02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 12-06-2026
ਚੰਡੀਗੜ੍ਹ, 11 ਜੂਨ (ਅਜੀਤ ਬਿਊਰੋ) - ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਉਨ੍ਹਾਂ ਦੀਆਂ ਸ਼ਿਕਾਇਤਾਂ ਬਾਰੇ ਚਰਚਾ ਕਰਨ ਅਤੇ ਉਨ੍ਹਾਂ ਦੇ ਮੁੱਦਿਆਂ ਦੇ ਠੋਸ ਹੱਲ ਲੱਭਣ ਲਈ ਵੱਖ-ਵੱਖ ਮੀਟਿੰਗਾਂ ਕੀਤੀਆਂ | ਇਨ੍ਹਾਂ ਮੀਟਿੰਗਾਂ ਵਿੱਚ ਵੈਟਰਨਰੀ ਫਾਰਮਾਸਿਸਟ ਐਕਸ਼ਨ ਕਮੇਟੀ, ਓਵਰਏਜ ਬੇਰੋਜ਼ਗਰ ਯੂਨੀਅਨ, ਆਦਰਸ਼ ਸਕੂਲ ਟੀਚਿੰਗ ਐਂਡ ਨਾਨ-ਟੀਚਿੰਗ ਐਸੋਸੀਏਸ਼ਨ, ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਅਤੇ ਆਸ਼ਾ ਵਰਕਰ ਤੇ ਆਸ਼ਾ ਫੈਸੀਲੀਟੇਟਰ ਯੂਨੀਅਨ ਦੇ ਵਫ਼ਦ ਨਾਲ ਵਿਚਾਰ ਚਰਚਾ ਕੀਤੀ ਗਈ | ਪੰਜਾਬ ਸਰਕਾਰ ਦੀ ਮੁਲਜ਼ਮਾਂ ਪ੍ਰਤੀ ਸਕਾਰਾਤਮਕ ਰਵਈਏ ਬਾਰੇ ਕਰਮਚਾਰੀ ਯੂਨੀਅਨਾਂ ਨੂੰ ਭਰੋਸਾ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਰਮਚਾਰੀਆਂ ਦੇ ਜਾਇਜ਼ ਮੁੱਦਿਆਂ ਨੂੰ ਰਚਨਾਤਮਕ ਢੰਗ ਨਾਲ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਆਸ਼ਾ ਵਰਕਰ ਤੇ ਆਸ਼ਾ ਫੈਸੀਲੀਟੇਟਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਸਿਹਤ ਤੇ ਜੀਵਨ ਬੀਮਾ ਕਵਰੇਜ ਪ੍ਰਦਾਨ ਕਰਨ ਵਾਸਤੇ ਇੱਕ ਵਿਆਪਕ ਢਾਂਚਾ ਤਿਆਰ ਕਰਨ ਦੇ ਨਿਰਦੇਸ਼ ਵੀ ਦਿੱਤੇ | ਕਰਮਚਾਰੀ ਯੂਨੀਅਨਾਂ ਵੱਲੋਂ ਸੌਂਪੇ ਗਏ ਮੰਗ ਪੱਤਰਾਂ ਦੀ ਸਮੀਖਿਆ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਲੰਬੇ ਸਮੇਂ ਤੋਂ ਸੇਵਾ ਨਿਭਾ ਰਹੇ ਠੇਕਾ ਅਧਾਰਤ ਅਤੇ ਅਸਥਾਈ ਕਰਮਚਾਰੀਆਂ ਨੂੰ ਰੈਗੂਲਰ ਕਰਨ, ਆਉਣ ਵਾਲੀਆਂ ਮਾਸਟਰ ਕਾਡਰ ਦੀਆਂ ਭਰਤੀਆਂ ਲਈ ਉਮਰ ਵਿੱਚ ਛੋਟ, ਤਨਖਾਹ ਵਿੱਚ ਸੋਧ, ਪਾਰਦਰਸ਼ੀ ਢੰਗ ਨਾਲ ਤਬਾਦਲਾ ਤੇ ਸੇਵਾ ਨੀਤੀਆਂ ਅਤੇ ਭਲਾਈ ਲਾਭਾਂ ਦੀ ਬਹਾਲੀ ਨਾਲ ਸਬੰਧਤ ਮੁੱਦਿਆਂ ਨੂੰ ਗੰਭੀਰਤਾ ਨਾਲ ਸੁਣਿਆ | ਵਿਆਪਕ ਵਿਚਾਰ-ਵਟਾਂਦਰੇ ਉਪਰੰਤ, ਉਨ੍ਹਾਂ ਨੇ ਸਬੰਧਤ ਪ੍ਰਸ਼ਾਸਨਿਕ ਵਿਭਾਗਾਂ ਨੂੰ ਯੂਨੀਅਨ ਦੀਆਂ ਸਾਰੀਆਂ ਜਾਇਜ਼ ਮੰਗਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ | ਮੀਟਿੰਗਾਂ ਦੌਰਾਨ ਵੈਟਰਨਰੀ ਫਾਰਮਾਸਿਸਟ ਐਕਸ਼ਨ ਕਮੇਟੀ ਤੋਂ ਦਵਿੰਦਰਪਾਲ ਸਿੰਘ ਲਸੋਈ, ਜਸਵਿੰਦਰ ਕੁਮਾਰ, ਮਨਪ੍ਰੀਤ ਸਿੰਘ ਢਿੱਲੋਂ ਤੇ ਹਰਭਜਨ ਸਿੰਘ, ਓਵਰਏਜ ਬੇਰੋਜ਼ਗਰ ਯੂਨੀਅਨ ਤੋਂ ਰਮਨ ਕੁਮਾਰ ਮਲੋਟ ਤੇ ਲਲਿਤਾ, ਆਦਰਸ਼ ਸਕੂਲ ਟੀਚਿੰਗ ਐਂਡ ਨਾਨ-ਟੀਚਿੰਗ ਐਸੋਸੀਏਸ਼ਨ ਤੋਂ ਸਲੀਮ ਮੁਹੰਮਦ, ਅਮਰਜੋਤ ਜੋਸ਼ੀ, ਅਮਨਦੀਪ ਸ਼ਾਸਤਰੀ ਅਤੇ ਬਲਵਿੰਦਰ ਸਿੰਘ, ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਤੋਂ ਜਸਮੇਲ ਸਿੰਘ ਦਿਓਲ, ਗੁਰਜੰਟ ਸਿੰਘ ਤੇ ਰੁਪਿੰਦਰ ਕੌਰ ਅਤੇ ਆਸ਼ਾ ਵਰਕਰ ਤੇ ਆਸ਼ਾ ਫੈਸੀਲੀਟੇਟਰ ਯੂਨੀਅਨ ਤੋਂ ਸਰੋਜ ਬਾਲਾ ਤੇ ਸੁਰਜਿੰਦਰ ਕੌਰ ਨੇ ਆਪਣੇ ਮੁੱਦੇ ਪੇਸ਼ ਕੀਤੇ |
Ad Position 22
No active advertisement
ਪਿਛਲੀ ਖ਼ਬਰ ਹਾਊਸਿੰਗ ਬੋਰਡ ਅਲਾਟੀਆਂ ਦੇ ਹੱਕ 'ਚ ਡਟੇ ਗਾਬੀ, ਉਸਾਰੀਆਂ ਨੂੰ ਰੈਗੂਲਰ ਕਰਨ ਦੀ ਚੁੱਕੀ ਮੰਗ ਅਗਲੀ ਖ਼ਬਰ ਬਰਸਾਤ ਤੋਂ ਪਹਿਲਾਂ ਸਤਲੁਜ ਦਰਿਆ 'ਚ ਡਰੇਨ ਬਣਾਉਣ ਦੀ ਮੰਗ
Ad Position 24
No active advertisement