਧ ਸਿੱਖੀ ਅਤੇ ਗੁਰੂ ਇਤਿਹਾਸ ਨਾਲ ਜੋੜਿਆ ਜਾ ਸਕੇ | ਇਸੇ ਦੌਰਾਨ ਕਮੇਟੀ ਦੇ ਜਨਰਲ ਸਕੱਤਰ ਜਥੇ. ਮਨਜੀਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਇਨ੍ਹਾਂ ਗੁਰਮਤਿ ਕੈਂਪਾਂ 'ਚ ਪਹਿਲੇ, ਦੂਜੇ ਅਤੇ ਤੀਸਰੇ ਨੰਬਰ 'ਤੇ ਆਉਣ ਵਾਲੇ ਬੱਚਿਆਂ ਨੂੰ ਗੁਰਦੁਆਰਾ ਤਾਲਮੇਲ ਕਮੇਟੀ ਵਲੋਂ 28 ਜੂਨ ਨੂੰ ਗੁਰਦੁਅਰਾ ਸ੍ਰੀ ਕਲਗੀਧਰ ਸਿੰਘ ਸਭਾ ਫੇਜ਼-8 ਮੁਹਾਲੀ ਵਿਖੇ ਹੋਣ ਵਾਲੇ ਵਿਸ਼ੇਸ਼ ਸਮਾਗਮ ਦੌਰਾਨ ਸਨਮਾਨਿਤ ਕੀਤਾ ਜਾਵੇਗਾ | ਮੀਟਿੰਗ 'ਚ ਤਾਲਮੇਲ ਕਮੇਟੀ ਦੇ ਚੇਅਰਮੈਨ ਜੋਗਿੰਦਰ ਸਿੰਘ ਸੌਂਧੀ, ਪਰਮਜੀਤ ਸਿੰਘ ਗਿੱਲ, ਜਸਪਾਲ ਸਿੰਘ, ਭੁਪਿੰਦਰ ਸਿੰਘ, ਸੁਰਜੀਤ ਸਿੰਘ ਮਠਾੜੂ, ਪ੍ਰੀਤਮ ਸਿੰਘ, ਸੁਰਿੰਦਰ ਸਿੰਘ, ਚਮਕੌਰ ਸਿੰਘ, ਗੁਰਚਰਨ ਸਿੰਘ ਨੰਨੜ੍ਹਾ, ਨਿਰਮਲ ਸਿੰਘ, ਰਜਿੰਦਰ ਕੌਰ, ਅਮਰੀਕ ਸਿੰਘ, ਜਸਵੀਰ ਸਿੰਘ, ਸੁਰਿੰਦਰ ਸਿੰਘ ਸੈਕਟਰ-80, ਹਰੀ ਸਿੰਘ, ਹਰਦੀਪ ਸਿੰਘ, ਜਗਦੀਸ਼ ਸਿੰਘ ਭਾਟੀਆ, ਸੁਖਵਿੰਦਰ ਸਿੰਘ, ਹਰਭਜਨ ਸਿੰਘ, ਕਰਮ ਸਿੰਘ, ਸਤਪਾਲ ਬਾਗੀ, ਪਦਮਜੀਤ ਸਿੰਘ, ਬਿਕਰਮਜੀਤ ਸਿੰਘ ਹੂੰਝਣ, ਸੇਵਾ ਸਿੰਘ, ਭਜਨ ਸਿੰਘ, ਗੁਰਦਰਸ਼ਨਦੀਪ ਸਿੰਘ, ਮਨੋਹਰ ਸਿੰਘ, ਮਨਜੀਤ ਸਿੰਘ ਭੱਲਾ, ਸਰਬਜੀਤ ਸਿੰਘ, ਕੁਲਦੀਪ ਸਿੰਘ, ਗੁਰਨਾਮ ਸਿੰਘ, ਅਜੀਤ ਸਿੰਘ, ਰਸ਼ਪਾਲ ਸਿੰਘ, ਲਾਲ ਸਿੰਘ, ਬਲਬੀਰ ਸਿੰਘ ਤੇ ਹਰਵਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਕਈ ਪਤਵੰਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਰੰਧਾਵਾ ਵਲੋਂ ਨਿਰਵਿਘਨ ਬਿਜਲੀ ਸਪਲਾਈ ਲਈ ਪਾਵਰਕਾਮ ਅਧਿਕਾਰੀਆਂ ਨੂੰ ਸਖ਼ਤ ਹਦਾਇਤ <br/> ਅਗਲੀ ਖ਼ਬਰ ਪਿੰਡ ਰਡਿਆਲਾ ਦੇ ਵਸਨੀਕ ਪ੍ਰਾਈਵੇਟ ਟੈਕਰਾਂ ਰਾਹੀਂ ਪਾਣੀ ਮੰਗਵਾਉਣ ਲਈ ਮਜਬੂਰ <br/>
Ad Position 24