07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਸੋਨੰੂ ਨੋਲਟਾ ਕਤਲ ਕਾਂਡ ਮਗਰੋਂ ਪੁਲਿਸ ਨੇ ਸਖ਼ਤੀ ਵਰਤਦਿਆਂ ਗਰੋਹ ਨਾਲ ਜੁੜੇ 8 ਵਿਅਕਤੀਆਂ ਨੂੰ 6 ਮਹੀਨੇ ਲਈ ਪਾਬੰਦ ਕੀਤਾ <br/>

Ad Position 21
No active advertisement
ਅਜੀਤ ਡੈਸਕ 13-06-2026
ਪੰਚਕੂਲਾ, 12 ਜੂਨ (ਕਪਿਲ)-ਸੋਨੰੂ ਨੋਲਟਾ ਕਤਲ ਕਾਂਡ ਤੋਂ ਬਾਅਦ ਖੇਤਰ 'ਚ ਕਾਨੂੰਨ-ਵਿਵਸਥਾ ਅਤੇ ਅਮਨ-ਸ਼ਾਂਤੀ ਬਣਾਈ ਰੱਖਣ ਲਈ ਪੰਚਕੂਲਾ ਪੁਲਿਸ ਨੇ ਸਖ਼ਤ ਕਾਰਵਾਈ ਕਰਦਿਆਂ ਗੈਂਗ ਨਾਲ ਜੁੜੇ 8 ਵਿਅਕਤੀਆਂ ਨੂੰ 6 ਮਹੀਨਿਆਂ ਲਈ ਪਾਬੰਦ ਕੀਤਾ ਹੈ | ਇਹ ਕਾਰਵਾਈ ਆਈ. ਪੀ. ਸੀ. ਦੀਆਂ ਧਾਰਾਵਾਂ 126/170 ਅਤੇ 135 (3) ਤਹਿਤ ਕੀਤੀ ਗਈ ਹੈ | ਪੁਲਿਸ ਮੁਤਾਬਿਕ ਇਨ੍ਹਾਂ ਵਿਅਕਤੀਆਂ ਖ਼ਿਲਾਫ਼ ਪਹਿਲਾਂ ਤੋਂ ਕਈ ਅਪਰਾਧਿਕ ਮਾਮਲੇ ਦਰਜ ਹਨ ਅਤੇ ਸ਼ਾਂਤੀ ਭੰਗ ਹੋਣ ਦੀ ਸੰਭਾਵਨਾ ਦੇ ਮੱਦੇਨਜ਼ਰ ਇਹ ਕਦਮ ਚੁੱਕਿਆ ਗਿਆ ਹੈ | ਏ. ਸੀ. ਪੀ. ਸੁਰਿੰਦਰ ਸਿੰਘ ਅਤੇ ਥਾਣਾ ਪਿੰਜੌਰ ਦੇ ਐੱਸ. ਐੱਚ. ਓ. ਇੰਸਪੈਕਟਰ ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਕੀਤੀ ਗਈ ਇਸ ਕਾਰਵਾਈ ਦੌਰਾਨ ਸੁਖਵਿੰਦਰ ਸਿੰਘ ਉਰਫ਼ ਸੁੱਖੀ, ਦਿਲਾਵਰ ਸਿੰਘ, ਅਰੁਣ ਠਾਕੁਰ ਉਰਫ਼ ਮੋਨੰੂ, ਮਨੋਜ ਕੁਮਾਰ ਉਰਫ਼ ਮੋਨੰੂ, ਅਮਿਤ ਠਾਕੁਰ ਉਰਫ਼ ਮੀਤੂ, ਖੁਸ਼ਹਾਲ, ਹਿਤੇਸ਼ ਉਰਫ਼ ਹਨੀ ਤੇ ਮੁਕੇਸ਼ ਠਾਕੁਰ ਨੂੰ ਪਾਬੰਦ ਕੀਤਾ ਗਿਆ ਹੈ | ਪੁਲਿਸ ਵਲੋਂ ਪ੍ਰਾਪਤ ਜਾਣਕਾਰੀਆਂ ਤੇ ਹਾਲਾਤ ਦੇ ਮੁਲਾਂਕਣ ਦੇ ਆਧਾਰ 'ਤੇ ਸਾਰੇ ਵਿਅਕਤੀਆਂ ਨੂੰ ਜ਼ਿਲ੍ਹਾ ਮੈਜਿਸਟ੍ਰੇਟ ਅੱਗੇ ਪੇਸ਼ ਕੀਤਾ ਗਿਆ ਜਿਥੇ ਉਨ੍ਹਾਂ ਨੂੰ ਅਗਲੇ 6 ਮਹੀਨਿਆਂ ਤੱਕ ਸ਼ਾਂਤੀ ਤੇ ਚੰਗੇ ਆਚਰਨ ਨੂੰ ਕਾਇਮ ਰੱਖਣ ਦੇ ਹੁਕਮ ਜਾਰੀ ਕੀਤੇ ਗਏ | ਡੀ. ਸੀ. ਪੀ. ਸਿ੍ਸ਼ਟੀ ਗੁਪਤਾ ਨੇ ਕਿਹਾ ਕਿ ਜ਼ਿਲ੍ਹੇ 'ਚ ਕਾਨੂੰਨ-ਵਿਵਸਥਾ ਬਣਾਈ ਰੱਖਣਾ ਪੁਲਿਸ ਦੀ ਸਭ ਤੋਂ ਵੱਡੀ ਤਰਜ਼ੀਹ ਹੈ ਤੇ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ 'ਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਉਨ੍ਹਾਂ ਚਿਤਾਵਨੀ ਦਿੱਤੀ ਕਿ ਅਮਨ-ਸ਼ਾਂਤੀ ਭੰਗ ਕਰਨ ਜਾਂ ਸਮਾਜਿਕ ਸਦਭਾਵਨਾ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਪੰਚਕੂਲਾ ਪੁਲਿਸ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਅਫ਼ਵਾਹਾਂ 'ਤੇ ਵਿਸ਼ਵਾਸ ਨਾ ਕਰਨ ਅਤੇ ਜ਼ਿਲ੍ਹੇ 'ਚ ਸ਼ਾਂਤੀ ਬਣਾਈ ਰੱਖਣ ਲਈ ਪੁਲਿਸ ਪ੍ਰਸ਼ਾਸਨ ਨੂੰ ਸਹਿਯੋਗ ਦੇਣ |

Ad Position 22
No active advertisement
ਪਿਛਲੀ ਖ਼ਬਰ ਐਂਟੀ ਨਾਰਕੋਟਿਕਸ ਸੈੱਲ ਦੀ ਟੀਮ ਵਲੋਂ 52 ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਗਿ੍ਫ਼ਤਾਰ <br/> ਅਗਲੀ ਖ਼ਬਰ ਦੋ ਦਿਨਾਂ ਤੋਂ ਬਿਜਲੀ ਸਪਲਾਈ ਠੱਪ ਰਹਿਣ ਕਾਰਨ ਕਰੱਸ਼ਰ ਉਦਯੋਗ ਦਾ ਹੋਇਆ ਕਰੋੜਾਂ ਦਾ ਨੁਕਸਾਨ <br/>
Ad Position 24
No active advertisement