16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਐਡਵੋਕੇਟ ਸੁਖਵੀਰ ਸਿੰਘ ਗਿੱਲ ਦੀ ਜਿੱਤ ਦੀ ਖੁਸ਼ੀ 'ਚ ਸ਼ੁਕਰਾਨਾ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 10-06-2026
ਐੱਸ. ਏ. ਐੱਸ. ਨਗਰ, 9 ਜੂਨ (ਪ੍ਰੋ. ਅਵਤਾਰ ਸਿੰਘ)- ਅੱਜ ਨਗਰ ਨਿਗਮ ਮੁਹਾਲੀ ਦੇ ਵਾ. ਨੰ. 44 ਤੋਂ ਚੋਣ ਜਿੱਤਣ ਵਾਲੇ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਸੁਖਵੀਰ ਸਿੰਘ ਗਿੱਲ ਦੀ ਜਿੱਤ ਦੀ ਖੁਸ਼ੀ 'ਚ ਪਿੰਡ ਲਖਨੌਰ ਦੇ ਗੁਰਦੁਆਰਾ ਸਾਹਿਬ ਵਿਖੇ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਾਬਕਾ ਵਿਧਾਇਕ ਐੱਨ.ਕੇ. ਸ਼ਰਮਾ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸੋਹਾਣਾ ਤੇ ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਨਵ-ਨਿਯੁਕਤ ਕੌਂਸਲਰ ਸੁਖਵੀਰ ਸਿੰਘ ਗਿੱਲ ਨੂੰ ਸ਼ਾਨਦਾਰ ਜਿੱਤ ਲਈ ਵਧਾਈ ਦਿੰਦਿਆਂ ਸਿਰੋਪਾਓ ਪਾ ਕੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਕੁਲਦੀਪ ਕੌਰ ਕੰਗ, ਅਜੈਪਾਲ ਮਿੱਡੂਖੇੜਾ, ਸਤਿੰਦਰ ਸਿੰਘ ਗਿੱਲ, ਹਰਜਿੰਦਰ ਸਿੰਘ ਧਵਨ, ਅਵਤਾਰ ਸਿੰਘ ਮੌਲੀ, ਐਡਵੋਕੇਟ ਹਰਮਨਪ੍ਰੀਤ ਸਿੰਘ ਪਿ੍ੰਸ, ਪਰਮਜੀਤ ਸਿੰਘ ਕਾਹਲੋਂ, ਹਰਵਿੰਦਰ ਸਿੰਘ ਨੰਬਰਦਾਰ, ਕਾਲਾ ਨੰਬਰਦਾਰ, ਗੁਰਜੰਟ ਸਿੰਘ ਸਰਪੰਚ ਭਾਗੋਮਾਜਰਾ, ਨਿਰਮਲ ਸਿੰਘ ਸਾਬਕਾ ਸਰਪੰਚ ਮਾਣਕ ਮਾਜਰਾ, ਜਸਵੰਤ ਸਿੰਘ ਪੂਨੀਆ, ਜਸਪਾਲ ਸਿੰਘ ਸੋਹਾਣਾ ਅਤੇ ਪਰਮਜੀਤ ਸਿੰਘ ਗਿੱਲ ਸਮੇਤ ਵੱਡੀ ਗਿਣਤੀ 'ਚ ਪਿੰਡ ਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਿਜਲੀ ਕਾਮਿਆਂ ਵਲੋਂ ਸ਼ਾਂਤਮਈ ਧਰਨਾ ਦੇ ਰਹੇ ਬੇਰੁਜ਼ਗਾਰ ਆਈ. ਟੀ. ਆਈ. ਵਿਦਿਆਰਥੀਆਂ 'ਤੇ ਲਾਠੀਚਾਰਜ ਦੀ ਨਿਖੇਧੀ ਅਗਲੀ ਖ਼ਬਰ ਡੇਰਾਬੱਸੀ ਵਿਖੇ ਸੈਣੀ ਸਮਾਜ ਦੀ ਅਹਿਮ ਇਕੱਤਰਤਾ <br/>
Ad Position 24