08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਹਰਜੋਤ ਸਿੰਘ ਬੈਂਸ ਵਲੋਂ ਟਰਾਈਸਿਟੀ ਨਾਲ ਲਗਦੇ ਕਸਬਿਆਂ 'ਚ ਸ਼ਹਿਰੀ ਬੁਨਿਆਦੀ ਢਾਂਚੇ ਸੰਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ <br/>

Ad Position 21
No active advertisement
ਅਜੀਤ ਡੈਸਕ 13-06-2026
ਚੰਡੀਗੜ੍ਹ, 12 ਜੂਨ (ਅਜੀਤ ਬਿਊਰੋ)- ਟਰਾਈਸਿਟੀ ਨਾਲ ਲਗਦੇ ਕਸਬਿਆਂ ਵਿਚ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਅਤੇ ਲੋਕ-ਪੱਖੀ ਸਹੂਲਤਾਂ ਨੂੰ ਬਿਹਤਰ ਬਣਾਉਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਨਗਰ ਕੌਂਸਲਾਂ ਖਰੜ, ਡੇਰਾ ਬੱਸੀ, ਜ਼ੀਰਕਪੁਰ, ਨਵਾਂਗਾਓਾ, ਬਨੂੜ, ਕੁਰਾਲੀ ਤੇ ਘੜੂੰਆਂ ਲਈ ਵੱਖ-ਵੱਖ ਸਮਾਂਬੱਧ ਪ੍ਰਾਜੈਕਟਾਂ ਦਾ ਐਲਾਨ ਕੀਤਾ | ਇੱਥੇ ਮਿਊਾਸੀਪਲ ਭਵਨ ਵਿਖੇ ਅੱਜ ਕਾਰਜਕਾਰੀ ਅਧਿਕਾਰੀਆਂ (ਈ.ਓਜ਼) ਨਾਲ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਹਰਜੋਤ ਸਿੰਘ ਬੈਂਸ ਨੇ ਅਧਿਕਾਰੀਆਂ ਨੂੰ ਸਮਾਂ-ਸੀਮਾਵਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਤੇ ਸਾਰੇ ਪ੍ਰਾਜੈਕਟਾਂ ਦੀ ਹਫ਼ਤਾਵਾਰੀ ਸਮੀਖਿਆ ਕਰਨ ਦੇ ਹੁਕਮ ਦਿੱਤੇ | ਸਮੀਖਿਆ ਮੀਟਿੰਗ ਤੋਂ ਬਾਅਦ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੱਤ ਕਸਬਿਆਂ ਵਿਚ ਇਸ ਸਮੇਂ 250 ਕਿਲੋਮੀਟਰ ਤੋਂ ਵੱਧ ਸੜਕਾਂ ਦਾ ਨਿਰਮਾਣ ਚੱਲ ਰਿਹਾ ਹੈ ਤੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਸਬੰਧੀ ਮੁਹਿੰਮ ਤਹਿਤ ਕਈ ਮੁੱਖ ਸੜਕੀ ਕੋਰੀਡੋਰਾਂ ਦਾ ਸੁੰਦਰੀਕਰਨ ਵੀ ਕੀਤਾ ਜਾਵੇਗਾ | ਉਨ੍ਹਾਂ ਕਿਹਾ, ''ਖਰੜ, ਡੇਰਾ ਬੱਸੀ, ਜ਼ੀਰਕਪੁਰ, ਨਯਾਗਾਓਾ, ਬਨੂੜ, ਕੁਰਾਲੀ ਅਤੇ ਘੜੂੰਆਂ ਵਿਚ 250 ਕਿਲੋਮੀਟਰ ਤੋਂ ਵੱਧ ਸੜਕਾਂ ਦਾ ਨਿਰਮਾਣ ਚੱਲ ਰਿਹਾ ਹੈ | ਸੜਕੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਸ਼ਹਿਰ ਦੀ ਸੁੰਦਰਤਾ ਨੂੰ ਬਿਹਤਰ ਬਣਾਉਣ ਅਤੇ ਬਾਸ਼ਿੰਦਿਆਂ ਨੂੰ ਬਿਹਤਰ ਸੰਪਰਕ ਪ੍ਰਦਾਨ ਕਰਨ ਲਈ ਪ੍ਰਮੁੱਖ ਸੜਕੀ ਕੋਰੀਡੋਰਾਂ ਦਾ ਸੁੰਦਰੀਕਰਨ ਵੀ ਕੀਤਾ ਜਾਵੇਗਾ |'' ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਸੀਵਰੇਜ ਦੀ ਸਫਾਈ ਦਾ ਕੰਮ ਵੱਡੀ ਪੱਧਰ 'ਤੇ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੀਣ ਵਾਲੇ ਪਾਣੀ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਇਨ੍ਹਾਂ ਸ਼ਹਿਰੀ ਸਥਾਨਕ ਇਕਾਈਆਂ ਵਿਚ 50 ਨਵੇਂ ਟਿਊਬਵੈੱਲ ਲਗਾਏ ਜਾਣਗੇ | ਇਨ੍ਹਾਂ ਟਿਊਬਵੈੱਲ ਵਿੱਚੋਂ ਖਰੜ ਵਿਚ 15 ਟਿਊਬਵੈੱਲ, ਜ਼ੀਰਕਪੁਰ ਅਤੇ ਨਵਾਂਗਾਓਾ ਵਿਚ 10-10, ਡੇਰਾਬੱਸੀ ਵਿਚ 5, ਲਾਲੜੂ ਵਿਚ 4, ਬਨੂੜ ਵਿਚ 3 ਅਤੇ ਕੁਰਾਲੀ ਵਿਚ 1 ਟਿਊਬਵੈੱਲ ਲਗਾਇਆ ਜਾਵੇਗਾ |'' ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਫ਼ਾਈ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਸੀਵਰੇਜ ਦੀ ਸਫਾਈ ਦਾ ਕੰਮ ਵੀ ਜੰਗੀ ਪੱਧਰ 'ਤੇ ਚੱਲ ਰਿਹਾ ਹੈ | ਹਰਜੋਤ ਸਿੰਘ ਬੈਂਸ ਨੇ ਸ਼ਹਿਰੀ ਸਥਾਨਕ ਇਕਾਈਆਂ ਨੂੰ ਲੋਕਾਂ ਦੀ ਸਹੂਲਤ ਤੇ ਸ਼ਹਿਰੀ ਆਵਾਜਾਈ ਲਈ ਤਰਜੀਹੀ ਤੌਰ 'ਤੇ ਸ਼ਨਾਖ਼ਤ ਕੀਤੇ ਗਏ ਕਈ ਅਹਿਮ ਸੜਕ ਪ੍ਰਾਜੈਕਟਾਂ ਦਾ ਕੰਮ ਅਗਲੇ 15 ਦਿਨਾਂ ਵਿਚ ਸ਼ੁਰੂ ਕਰਨ ਦੇ ਨਿਰਦੇਸ਼ ਵੀ ਦਿੱਤੇ | ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਧਿਆਨ ਅਸਥਾਈ ਹੱਲਾਂ ਦੀ ਬਜਾਏ ਸਥਾਈ ਅਤੇ ਭਵਿੱਖ ਲਈ ਤਿਆਰ ਸ਼ਹਿਰੀ ਬੁਨਿਆਦੀ ਢਾਂਚਾ ਵਿਕਸਤ ਕਰਨ 'ਤੇ ਕੇਂਦਰਿਤ ਕੀਤਾ ਹੈ | ਉਨ੍ਹਾਂ ਕਿਹਾ ਕਿ ਪੈਚਵਰਕ ਦਾ ਯੁੱਗ ਖ਼ਤਮ ਹੋ ਗਿਆ ਹੈ | ਅਸੀਂ ਭਵਿੱਖ ਲਈ ਤਿਆਰ-ਬਰ-ਤਿਆਰ ਪੰਜਾਬ ਸਿਰਜ ਰਹੇ ਹਾਂ |

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ 'ਚ ਬਹੁ-ਮੰਜ਼ਿਲਾ ਪਾਰਕਿੰਗ ਸਹੂਲਤਾਂ ਵਿਕਸਤ ਕਰਨ ਦੀ ਕਵਾਇਦ ਤੇਜ਼ <br/> ਅਗਲੀ ਖ਼ਬਰ ਮੀਂਹ ਤੇ ਠੰਢੀਆਂ ਹਵਾਵਾਂ ਕਾਰਨ ਸ਼ਹਿਰ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ <br/>
Ad Position 24