21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਕਾਂਗਰਸ ਪਾਰਟੀ ਵਲੋਂ ਰਾਜਪਾਲ ਬੇਗੜਾ ਦੀ ਅਹਿਮ ਅਹੁਦਿਆਂ 'ਤੇ ਨਿਯੁਕਤੀ

Ad Position 21
No active advertisement
ਅਜੀਤ ਡੈਸਕ 11-06-2026
ਕੁਰਾਲੀ, 10 ਜੂਨ (ਹਰਪ੍ਰੀਤ ਸਿੰਘ)- ਸੀਨੀਅਰ ਕਾਂਗਰਸੀ ਆਗੂ ਰਾਜਪਾਲ ਬੇਗੜਾ ਨੂੰ ਕਾਂਗਰਸ ਪਾਰਟੀ ਵਲੋਂ ਆਲ ਇੰਡੀਆ ਕਾਂਗਰਸ ਕਮੇਟੀ ਦੇ ਐਸ.ਸੀ. ਵਿੰਗ ਦਾ ਸਕੱਤਰ ਤੇ ਜ਼ਿਲ੍ਹਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਐਸ.ਸੀ. ਵਿੰਗ ਦਾ ਇੰਚਾਰਜ ਲਗਾਇਆ ਗਿਆ ਹੈ | ਜ਼ਿਕਰਯੋਗ ਹੈ ਕਿ ਸਥਾਨਕ ਸ਼ਹਿਰ ਦੇ ਵਸਨੀਕ ਰਾਜਪਾਲ ਬੇਗੜਾ ਬੀਤੇ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਹਨ | ਰਾਜਪਾਲ ਬੇਗੜਾ ਨੇ ਆਪਣੀ ਇਸ ਨਿਯੁਕਤੀ ਲਈ ਪਾਰਟੀ ਹਾਈਕਮਾਂਡ ਤੋਂ ਇਲਾਵਾ ਕਾਂਗਰਸ ਦੇ ਐਸ.ਸੀ. ਵਿੰਗ ਦੇ ਕੌਮੀ ਪ੍ਰਧਾਨ ਰਜਿੰਦਰ ਗੌਤਮ ਤੇ ਐਸ. ਸੀ. ਕਮਿਸ਼ਨ ਦੇ ਸੂਬਾਈ ਚੇਅਰਮੈਨ ਰਾਜਕੁਮਾਰ ਵੇਰਕਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਸ ਉਮੀਦ ਨਾਲ ਪਾਰਟੀ ਵਲੋਂ ਉਨ੍ਹਾਂ ਨੂੰ ਇਹ ਦੋ ਅਹਿਮ ਅਹੁਦੇ ਦਿੱਤੇ ਗਏ ਹਨ, ਉਸ 'ਤੇ ਖਰਾ ਉਤਰਨ 'ਚ ਉਹ ਕੋਈ ਕਸਰ ਬਾਕੀ ਨਹੀਂ ਛੱਡਣਗੇ |
Ad Position 22
No active advertisement
ਪਿਛਲੀ ਖ਼ਬਰ ਓਮ ਇਨਕਲੇਵ ਵੈੱਲਫ਼ੇਅਰ ਸੁਸਾਇਟੀ ਮੁੰਡੀ ਖਰੜ ਦੇ ਅਹੁਦੇਦਾਰਾਂ ਦੀ ਚੋਣ ਅਗਲੀ ਖ਼ਬਰ ਕੌਮੀ ਸ਼ਾਹ-ਮਾਰਗਾਂ ਦੇ ਰੱਖ-ਰਖਾਅ ਲਈ ਨਵੀਂ ਤਕਨੀਕ ਦਾ ਸਹਾਰਾ ਐਨ.ਐਚ.ਏ.ਆਈ. ਵਲੋਂ ਨਵੇਂ ਦਿਸ਼ਾ ਨਿਰਦੇਸ਼ ਜਾਰੀ <br/...
Ad Position 24