20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਹਰਿਆਣਾ 'ਚ ਖਾਦ ਦੀ ਕੋਈ ਕਮੀ ਨਹੀਂ ਹੋਣੀ ਚਾਹੀਦੀ-ਖੇਤੀਬਾੜੀ ਮੰਤਰੀ <br/>

Ad Position 21
No active advertisement
ਅਜੀਤ ਡੈਸਕ 11-06-2026
ਚੰਡੀਗੜ੍ਹ, 10 ਜੂਨ ( ਰਾਮ ਸਿੰਘ ਬਰਾੜ ) - ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਆਉਣ ਵਾਲੀਆਂ ਖ਼ਰੀਫ਼ ਦੀਆਂ ਫ਼ਸਲਾਂ ਲਈ ਸੂਬੇ ਵਿਚ ਖਾਦ ਦੀ ਕੋਈ ਕਮੀ ਨਹੀਂ ਹੋਣੀ ਚਾਹੀਦੀ | ਉਨ੍ਹਾਂ ਨੇ ਕਿਹਾ ਕਿ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਖਾਦ ਦੇ ਲੋੜੀਂਦੇ ਸਟਾਕ ਅਤੇ ਵੰਡ ਦੇ ਸਾਰੇ ਪ੍ਰਬੰਧ ਸਮਾਂ ਰਹਿੰਦੇ ਪੂਰੇ ਕਰ ਲਏ ਜਾਣ ਤਾਂ ਜੋ ਕਿਸਾਨਾਂ ਨੂੰ ਲਾਈਨਾਂ ਵਿਚ ਨਾ ਲੱਗਣਾ ਪਵੇ ਅਤੇ ਨਾ ਹੀ ਕਿਸੇ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇ | ਬੁੱਧਵਾਰ ਨੂੰ ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿਚ ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਦੀ ਪ੍ਰਧਾਨਗੀ ਹੇਠ ਇੱਕ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਹੈਫੇਡ ਤੇ ਦੇਸ਼ ਦੀਆਂ ਵੱਖ-ਵੱਖ ਪ੍ਰਮੁੱਖ ਖਾਦ ਵਿਕਰੇਤਾ ਤੇ ਉਤਪਾਦਕ ਕੰਪਨੀਆਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ | ਕਿਸਾਨਾਂ ਦੇ ਸੋਸ਼ਣ ਨੂੰ ਰੋਕਣ ਲਈ ਖੇਤੀਬਾੜੀ ਮੰਤਰੀ ਨੇ ਅਧਿਕਾਰੀਆਂ ਨੂੰ ਫੀਲਡ ਵਿਚ ਸਖ਼ਤ ਨਿਗਰਾਨੀ ਰੱਖਣ ਦੇ ਹੁਕਮ ਦਿੱਤੇ ਹਨ | ਉਨ੍ਹਾਂ ਨੇ ਸਾਫ਼ ਸ਼ਬਦਾਂ ਵਿਚ ਚੇਤਾਵਨੀ ਦਿੰਦਿਆਂ ਕਿਹਾ ਕਿ ਸੂਬੇ ਵਿਚ ਖਾਦ ਦੀ ਜਮ੍ਹਾਂਖੋਰੀ ਅਤੇ ਕਾਲਾਬਾਜ਼ਾਰੀ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | (ਬਾਕੀ ਸਫ਼ਾ 6 'ਤੇ)
ਵਿਭਾਗ ਦੇ ਅਧਿਕਾਰੀ ਖਾਦ ਵਿਕਰੇਤਾਵਾਂ ਦੇ ਸਟਾਕ ਦੀ ਨਿਯਮਤ ਜਾਂਚ ਕਰਨ | ਜੇਕਰ ਕੋਈ ਵੀ ਦੁਕਾਨਦਾਰ ਜਾਂ ਡੀਲਰ ਇਸ ਮਾਮਲੇ ਵਿਚ ਦੋਸ਼ੀ ਜਾਂ ਲਿਪਤ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਤੁਰੰਤ ਪ੍ਰਭਾਵ ਤੋਂ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ | ਮੀਟਿੰਗ ਵਿਚ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਜੇਂਦਰ ਕੁਮਾਰ, ਵਿਭਾਗ ਦੇ ਡਾਇਰੈਕਟਰ ਜਨਰਲ ਰਾਜਨਾਰਾਇਣ ਕੌਸ਼ਿਕ, ਹੈਫੇਡ ਦੇ ਮੈਨੇਜਿੰਗ ਡਾਇਰੈਕਟਰ ਅਨੀਸ਼ ਯਾਦਵ ਸਮੇਤ ਵਿਭਾਗ ਦੇ ਕਈ ਹੋਰ ਸੀਨੀਅਰ ਤੇ ਤਕਨੀਕੀ ਅਧਿਕਾਰੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪੈਨਸ਼ਨ ਲਈ ਤਿੰਨ ਵਾਰ ਹਾਈ ਕੋਰਟ ਪਹੁੰਚੀ ਸਫ਼ਾਈ ਸੇਵਿਕਾ, ਅਦਾਲਤ ਨੇ ਅਧਿਕਾਰੀਆਂ ਨੂੰ ਲਗਾਈ ਫ਼ਟਕਾਰ <br/> ਅਗਲੀ ਖ਼ਬਰ ਗੈਂਗਸਟਰਾਂ 'ਤੇ ਵਾਰ' ਦਾ 141ਵਾਂ ਦਿਨ ਪੰਜਾਬ ਪੁਲਿਸ ਵੱਲੋਂ 557 ਥਾਈਾ ਛਾਪੇਮਾਰੀ, 303 ਗਿ੍ਫ਼ਤਾਰ
Ad Position 24