20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਨੇ ਹਰ ਖੇਤਰ 'ਚ ਤਰੱਕੀ ਕੀਤੀ-ਕੇਵਲ ਸਿੰਘ ਢਿੱਲੋਂ

Ad Position 21
No active advertisement
ਸੈਕਟਰ-8 ਗੁਰਦੁਆਰਾ ਵਿਖੇ ਸ਼ੁਕਰਾਨੇ ਦੀ ਅਰਦਾਸ ਕਰਦੇ ਹੋਏ ਭਾਈ ਸਾਹਿਬ | ਨਾਲ ਮੌਜੂਦ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ, ਸੀਨੀਅਰ ਆਗੂ ਚਰਨਜੀਤ ਸਿੰਘ ਬਰਾੜ ਤੇ ਹੋਰ | ਤਸਵੀਰਾਂ : ਗੁਰਿੰਦਰ ਸਿੰਘ <br/> 11-06-2026
ਚੰਡੀਗੜ੍ਹ, 10 ਜੂਨ (ਸੰਦੀਪ ਕੁਮਾਰ ਮਾਹਨਾ) - ਕੇਂਦਰ ਵਿਚ ਨਰਿੰਦਰ ਮੋਦੀ ਸਰਕਾਰ ਦੇ 12 ਸਾਲ ਪੂਰੇ ਹੋਣ ਦੇ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਚੰਡੀਗੜ੍ਹ ਦੇ ਸੈਕਟਰ-8 ਸਥਿਤ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਅਰਦਾਸ ਕੀਤੀ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਕਾਰਜਕਾਲ ਦੌਰਾਨ ਦੇਸ਼ ਨੇ ਵਿਕਾਸ ਅਤੇ ਲੋਕ-ਭਲਾਈ ਦੇ ਖੇਤਰ ਵਿਚ ਨਵੇਂ ਮਾਪਦੰਡ ਸਥਾਪਤ ਕੀਤੇ ਹਨ | ਇਸ ਮੌਕੇ ਗੁਰੂ ਚਰਨਾਂ 'ਚ ਸ਼ੁਕਰਾਨੇ ਦੀ ਅਰਦਾਸ ਕਰਦਿਆਂ ਢਿੱਲੋਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੰਗੀ ਸਿਹਤ, ਦੇਸ਼ ਦੀ ਤਰੱਕੀ, ਪੰਜਾਬ ਦੀ ਖ਼ੁਸ਼ਹਾਲੀ ਅਤੇ ਭਾਰਤੀ ਜਨਤਾ ਪਾਰਟੀ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ | ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੂਰਅੰਦੇਸ਼ੀ ਅਗਵਾਈ ਸਦਕਾ ਭਾਰਤ ਨੇ ਵਿਸ਼ਵ ਪੱਧਰ 'ਤੇ ਆਪਣੀ ਵੱਖਰੀ ਪਛਾਣ ਬਣਾਈ ਹੈ | ਦੇਸ਼ ਭਰ ਵਿਚ ਹਾਈਵੇਅ, ਐਕਸਪ੍ਰੈੱਸ-ਵੇਅ ਅਤੇ ਹਵਾਈ ਅੱਡਿਆਂ ਦੇ ਨਿਰਮਾਣ ਨਾਲ ਬੁਨਿਆਦੀ ਢਾਂਚੇ ਨੂੰ ਮਜ਼ਬੂਤੀ ਮਿਲੀ ਹੈ ਜਦਕਿ ਰੇਲਵੇ ਦੇ ਆਧੁਨਿਕੀਕਰਨ ਤਹਿਤ ਵੰਦੇ ਭਾਰਤ ਵਰਗੀਆਂ ਆਧੁਨਿਕ ਰੇਲ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਭਾਰਤ ਅੱਜ ਡਿਜੀਟਲ ਲੈਣ-ਦੇਣ ਦੇ ਖੇਤਰ ਵਿਚ ਦੁਨੀਆ ਦੇ ਮੋਹਰੀ ਦੇਸ਼ਾਂ ਵਿਚ ਸ਼ਾਮਲ ਹੋ ਚੁੱਕਾ ਹੈ | ਸ. ਢਿੱਲੋਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਦੀ ਸਥਾਪਨਾ, ਲੰਗਰ ਸੇਵਾ ਨੂੰ ਜੀ.ਐੱਸ.ਟੀ. ਤੋਂ ਛੋਟ ਤੇ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸੰਬੰਧਿਤ ਮਾਮਲਿਆਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕਰਕੇ ਸਿੱਖ ਭਾਈਚਾਰੇ ਨਾਲ ਜੁੜੇ ਅਹਿਮ ਮੁੱਦਿਆਂ ਨੂੰ ਤਰਜੀਹ ਦਿੱਤੀ ਹੈ | ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰੇਗਾ ਤੇ ਪੰਜਾਬ ਵੀ ਤਰੱਕੀ, ਸੁਸ਼ਾਸਨ ਤੇ ਖ਼ੁਸ਼ਹਾਲੀ ਦੇ ਰਾਹ 'ਤੇ ਅੱਗੇ ਵਧੇਗਾ |
Ad Position 22
No active advertisement
ਪਿਛਲੀ ਖ਼ਬਰ ਜਵਾਹਰ ਲਾਲ ਨਹਿਰੂ ਦੇ ਕਾਰਜਕਾਲ ਦੇ ਰਿਕਾਰਡ ਨੂੰ ਪਿੱਛੇ ਛੱਡ ਪ੍ਰਧਾਨ ਮੰਤਰੀ ਮੋਦੀ ਨੇ ਨਵਾਂ ਇਤਿਹਾਸ ਸਿਰਜਿਆ-ਨਰਿੰਦਰ... ਅਗਲੀ ਖ਼ਬਰ ਵਰਕ ਵੀਜ਼ਾ ਲਗਵਾਉਣ ਦੇ ਨਾਂਅ 'ਤੇ 8.5 ਲੱਖ ਰੁਪਏ ਦੀ ਧੋਖਾਧੜੀ
Ad Position 24