16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਡਾ. ਆਹਲੂਵਾਲੀਆ ਨੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਨੂੰ ਦਿੱਤੀ ਵਧਾਈ <br/>

Ad Position 21
No active advertisement
ਅਜੀਤ ਡੈਸਕ 10-06-2026
ਐੱਸ. ਏ. ਐੱਸ. ਨਗਰ, 9 ਜੂਨ (ਪ੍ਰੋ. ਅਵਤਾਰ ਸਿੰਘ)-ਮੁਹਾਲੀ ਨਗਰ ਨਿਗਮ 'ਚ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਤਿੰਨਾਂ ਅਹਿਮ ਅਹੁਦਿਆਂ 'ਤੇ 'ਆਪ' ਉਮੀਦਵਾਰਾਂ ਦੀ ਜਿੱਤ 'ਤੇ ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਅਤੇ ਵਾ. ਨੰ. 6 ਤੋਂ ਕੌਂਸਲਰ ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਖੁਸ਼ੀ ਜ਼ਾਹਿਰ ਕਰਦਿਆਂ ਨਵ-ਨਿਯੁਕਤ ਮੇਅਰ ਸਰਬਜੀਤ ਸਿੰਘ ਸਮਾਣਾ, ਸੀਨੀਅਰ ਡਿਪਟੀ ਮੇਅਰ ਆਰ. ਪੀ. ਸ਼ਰਮਾ ਅਤੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਨੂੰ ਵਧਾਈ ਦਿੱਤੀ ਹੈ | ਉਨ੍ਹਾਂ ਕਿਹਾ ਕਿ ਉਹ ਇਕ ਕੌਂਸਲਰ ਵਜੋਂ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਨਾਲ ਮਿਲ ਕੇ ਮੁਹਾਲੀ ਦੇ ਹਰ ਵਾਰਡ ਦੇ ਵਿਕਾਸ ਲਈ ਪੂਰੀ ਸਮਰਪਿਤ ਭਾਵਨਾ ਨਾਲ ਕੰਮ ਕਰਨਗੇ | ਉਨ੍ਹਾਂ ਕਿਹਾ ਕਿ ਮੁਹਾਲੀ ਨਗਰ ਨਿਗਮ ਦੀਆਂ ਚੋਣਾਂ 'ਚ ਸ਼ਹਿਰ ਵਾਸੀਆਂ ਨੇ 'ਆਪ' ਨੂੰ ਸਭ ਤੋਂ ਵੱਧ ਸਮਰਥਨ ਦਿੰਦਿਆਂ 50 'ਚੋਂ 26 ਵਾਰਡਾਂ 'ਚ ਜਿੱਤ ਦਿਵਾਈ ਸੀ ਅਤੇ ਅੱਜ ਤਿੰਨਾਂ ਅਹਿਮ ਅਹੁਦਿਆਂ 'ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਜਿੱਤ ਨੇ ਇਕ ਵਾਰ ਫਿਰ ਸਾਬਿਤ ਕਰ ਦਿੱਤਾ ਹੈ ਕਿ ਲੋਕ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ, ਇਮਾਨਦਾਰ ਪ੍ਰਸ਼ਾਸਨ ਅਤੇ ਵਿਕਾਸਮੁਖੀ ਸੋਚ 'ਤੇ ਪੂਰਾ ਭਰੋਸਾ ਕਰਦੇ ਹਨ | ਉਨ੍ਹਾਂ ਕਿਹਾ ਕਿ ਇਹ ਜਿੱਤ ਸਿਰਫ਼ ਆਮ ਆਦਮੀ ਪਾਰਟੀ ਦੀ ਨਹੀਂ, ਸਗੋਂ ਮੋਹਾਲੀ ਦੇ ਹਰ ਉਸ ਨਾਗਰਿਕ ਦੀ ਜਿੱਤ ਹੈ, ਜਿਸ ਨੇ ਸ਼ਹਿਰ ਦੇ ਵਿਕਾਸ, ਪਾਰਦਰਸ਼ੀ ਪ੍ਰਸ਼ਾਸਨ ਅਤੇ ਵਧੀਆ ਨਾਗਰਿਕ ਸਹੂਲਤਾਂ ਦੇ ਹੱਕ 'ਚ ਆਪਣਾ ਫ਼ੈਸਲਾ ਦਿੱਤਾ ਹੈ | ਉਨ੍ਹਾਂ ਮੁਹਾਲੀ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਵਲੋਂ ਜਤਾਏ ਗਏ ਭਰੋਸੇ ਨੂੰ 'ਆਪ' ਪਾਰਟੀ ਕਿਸੇ ਵੀ ਹਾਲਤ 'ਚ ਟੁੱਟਣ ਨਹੀਂ ਦੇਵੇਗੀ |

Ad Position 22
No active advertisement
ਪਿਛਲੀ ਖ਼ਬਰ ਮੱਛਲੀ ਕਲਾਂ ਵਲੋਂ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੀ ਨਿਖੇਧੀ ਅਗਲੀ ਖ਼ਬਰ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਬਿਆਨ 'ਤੇ ਹੋਇਆ ਵਿਵਾਦਨਰਸਿੰਗ ਐਸੋਸੀਏਸ਼ਨ ਨੇ ਮੰਗਿਆ ਅਸਤੀਫ਼ਾ <br/>
Ad Position 24