21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਨਾਜਾਇਜ਼ ਸ਼ਰਾਬ ਦੀਆਂ 20 ਪੇਟੀਆਂ ਸਮੇਤ ਮੁਲਜ਼ਮ ਕਾਬੂ <br/>

Ad Position 21
No active advertisement
ਅਜੀਤ ਡੈਸਕ 11-06-2026
ਜ਼ੀਰਕਪੁਰ, 10 ਜੂਨ (ਮਨਿੰਦਰ ਸਿੰਘ)- ਆਬਕਾਰੀ ਵਿਭਾਗ ਅਤੇ ਸਥਾਨਕ ਪੁਲਿਸ ਦੀ ਸਾਂਝੀ ਟੀਮ ਨੇ ਨਾਜਾਇਜ਼ ਸ਼ਰਾਬ ਦੀ ਤਸਕਰੀ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਜ਼ੀਰਕਪੁਰ-ਡੇਰਾਬੱਸੀ ਮੁੱਖ ਸੜਕ 'ਤੇ ਹੋਟਲ ਕਲੀਓ ਨੇੜੇ ਵਿਸ਼ੇਸ਼ ਨਾਕੇ ਦੌਰਾਨ ਇਕ ਗੱਡੀ 'ਚੋਂ ਚੰਡੀਗੜ੍ਹ 'ਚ ਵਿਕਣਯੋਗ ਸ਼ਰਾਬ ਦੀਆਂ 20 ਪੇਟੀਆਂ ਜ਼ਬਤ ਕੀਤੀਆਂ ਹਨ | ਪੁਲਿਸ ਨੇ ਇਸ ਮਾਮਲੇ 'ਚ ਇਕ ਮੁਲਜ਼ਮ ਨੂੰ ਗਿ੍ਫ਼ਤਾਰ ਕਰਦਿਆਂ ਉਸ ਖ਼ਿਲਾਫ਼ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰਕੇ ਗੱਡੀ ਨੂੰ ਵੀ ਜ਼ਬਤ ਕਰ ਲਿਆ ਹੈ | ਮੁਲਜ਼ਮ ਦੀ ਪਛਾਣ ਕਿ੍ਸ਼ਨ ਪਾਲ ਵਾਸੀ ਧਰਮਸ਼ਾਲਾ ਸਰਕਪੁਰ (ਹਰਿਆਣਾ) ਵਜੋਂ ਹੋਈ ਹੈ | ਜਾਣਕਾਰੀ ਅਨੁਸਾਰ ਆਬਕਾਰੀ ਵਿਭਾਗ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਚੰਡੀਗੜ੍ਹ ਤੋਂ ਜ਼ੀਰਕਪੁਰ ਰਾਹੀਂ ਨਾਜਾਇਜ਼ ਸ਼ਰਾਬ ਦੀ ਇਕ ਵੱਡੀ ਖੇਪ ਲਿਜਾਈ ਜਾ ਰਹੀ ਹੈ | ਇਸ ਸੂਚਨਾ 'ਤੇ ਤੁਰੰਤ ਕਾਰਵਾਈ ਕਰਦਿਆਂ ਆਬਕਾਰੀ ਵਿਭਾਗ ਤੇ ਜ਼ੀਰਕਪੁਰ ਪੁਲਿਸ ਨੇ ਹੋਟਲ ਕਲੀਓ ਨੇੜੇ ਨਾਕਾਬੰਦੀ ਕਰਕੇ ਜਿਵੇਂ ਹੀ ਚੰਡੀਗੜ੍ਹ ਤੋਂ ਆ ਰਹੀ ਇਕ ਹਰਿਆਣਾ ਨੰਬਰ ਵਾਲੀ ਮਹਿੰਦਰਾ ਜ਼ਾਈਲੋ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਸਾਹਮਣੇ ਪੁਲਿਸ ਨੂੰ ਦੇਖ ਕੇ ਡਰਾਈਵਰ ਨੇ ਗੱਡੀ ਭਜਾਉਣ ਦੀ ਕੋਸ਼ਿਸ਼ ਕੀਤੀ ਪਰ ਟੀਮ ਨੇ ਉਸ ਨੂੰ ਘੇਰ ਲਿਆ | ਇਸ ਤੋਂ ਬਾਅਦ ਜਦੋਂ ਗੱਡੀ ਦੀ ਤਲਾਸ਼ੀ ਲਈ ਗਈ ਤਾਂ ਉਸ 'ਚੋਂ ਚੰਡੀਗੜ੍ਹ 'ਚ ਵਿਕਣਯੋਗ ਸ਼ਰਾਬ ਦੀਆਂ 20 ਪੇਟੀਆਂ ਬਰਾਮਦ ਹੋਈਆਂ | ਪੁਲਿਸ ਨੇ ਉਕਤ ਮੁਲਜ਼ਮ ਖ਼ਿਲਾਫ਼ ਆਬਕਾਰੀ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਸੂਚਨਾ ਤੇ ਲੋਕ-ਸੰਪਰਕ ਅਫ਼ਸਰ ਮਨਜੀਤ ਸਿੰਘ ਚਾਹਲ ਮਿਸਲ ਸਤਲੁਜ 'ਚ ਸ਼ਾਮਿਲ <br/> ਅਗਲੀ ਖ਼ਬਰ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਦੇ ਪਤੀ ਸੀਨੀਅਰ ਪੱਤਰਕਾਰ ਸਵਰਨ ਸਿੰਘ ਭੰਗੂ ਨਮਿਤ ਸ਼ਰਧਾਂਜਲੀ ਸਮਾਗਮ <br/>
Ad Position 24