07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

2.290 ਕਿਲੋ ਚਰਸ ਬਰਾਮਦ, ਹਿਮਾਚਲ ਪ੍ਰਦੇਸ਼ ਦੇ ਕੁੱਲੂ ਤੱਕ ਪਹੁੰਚੀਆਂ ਜਾਂਚ ਦੀਆਂ ਤਾਰਾਂ <br/>

Ad Position 21
No active advertisement
ਅਜੀਤ ਡੈਸਕ 13-06-2026
ਚੰਡੀਗੜ੍ਹ, 12 ਜੂਨ (ਕਪਿਲ ਵਧਵਾ)- ਚੰਡੀਗੜ੍ਹ ਪੁਲਿਸ ਦੇ ਥਾਣਾ ਮਲੋਆ ਦੀ ਟੀਮ ਨੇ 2 ਕਿਲੋ 290 ਗ੍ਰਾਮ ਚਰਸ ਬਰਾਮਦ ਕਰਦਿਆਂ ਚਾਰ ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ | ਇਹ ਕਾਰਵਾਈ ਡੀ.ਐਸ.ਪੀ ਧੀਰਜ ਕੁਮਾਰ ਦੀ ਨਿਗਰਾਨੀ ਹੇਠ ਇੰਸਪੈਕਟਰ ਬਲਦੇਵ ਕੁਮਾਰ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਕੀਤੀ ਗਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ 9 ਜੂਨ ਨੂੰ ਸਤਸੰਗ ਭਵਨ ਮਲੋਆ ਨੇੜੇ ਨਾਕਾਬੰਦੀ ਦੌਰਾਨ ਤਿੰਨ ਵਿਅਕਤੀਆਂ ਰਾਜਿੰਦਰ ਸਿੰਘ ਵਾਸੀ ਹੋਸ਼ਿਆਰਪੁਰ, ਹਨੀ ਵਾਸੀ ਹੋਸ਼ਿਆਰਪੁਰ ਅਤੇ ਅਵਤਾਰ ਸਿੰਘ ਵਾਸੀ ਹੁਸ਼ਿਆਰਪੁਰ ਨੂੰ ਕਾਬੂ ਕੀਤਾ ਗਿਆ | ਉਨ੍ਹਾਂ ਕੋਲੋਂ ਕ੍ਰਮਵਾਰ 496 ਗ੍ਰਾਮ, 501 ਗ੍ਰਾਮ ਅਤੇ 496 ਗ੍ਰਾਮ ਚਰਸ ਬਰਾਮਦ ਹੋਈ | ਇਸ ਸਬੰਧੀ ਥਾਣਾ ਮਲੋਆ ਵਿਖੇ ਐਨ.ਡੀ.ਪੀ.ਐਸ ਐਕਟ ਤਹਿਤ ਐੱਫ. ਆਈ. ਆਰ. ਦਰਜ ਕਰਕੇ ਤਿੰਨਾਂ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਅਤੇ ਅਦਾਲਤ ਵਿਖੇ ਪੇਸ਼ ਕੀਤੇ ਜਾਣ ਤੇ ਉਕਤ ਮੁਲਜ਼ਮਾਂ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਗਿਆ | ਪੁੱਛਗਿੱਛ ਦੌਰਾਨ ਮੁਖ ਮੁਲਜ਼ਮ ਰਾਜਿੰਦਰ ਸਿੰਘ ਨੇ ਖ਼ੁਲਾਸਾ ਕੀਤਾ ਕਿ ਉਹ ਹਿਮਾਚਲ ਪ੍ਰਦੇਸ਼ ਦੇ ਕੁੱਲੂ ਖੇਤਰ ਤੋਂ ਚਰਸ ਲਿਆਉਂਦਾ ਸੀ | ਇਸ ਜਾਣਕਾਰੀ ਦੇ ਆਧਾਰ 'ਤੇ ਪੁਲਿਸ ਨੇ 11 ਜੂਨ ਨੂੰ ਕੁੱਲੂ ਦੇ ਪਿੰਡ ਬਿਆਸਰ ਦੇ ਰਹਿਣ ਵਾਲੇ ਰਮੇਸ਼ ਚੰਦ ਨੂੰ ਵੀ ਗਿ੍ਫ਼ਤਾਰ ਕਰ ਲਿਆ | ਉਸ ਕੋਲੋਂ 797 ਗ੍ਰਾਮ ਚਰਸ ਬਰਾਮਦ ਕੀਤੀ ਗਈ | ਇਸ ਤਰ੍ਹਾਂ ਮਾਮਲੇ ਵਿਚ ਕੁੱਲ 2.290 ਕਿਲੋ ਚਰਸ ਦੀ ਬਰਾਮਦਗੀ ਹੋਈ ਹੈ | ਪੁਲਿਸ ਰਿਕਾਰਡ ਮੁਤਾਬਿਕ ਗਿ੍ਫ਼ਤਾਰ ਕੀਤੇ ਗਏ ਮੁਲਜ਼ਮ ਰਾਜਿੰਦਰ ਸਿੰਘ ਤੇ ਹਨੀ ਖ਼ਿਲਾਫ਼ ਪਹਿਲਾਂ ਵੀ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲੇ ਦਰਜ ਹਨ ਜਦਕਿ ਅਵਤਾਰ ਸਿੰਘ ਤੇ ਰਮੇਸ਼ ਚੰਦ ਦਾ ਕੋਈ ਪੁਰਾਣਾ ਅਪਰਾਧਿਕ ਰਿਕਾਰਡ ਸਾਹਮਣੇ ਨਹੀਂ ਆਇਆ | ਪੁਲਿਸ ਵਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਨਸ਼ਾ ਤਸਕਰੀ ਦੇ ਪੂਰੇ ਨੈੱਟਵਰਕ ਦਾ ਪਰਦਾਫ਼ਾਸ਼ ਕੀਤਾ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ 'ਗੈਂਗਸਟਰਾਂ 'ਤੇ ਵਾਰ' ਦਾ 143ਵਾਂ ਦਿਨ ਪੰਜਾਬ ਪੁਲਿਸ ਵਲੋਂ 571 ਥਾਈਾ ਛਾਪੇਮਾਰੀ, 358 ਗਿ੍ਫ਼ਤਾਰ <br/> ਅਗਲੀ ਖ਼ਬਰ ਚੰਡੀਗੜ੍ਹ 'ਚ ਬਹੁ-ਮੰਜ਼ਿਲਾ ਪਾਰਕਿੰਗ ਸਹੂਲਤਾਂ ਵਿਕਸਤ ਕਰਨ ਦੀ ਕਵਾਇਦ ਤੇਜ਼ <br/>
Ad Position 24