ਸਮਾਜ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਸੂਬੇ ਭਰ 'ਚੋਂ 67000 ਤੋਂ ਵੱਧ ਨਸ਼ਾ ਤਸਕਰਾਂ ਨੂੰ ਕੀਤਾ ਗਿ੍ਫ਼ਤਾਰ-ਕੁਲਤਾਰ ਸਿੰਘ ਸੰਧਵਾਂ <br/>
ਅਜੀਤ ਡੈਸਕ
14-06-2026
ਫੈਸਲਾਕੁੰਨ ਮੁਹਿੰਮ ਵਿਚ ਤੇਜ਼ੀ ਲਿਆਂਦੀ ਗਈ ਜਿਸ ਦੇ ਨਤੀਜੇ ਵਜੋਂ ਹੁਣ ਤੱਕ 67,000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਪਦਾਰਥਾਂ ਦੀ ਸਪਲਾਈ ਵਿਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਸਪੀਕਰ ਨੇ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਲੋਕਾਂ ਦਾ ਯੋਗਦਾਨ ਬੇਹੱਦ ਮਹੱਤਵਪੂਰਨ ਹੈ | ਉਨ੍ਹਾਂ ਲੋਕਾਂ ਨੂੰ ਜ਼ਿੰਮੇਵਾਰ ਨਾਗਰਿਕਾਂ ਵਜੋਂ ਆਪਣੇ ਫ਼ਰਜ਼ ਨਿਭਾਉਣ ਅਤੇ ਪੁਲਿਸ ਨਾਲ ਨਸ਼ੀਲੇ ਪਦਾਰਥਾਂ ਦੀ ਤਸਕਰੀ ਸੰਬੰਧੀ ਜਾਣਕਾਰੀ ਸਾਂਝੀ ਕਰਨ ਲਈ ਅਪੀਲ ਕੀਤੀ | ਨਾਗਰਿਕਾਂ ਨੂੰ ਨਸ਼ੀਲੇ ਪਦਾਰਥਾਂ ਨਾਲ ਸਬੰਧਿਤ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਕਾਨੂੰਨ ਲਾਗੂਕਰਨ ਵਾਲਿਆਂ ਨੂੰ ਰਿਪੋਰਟ ਕਰਨੀ ਚਾਹੀਦੀ ਹੈ | ਪੁਲਿਸ ਵਿਭਾਗ ਸੂਚਨਾ ਦੇਣ ਵਾਲੇ ਦੇ ਵੇਰਵਿਆਂ ਨੂੰ ਪੂਰੀ ਤਰ੍ਹਾਂ ਗੁਪਤ ਰੱਖੇਗਾ | ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸਰਕਾਰ ਅਤੇ ਭਾਈਚਾਰੇ ਦਰਮਿਆਨ ਤਾਲਮੇਲ ਬੇਹੱਦ ਜ਼ਰੂਰੀ ਹੈ | ਉਨ੍ਹਾਂ ਮਾਪਿਆਂ ਨੂੰ ਆਪਣੇ ਬੱਚਿਆਂ ਦੇ ਵਿਕਾਸ ਦੇ ਸਾਲਾਂ ਦੌਰਾਨ ਬੇਹੱਦ ਚੌਕਸ ਰਹਿਣ ਅਤੇ ਉਨ੍ਹਾਂ ਨਾਲ ਸਹਿਯੋਗੀ ਵਤੀਰਾ ਰੱਖਣ ਦੀ ਅਪੀਲ ਕੀਤੀ | ਮਾਪਿਆਂ ਨੂੰ ਬੱਚਿਆਂ ਨੂੰ ਬੁਰੀਆਂ ਆਦਤਾਂ ਤੋਂ ਦੂਰ ਰੱਖਣ ਲਈ ਉਨ੍ਹਾਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣਾ ਚਾਹੀਦਾ ਹੈ | ਨੌਜਵਾਨਾਂ ਨੂੰ ਸਰੀਰਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਲਈ ਖੇਡਾਂ ਨੂੰ ਆਪਣੀ ਰੋਜ਼ਾਨਾ ਜੀਵਨ ਸ਼ੈਲੀ ਵਿਚ ਅਪਣਾਉਣਾ ਚਾਹੀਦਾ ਹੈ | ਨੌਜਵਾਨ ਪੀੜ੍ਹੀ ਨੂੰ ਆਪਣੀ ਊਰਜਾ ਨੂੰ ਅਕਾਦਮਿਕ ਅਤੇ ਖੇਡਾਂ ਵਿਚ ਮੱਲਾਂ ਮਾਰਨ ਵੱਲ ਲਗਾਉਣਾ ਚਾਹੀਦਾ ਹੈ |
ਸਪੀਕਰ ਸੰਧਵਾਂ ਨੇ ਕਿਹਾ ਕਿ ਸਾਡੀ ਸਰਕਾਰ ਨੇ ਨਸ਼ਿਆਂ ਦੀ ਲਾਹਨਤ ਨੂੰ ਖ਼ਤਮ ਕਰਨ ਦਾ ਦਿ੍ੜ੍ਹ ਸੰਕਲਪ ਲਿਆ ਹੈ | ਨਸ਼ਿਆਂ ਵਿਰੁੱਧ ਚੱਲ ਰਹੀ ਸੂਬਾ ਪੱਧਰੀ ਮੁਹਿੰਮ ਤਹਿਤ ਨਸ਼ਿਆਂ ਦੀਆਂ ਵੱਡੀਆਂ ਸਪਲਾਈ ਲਾਈਨਾਂ ਨੂੰ ਸਫਲਤਾਪੂਰਵਕ ਤੋੜ ਦਿੱਤਾ ਗਿਆ ਹੈ ਜਿਸ ਸਦਕਾ ਅਣਗਿਣਤ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚ ਜਾਣ ਤੋਂ ਬਚਾਇਆ ਗਿਆ ਹੈ | ਅਖੀਰ ਵਿਚ ਉਨ੍ਹਾਂ ਕਿਹਾ ਕਿ ਜਨਤਕ ਸਹਿਯੋਗ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਨਸ਼ਿਆਂ ਤੋਂ ਬਚਾਉਣ ਲਈ ਆਖ਼ਰੀ ਅਤੇ ਬੇਹੱਦ ਅਹਿਮ ਕੜੀ ਹੈ |