ਮਾਜਰੀ, 11 ਜੂਨ (ਕੁਲਵੰਤ ਸਿੰਘ ਧੀਮਾਨ)- ਬਲਾਕ ਮਾਜਰੀ ਵਿਖੇ ਆਮ ਆਦਮੀ ਪਾਰਟੀ ਵਲੋਂ ਅਹਿਮ ਮੀਟਿੰਗ ਸੱਦੀ ਗਈ ਜਿਸ 'ਚ ਪਾਰਟੀ ਦੇ ਵੱਖ-ਵੱਖ ਅਹੁਦੇਦਾਰਾਂ, ਚੇਅਰਮੈਨਾਂ, ਬਲਾਕ ਪ੍ਰਧਾਨਾਂ, ਬਲਾਕ ਸੰਮਤੀ ਮੈਂਬਰਾਂ ਅਤੇ ਕੋਆਰਡੀਨੇਟਰਾਂ ਨੇ ਸ਼ਮੂਲੀਅਤ ਕੀਤੀ | ਮੀਟਿੰਗ ਦਾ ਮੁੱਖ ਉਦੇਸ਼ ਹਲਕੇ 'ਚ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨਾ, ਵਰਕਰਾਂ ਨਾਲ ਸਿੱਧਾ ਸੰਵਾਦ ਕਾਇਮ ਕਰਨਾ ਤੇ ਆਉਣ ਵਾਲੇ ਸਮੇਂ ਲਈ ਕਾਰਜ ਯੋਜਨਾ ਤਿਆਰ ਕਰਨਾ ਸੀ | ਇਸ ਮੌਕੇ ਸੰਗਠਨ ਇੰਚਾਰਜ ਨਵਦੀਪ ਸਿੰਘ ਸੈਣੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪਾਰਟੀ ਦੀ ਅਸਲ ਤਾਕਤ ਉਸ ਦੇ ਵਰਕਰ ਹਨ ਤੇ ਸੰਗਠਨ ਨੂੰ ਮਜ਼ਬੂਤ ਬਣਾਉਣ 'ਚ ਹਰ ਵਰਕਰ ਦੀ ਭੂਮਿਕਾ ਮਹੱਤਵਪੂਰਨ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਲਈ ਲਗਾਤਾਰ ਕੰਮ ਕਰ ਰਹੀ ਹੈ | ਮੀਟਿੰਗ ਦੌਰਾਨ ਹਲਕਾ ਖਰੜ ਦੇ ਵੱਖ-ਵੱਖ ਖੇਤਰਾਂ 'ਚ ਜਾਰੀ ਪਾਰਟੀ ਗਤੀਵਿਧੀਆਂ, ਵਿਕਾਸ ਕਾਰਜਾਂ ਤੇ ਜਨਤਾ ਨਾਲ ਜੁੜੇ ਮੁੱਦਿਆਂ ਬਾਰੇ ਵਿਸਥਾਰ ਸਹਿਤ ਚਰਚਾ ਕੀਤੀ ਗਈ | ਖ਼ਾਸ ਤੌਰ 'ਤੇ ਬਲਾਕ ਮਾਜਰੀ 'ਚ ਚੱਲ ਰਹੇ ਵਿਕਾਸ ਕਾਰਜਾਂ ਤੇ ਪਾਰਟੀ ਦੇ ਸੰਗਠਨ ਨੂੰ ਜ਼ਮੀਨੀ ਪੱਧਰ 'ਤੇ ਹੋਰ ਸਰਗਰਮ ਬਣਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਮਾਰਕੀਟ ਕਮੇਟੀ ਕੁਰਾਲੀ ਦੇ ਚੇਅਰਮੈਨ ਹਰੀਸ਼ ਰਾਣਾ, ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੱਟੂ, ਬਲਾਕ ਸੰਮਤੀ ਖਰੜ ਦੇ ਚੇਅਰਮੈਨ ਰਘੁਵੀਰ ਸਿੰਘ ਮੋਦੀ, ਬਲਾਕ ਪ੍ਰਧਾਨ ਜਗਜੀਤ ਸਿੰਘ ਕਾਦੀਮਾਜਰਾ, ਬਲਾਕ ਸੰਮਤੀ ਮੈਂਬਰ ਦਿਲਬਾਗ ਸਿੰਘ, ਜੱਗਾ ਤਿਊੜ, ਬੱਬੂ ਪਲੱਣਪੁਰ, ਜਸਪ੍ਰੀਤ ਸਿੰਘ, ਬਲਾਕ ਪ੍ਰਧਾਨ ਸਤਵਿੰਦਰ ਸਿੰਘ, ਅਮਨਦੀਪ ਸਿੰਘ, ਹਲਕਾ ਕੋਆਰਡੀਨੇਟਰ ਹਰਿੰਦਰ ਸਿੰਘ, ਜਗਤਾਰ ਸਿੰਘ ਜੰਟਾ ਅਕਾਲਗੜ੍ਹ ਤੇ ਮਨਦੀਪ ਕੰਸਲਾ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਵੀ ਹਾਜ਼ਰ ਸਨ |