16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਮਹਿਲਾ ਦੋਸਤ ਦਾ ਚਾਕੂ ਮਾਰ ਕੇ ਕਤਲ ਕਰਨ ਵਾਲੇ ਨੌਜਵਾਨ ਨੂੰ ਭੇਜਿਆ ਜੇਲ੍ਹ-ਮੁਲਜ਼ਮ ਦਾ 5 ਦਿਨਾਂ ਤੱਕ ਹਸਪਤਾਲ ਵਿਖੇ ਚੱਲਿਆ ਇਲਾਜ <br/>

Ad Position 21
No active advertisement
ਅਜੀਤ ਡੈਸਕ 10-06-2026
ਐੱਸ. ਏ. ਐੱਸ. ਨਗਰ, 9 ਜੂਨ (ਕਪਿਲ ਵਧਵਾ)-ਮੁਹਾਲੀ ਦੇ ਥਾਣਾ ਫੇਜ਼-11 ਅਧੀਨ ਪੈਂਦੀ ਇਕ ਲੌਜਸਟਿਕ ਕੰਪਨੀ 'ਚ ਲੜਕੀ ਦਾ ਚਾਕੂ ਮਾਰ ਕੇ ਕਤਲ ਕਰਨ ਤੋਂ ਬਾਅਦ ਵਿਚ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰੀ ਤੋਂ ਬਾਅਦ ਉਸ ਨੂੰ ਨਿਆਂਇਕ ਮੈਜਿਸਟ੍ਰੇਟ ਪੂਨਮ ਕਸ਼ੱਯਪ ਦੀ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਥੋਂ ਉਸ ਨੂੰ ਨਿਆਂਇਕ ਹਿਰਾਸਤ ਤਹਿਤ ਜੇਲ੍ਹ ਭੇਜ ਦਿੱਤਾ ਗਿਆ | ਜ਼ਿਕਰਯੋਗ ਹੈ ਕਿ ਉਦਯੋਗਿਕ ਖੇਤਰ ਵਿਖੇ ਨਿੱਜੀ ਕੰਪਨੀ ਵਿਚ ਕੰਮ ਕਰਦੇ ਨੌਜਵਾਨ ਹਰਜਿੰਦਰ ਸਿੰਘ ਮਾਨ ਦਾ ਪਟਿਆਲਾ ਦੀ ਰਹਿਣ ਵਾਲੀ ਉਸ ਦੀ ਮਹਿਲਾ ਦੋਸਤ ਡਿੰਪਲ ਨਾਲ ਆਪਸੀ ਮਨ-ਮੁਟਾਵ ਚੱਲ ਰਿਹਾ ਸੀ, ਜਿਸ ਦੇ ਚਲਦਿਆਂ ਉਸ ਨੇ 4 ਜੂਨ ਨੂੰ ਦੇਰ ਸ਼ਾਮ ਦਰਜਨਾਂ ਵਾਰ ਚਾਕੂ ਮਾਰ ਕੇ ਡਿੰਪਲ ਦਾ ਕਤਲ ਕਰ ਦਿੱਤਾ ਸੀ ਅਤੇ ਬਾਅਦ ਵਿਚ ਖ਼ੁਦ ਦੇ ਗਲੇ 'ਤੇ ਵੀ ਉਸੇ ਚਾਕੂ ਨਾਲ ਕਈ ਵਾਰ ਕੀਤੇ ਸਨ | ਹਾਲਾਂਕਿ ਮੌਕੇ 'ਤੇ ਮੌਜੂਦ ਸਹਿ-ਕਰਮੀਆਂ ਨੇ ਹਰਜਿੰਦਰ ਸਿੰਘ ਨੂੰ ਰੋਕਣ ਦੀ ਕਾਫ਼ੀ ਕੋਸ਼ਿਸ਼ ਕੀਤੀ ਸੀ, ਪਰ ਹਰਜਿੰਦਰ ਨੇ ਵਿਚ ਬਚਾਅ ਕਰਨ ਆਏ ਵਿਅਕਤੀਆਂ ਨੂੰ ਵੀ ਚਾਕੂ ਨਾਲ ਡਰਾ ਕੇ ਪਿੱਛੇ ਹਟਾ ਦਿੱਤਾ ਸੀ | ਇਸ ਘਟਨਾ ਤੋਂ ਬਾਅਦ ਥਾਣਾ ਫੇਜ਼-11 ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਵਾਰਦਾਤ ਵਾਲੀ ਥਾਂ ਮੁਆਇਨਾ ਕੀਤਾ ਸੀ ਅਤੇ ਸੀ. ਐੱਫ. ਐੱਲ. ਨੇ ਨਮੂਨੇ ਇਕੱਤਰ ਕੀਤੇ ਸਨ | ਇਸ ਮਾਮਲੇ ਦੀ ਜਾਂਚ ਦੌਰਾਨ ਪੁਲਿਸ ਵਲੋਂ ਕਤਲ ਲਈ ਵਰਤੇ ਗਏ ਹਥਿਆਰ ਸਮੇਤ ਹੋਰ ਸਬੂਤ ਵੀ ਇਕੱਤਰ ਕੀਤੇ ਜਾ ਚੁੱਕੇ ਹਨ | ਅਹਿਮ ਗੱਲ ਇਹ ਹੈ ਕਿ ਮੁਲਜ਼ਮ ਹਰਜਿੰਦਰ ਸਿੰਘ ਜੋ ਕਿ ਜ਼ਖ਼ਮੀ ਹੋਣ ਕਾਰਨ 5 ਦਿਨਾਂ ਤੋਂ ਹਸਪਤਾਲ 'ਚ ਜ਼ੇਰੇ ਇਲਾਜ਼ ਦਾਖ਼ਲ ਸੀ, ਨੂੰ ਹੋਸ਼ ਆਉਣ ਤੋਂ ਬਾਅਦ ਤੁਰੰਤ ਪੁਲਿਸ ਵਲੋਂ ਹਿਰਾਸਤ ਵਿਚ ਲੈ ਲਿਆ ਗਿਆ ਅਤੇ ਅਦਾਲਤ ਵਿਖੇ ਭਾਰੀ ਸੁਰੱਖਿਆ ਹੇਠ ਪੇਸ਼ ਕੀਤਾ ਗਿਆ, ਜਿਥੋਂ ਉਸ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਤਹਿਤ ਰੂਪਨਗਰ ਜ਼ਿਲ੍ਹਾ ਜੇਲ੍ਹ ਵਿਖੇ ਭੇਜ ਦਿੱਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਦੋ ਵਿਅਕਤੀ 12 ਕਿੱਲੋ ਅਫ਼ੀਮ ਸਮੇਤ ਕਾਬੂ ਅਗਲੀ ਖ਼ਬਰ ਕਾਲੋਨੀਆਂ ਦੇ ਨਕਸ਼ੇ ਪਾਸ ਕਰਨ ਮੌਕੇ ਲੱਖਾਂ ਰੁ. ਵਸੂਲਣ ਦੇ ਬਾਵਜੂਦ ਸਹੂਲਤਾਂ ਮੁਹੱਈਆ ਨਹੀਂ ਕਰਵਾ ਰਹੀ ਕੌਂਸਲ <br/>...
Ad Position 24