21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਪੰਚਕੂਲਾ ਦੇ ਸਿਵਲ ਹਸਪਤਾਲ ਵਿਚਲੇ ਬਾਥਰੂਮ 'ਚੋਂ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਮਿਲੀ <br/>

Ad Position 21
No active advertisement
ਅਜੀਤ ਡੈਸਕ 11-06-2026
ਪੰਚਕੂਲਾ, 10 ਜੂਨ (ਕਪਿਲ)- ਸਥਾਨਕ ਸੈਕਟਰ-6 ਸਥਿਤ ਸਿਵਲ ਹਸਪਤਾਲ ਵਿਚਲੇ ਬਾਥਰੂਮ 'ਚੋਂ ਇਕ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਮਿਲਣ ਕਾਰਨ ਹੜਕੰਪ ਮਚ ਗਿਆ | ਐਮਰਜੈਂਸੀ ਵਾਰਡ ਦੇ ਨਾਲ ਬਣੇ ਬਾਥਰੂਮ 'ਚ ਨੌਜਵਾਨ ਬੇਸੁੱਧ ਹਾਲਤ 'ਚ ਪਿਆ ਦੇਖਿਆ ਗਿਆ ਜਿਸ ਨੂੰ ਬਾਅਦ 'ਚ ਬਾਥਰੂਮ ਦਾ ਦਰਵਾਜ਼ਾ ਤੋੜ ਕੇ ਬਾਹਰ ਕੱਢਿਆ ਗਿਆ | ਇਸ ਤੋਂ ਬਾਅਦ ਜਿਵੇਂ ਹੀ ਡਾਕਟਰਾਂ ਵਲੋਂ ਉਸ ਦੀ ਜਾਂਚ ਕੀਤੀ ਗਈ ਤਾਂ ਉਸ ਨੂੰ ਮਿ੍ਤਕ ਐਲਾਨ ਦਿੱਤਾ ਗਿਆ | ਜਾਣਕਾਰੀ ਅਨੁਸਾਰ ਸਵੇਰੇ ਹਸਪਤਾਲ ਦੇ ਕਰਮਚਾਰੀ ਰਿੰਕੂ ਨੇ ਦੇਖਿਆ ਕਿ ਇਕ ਬਾਥਰੂਮ ਦਾ ਦਰਵਾਜ਼ਾ ਲੰਬੇ ਸਮੇਂ ਤੋਂ ਬੰਦ ਹੈ | ਕਈ ਵਾਰ ਆਵਾਜ਼ ਦੇਣ ਦੇ ਬਾਵਜੂਦ ਵੀ ਜਦੋਂ ਅੰਦਰੋਂ ਕੋਈ ਜਵਾਬ ਨਾ ਮਿਲਿਆ ਤਾਂ ਦਰਵਾਜ਼ਾ ਤੋੜਿਆ ਗਿਆ | ਉਸ ਨੇ ਦੱਸਿਆ ਕਿ ਬਾਥਰੂਮ 'ਚ ਇਕ ਨੌਜਵਾਨ ਬੇਸੁੱਧ ਹਾਲਤ 'ਚ ਪਿਆ ਹੈ | ਕਰਮਚਾਰੀ ਮੁਤਾਬਿਕ ਉਸ ਸਮੇਂ ਨੌਜਵਾਨ ਦਾ ਸਰੀਰ ਆਕੜਿਆ ਹੋਇਆ ਸੀ ਤੇ ਉਸ ਦੇ ਕੋਲ ਇਕ ਸਰਿੰਜ ਅਤੇ ਕੁਝ ਸ਼ੱਕੀ ਨਸ਼ੀਲਾ ਪਦਾਰਥ ਵੀ ਪਿਆ ਸੀ | ਮੌਕੇ ਤੋਂ ਉਸ ਦਾ ਆਧਾਰ ਕਾਰਡ ਵੀ ਬਰਾਮਦ ਹੋਇਆ ਹੈ ਜਿਸ ਦੇ ਆਧਾਰ 'ਤੇ ਉਸ ਦੀ ਪਛਾਣ ਰਹਿਮਾਨ ਪੁੱਤਰ ਰਮਜ਼ਾਨ ਅਲੀ ਵਾਸੀ ਮਲਕਪੁਰ (ਯਮੁਨਾਨਗਰ) ਵਜੋਂ ਹੋਈ | ਹਸਪਤਾਲ ਦੇ ਸਟਾਫ਼ ਅਨੁਸਾਰ ਮੁੱਢਲੀ ਜਾਂਚ ਤੋਂ ਬਾਅਦ ਇਹ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਨੌਜਵਾਨ ਨਸ਼ੇ ਦਾ ਆਦੀ ਸੀ ਤੇ ਬਾਥਰੂਮ ਵਿਚ ਨਸ਼ਾ ਕਰਨ ਲਈ ਗਿਆ ਸੀ ਤੇ ਓਵਰਡੋਜ਼ ਹੋਣ ਕਾਰਨ ਉਸ ਦੀ ਮੌਤ ਹੋ ਗਈ | ਹਾਲਾਂਕਿ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਹੋਵੇਗਾ | ਹਸਪਤਾਲ ਦੇ ਪੀ. ਐਮ. ਓ. ਡਾ. ਆਰ. ਐਸ. ਚੌਹਾਨ ਨੇ ਦੱਸਿਆ ਕਿ ਮਿ੍ਤਕ ਦੀ ਉਮਰ ਕਰੀਬ 27 ਸਾਲ ਸੀ ਤੇ ਉਹ ਵਿਆਹਿਆ ਹੋਇਆ ਸੀ | ਘਟਨਾ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈਣ ਉਪਰੰਤ ਪੋਸਟਮਾਰਟਮ ਲਈ ਭੇਜ ਦਿੱਤਾ | ਪੁਲਿਸ ਨੇ ਮੌਕੇ ਤੋਂ ਮਿਲੇ ਸਾਮਾਨ ਨੂੰ ਵੀ ਜ਼ਬਤ ਕਰ ਲਿਆ ਹੈ |
ਫ਼ਿਲਹਾਲ ਪੁਲਿਸ ਵਲੋਂ ਮਾਮਲੇ ਦੇ ਸਾਰੇ ਪੱਖਾਂ ਨੂੰ ਧਿਆਨ 'ਚ ਰੱਖਦੇ ਹੋਏ ਜਾਂਚ ਕੀਤੀ ਜਾ ਰਹੀ ਹੈ | ਹਸਪਤਾਲ ਅੰਦਰ ਵਾਪਰੀ ਇਸ ਘਟਨਾ ਤੋਂ ਬਾਅਦ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ 'ਚ ਵੀ ਚਰਚਾ ਛਿੜ ਗਈ | ਪੁਲਿਸ ਅਤੇ ਹਸਪਤਾਲ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਨੌਜਵਾਨ ਦੀ ਮੌਤ ਦੇ ਸਹੀ ਕਾਰਨਾਂ ਬਾਰੇ ਪਤਾ ਚੱਲ ਸਕੇਗਾ |

Ad Position 22
No active advertisement
ਪਿਛਲੀ ਖ਼ਬਰ ਸਪਾ ਸੈਂਟਰ 'ਤੇ ਛਾਪੇਮਾਰੀ ਕਰਕੇ 6 ਲੜਕੀਆਂ ਨੂੰ ਬਚਾਇਆ, ਮੈਨੇਜਰ ਗਿ੍ਫ਼ਤਾਰ <br/> ਅਗਲੀ ਖ਼ਬਰ ਓਮ ਇਨਕਲੇਵ ਵੈੱਲਫ਼ੇਅਰ ਸੁਸਾਇਟੀ ਮੁੰਡੀ ਖਰੜ ਦੇ ਅਹੁਦੇਦਾਰਾਂ ਦੀ ਚੋਣ
Ad Position 24