ਖਰੜ, 11 ਜੂਨ (ਗੁਰਮੁੱਖ ਸਿੰਘ ਮਾਨ)- ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਖਰੜ ਵਿਖੇ ਮਾਸ ਡੇਂਗੂ ਸਰਵੇ ਕੀਤਾ ਗਿਆ | ਇਸ ਦੌਰਾਨ ਸਿਹਤ ਟੀਮਾਂ ਵਲੋਂ ਘਰ-ਘਰ ਜਾ ਕੇ ਡੇਂਗੂ ਫੈਲਾਉਣ ਵਾਲੇ ਮੱਛਰ ਦੇ ਲਾਰਵੇ ਦੀ ਜਾਂਚ ਕੀਤੀ ਗਈ ਅਤੇ ਨਾਲ ਹੀ ਲੋਕਾਂ ਨੂੰ ਡੇਂਗੂ ਤੋਂ ਬਚਾਅ ਸੰਬੰਧੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਨੇ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਲੋਕਾਂ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ | ਸਿਹਤ ਸੁਪਰਵਾਈਜ਼ਰ ਦਵਿੰਦਰ ਸਿੰਘ ਅਤੇ ਅਵਤਾਰ ਸਿੰਘ ਦੀ ਅਗਵਾਈ ਹੇਠ ਮਲਟੀਪਰਪਜ਼ ਹੈਲਥ ਵਰਕਰ ਮਨਪ੍ਰੀਤ ਸਿੰਘ, ਬਲਜਿੰਦਰ ਸਿੰਘ, ਜਗਦੀਪ ਸਿੰਘ, ਗੁਰਬਚਨ ਸਿੰਘ, ਰੋਹਿਤ ਕੁਮਾਰ ਸਮੇਤ ਹੋਰਨਾਂ ਕਰਮਚਾਰੀਆਂ ਵਲੋਂ ਘਰਾਂ, ਵਪਾਰਕ ਅਦਾਰਿਆਂ ਤੇ ਜਨਤਕ ਥਾਵਾਂ ਦੀ ਜਾਂਚ ਕੀਤੀ ਗਈ | ਟੀਮਾਂ ਨੇ ਸੰਭਾਵਿਤ ਡੇਂਗੂ ਬਰੀਡਿੰਗ ਸਥਾਨਾਂ ਦੀ ਪਛਾਣ ਕਰਕੇ ਲੋਕਾਂ ਨੂੰ ਮੱਛਰਾਂ ਦੇ ਪ੍ਰਜਨਣ ਨੂੰ ਰੋਕਣ ਲਈ ਜ਼ਰੂਰੀ ਸਾਵਧਾਨੀਆਂ ਅਪਣਾਉਣ ਬਾਰੇ ਜਾਗਰੂਕ ਕੀਤਾ |