16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਵਿਧਾਇਕ ਰੰਧਾਵਾ ਨੇ ਝਾੜੂ ਲਗਾ ਕੇ ਲੋਕਾਂ ਨੂੰ ਸਫ਼ਾਈ ਪ੍ਰਤੀ ਕੀਤਾ ਜਾਗਰੂਕ <br/>

Ad Position 21
No active advertisement
ਅਜੀਤ ਡੈਸਕ 10-06-2026
ਜ਼ੀਰਕਪੁਰ, 9 ਜੂਨ (ਹੈਪੀ ਪੰਡਵਾਲਾ)- 'ਮਿਸ਼ਨ ਕਲੀਨ ਪੰਜਾਬ' ਤਹਿਤ ਅੱਜ ਬਲਟਾਣਾ ਖੇਤਰ ਤੋਂ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਸਫ਼ਾਈ ਅਭਿਆਨ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਵਿਧਾਇਕ ਰੰਧਾਵਾ ਨੇ ਖ਼ੁਦ ਝਾੜੂ ਲਗਾ ਕੇ ਸਫ਼ਾਈ ਮੁਹਿੰਮ 'ਚ ਸ਼ਮੂਲੀਅਤ ਕੀਤੀ ਤੇ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਹੋਣ ਦਾ ਸੰਦੇਸ਼ ਦਿੱਤਾ | ਇਸ ਦੌਰਾਨ ਵੱਖ-ਵੱਖ ਖੇਤਰਾਂ 'ਚ ਸੜਕਾਂ, ਗਲੀਆਂ, ਜਨਤਕ ਥਾਵਾਂ ਤੇ ਬਾਜ਼ਾਰਾਂ ਦੀ ਸਫ਼ਾਈ ਕਰਵਾਈ ਗਈ | ਇਸੇ ਦੌਰਾਨ ਵਿਧਾਇਕ ਰੰਧਾਵਾ ਨੇ ਸਫ਼ਾਈ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਫ਼-ਸੁਥਰੇ ਪੰਜਾਬ ਦੀ ਉਸਾਰੀ 'ਚ ਸਫ਼ਾਈ ਕਰਮਚਾਰੀਆਂ ਦਾ ਮਹੱਤਵਪੂਰਨ ਯੋਗਦਾਨ ਹੈ | ਉਨ੍ਹਾਂ ਕਿਹਾ ਕਿ ਸਾਫ਼ ਵਾਤਾਵਰਨ ਹਰ ਨਾਗਰਿਕ ਦਾ ਅਧਿਕਾਰ ਹੈ ਪਰ ਇਸ ਨੂੰ ਬਣਾਈ ਰੱਖਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਦੇ ਸ਼ਹਿਰਾਂ ਤੇ ਪਿੰਡਾਂ ਨੂੰ ਸਾਫ਼-ਸੁਥਰਾ ਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਵਚਨਬੱਧ ਹੈ ਤੇ 'ਮਿਸ਼ਨ ਕਲੀਨ ਪੰਜਾਬ' ਇਸੇ ਦਿਸ਼ਾ ਵੱਲ ਇਕ ਮਹੱਤਵਪੂਰਨ ਕਦਮ ਹੈ | ਉਨ੍ਹਾਂ ਅੱਗੇ ਕਿਹਾ ਕਿ ਸਿਰਫ਼ ਸਰਕਾਰ ਜਾਂ ਪ੍ਰਸ਼ਾਸਨ ਦੇ ਯਤਨਾਂ ਨਾਲ ਹੀ ਸਫ਼ਾਈ ਦੇ ਟੀਚੇ ਨੂੰ ਹਾਸਿਲ ਨਹੀਂ ਕੀਤਾ ਜਾ ਸਕਦਾ, ਸਗੋਂ ਇਸ ਲਈ ਆਮ ਲੋਕਾਂ ਦੀ ਸ਼ਮੂਲੀਅਤ ਵੀ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਜ਼ੀਰਕਪੁਰ ਦੇ ਵੱਖ-ਵੱਖ ਵਾਰਡਾਂ 'ਚ ਵੀ ਇਸ ਤਰ੍ਹਾਂ ਦੇ ਸਫ਼ਾਈ ਅਭਿਆਨ ਚਲਾਏ ਜਾਣਗੇ | ਇਸ ਮੌਕੇ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਪਰਵਿੰਦਰ ਸਿੰਘ ਤੇ ਕੌਂਸਲਰ ਗੁਰਪ੍ਰੀਤ ਸਿੰਘ ਵਿਰਕ ਸਮੇਤ ਵੱਡੀ ਗਿਣਤੀ 'ਚ ਸ਼ਹਿਰ ਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਡੇਰਾਬੱਸੀ ਵਿਖੇ ਸੈਣੀ ਸਮਾਜ ਦੀ ਅਹਿਮ ਇਕੱਤਰਤਾ <br/> ਅਗਲੀ ਖ਼ਬਰ ਹਲਕਾ ਖਰੜ 'ਚ ਲਿੰਕ ਸੜਕਾਂ ਦੀ ਤਰਸਯੋਗ ਹਾਲਤ ਕਾਰਨ ਲੋਕ ਪ੍ਰੇਸ਼ਾਨ <br/>
Ad Position 24