23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਸਿਹਤ ਵਿਭਾਗ ਦੀਆਂ ਟੀਮਾਂ ਨੇ ਖਰੜ ਵਾਸੀਆਂ ਨੂੰ ਡੇਂਗੂ ਤੋਂ ਬਚਾਓ ਹਿਤ ਕੀਤਾ ਜਾਗਰੂਕ <br/>

Ad Position 21
No active advertisement
ਅਜੀਤ ਡੈਸਕ 14-06-2026
ਖਰੜ, 13 ਜੂਨ (ਗੁਰਮੁੱਖ ਸਿੰਘ ਮਾਨ)-ਪੰਜਾਬ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਮੁਹਿੰਮ ਤਹਿਤ ਖਰੜ ਸ਼ਹਿਰ ਅੰਦਰ ਘਰ-ਘਰ ਜਾ ਕੇ ਲੋਕਾਂ ਨੂੰ ਡੇਂਗੂ ਤੋਂ ਬਚਾਓ ਹਿੱਤ ਜਾਣਕਾਰੀ ਦਿੱਤੀ ਗਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਖਰੜ ਦੇ ਐਸ. ਐਮ. ਓ. ਡਾ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਡੇਂਗੂ ਦੀ ਰੋਕਥਾਮ ਲਈ ਲੋਕਾਂ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਡੇਂਗੂ ਦਾ ਮੱਛਰ ਸਾਫ਼ ਖੜ੍ਹੇ ਪਾਣੀ 'ਚ ਪੈਦਾ ਹੁੰਦਾ ਹੈ, ਇਸ ਲਈ ਹਰ ਨਾਗਰਿਕ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਆਪਣੇ ਘਰਾਂ, ਦੁਕਾਨਾਂ ਅਤੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦੇਵੇ | ਉਨ੍ਹਾਂ ਦੱਸਿਆ ਕਿ ਮੁਹਿੰਮ ਦੌਰਾਨ ਸਿਹਤ ਵਿਭਾਗ ਦੇ ਸੈਨੇਟਰੀ ਇੰਸਪੈਕਟਰ ਅਵਤਾਰ ਸਿੰਘ, ਗੁਰਬਚਨ ਸਿੰਘ, ਰੋਹਿਤ ਕੁਮਾਰ, ਜਗਦੀਪ ਸਿੰਘ ਤੇ ਹੋਰਨਾਂ ਕਰਮਚਾਰੀਆਂ ਦੀਆਂ ਟੀਮਾਂ ਵਲੋਂ ਘਰਾਂ, ਵਪਾਰਕ ਅਦਾਰਿਆਂ ਅਤੇ ਜਨਤਕ ਥਾਵਾਂ 'ਤੇ ਜਾ ਕੇ ਡੇਂਗੂ ਦੇ ਲਾਰਵੇ ਸੰਬੰਧੀ ਜਾਂਚ ਕੀਤੀ ਗਈ | ਇਸ ਤੋਂ ਇਲਾਵਾ ਸਿਹਤ ਕਮਿਆਂ ਵਲੋਂ ਲੋਕਾਂ ਨੂੰ ਮੱਛਰਾਂ ਦੇ ਪ੍ਰਜਣਨ ਨੂੰ ਰੋਕਣ ਲਈ ਜ਼ਰੂਰੀ ਸਾਵਧਾਨੀਆਂ ਅਪਣਾਉਣ ਬਾਰੇ ਵੀ ਜਾਗਰੂਕ ਕੀਤਾ ਗਿਆ | ਸਿਹਤ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਮੁਕਤ ਖਰੜ ਬਣਾਉਣ ਲਈ ਵਿਭਾਗ ਨੂੰ ਸਹਿਯੋਗ ਦਿੱਤਾ ਜਾਵੇ ਅਤੇ ਆਪਣੇ ਆਲੇ-ਦੁਆਲੇ ਪੂਰੀ ਸਾਫ਼-ਸਫ਼ਾਈ ਰੱਖੀ ਜਾਵੇ |

Ad Position 22
No active advertisement
ਪਿਛਲੀ ਖ਼ਬਰ ਐਰੋਸਿਟੀ ਦੇ ਲੁੱਟ-ਖਸੁੱਟ ਦੇ ਮਾਮਲੇ 'ਚ ਗਿ੍ਫ਼ਤਾਰ ਹੈੱਡ ਕਾਂਸਟੇਬਲ ਜੀਵਨਦੀਪ ਸਿੰਘ ਨੌਕਰੀ ਤੋਂ ਬਰਖ਼ਾਸਤ <br/> ਅਗਲੀ ਖ਼ਬਰ 'ਭਾਰਤ ਭਾਗਿਆ ਵਿਧਾਤਾ' ਫ਼ਿਲਮ ਹਰਿਆਣਾ ਵਿਚ ਟੈਕਸ-ਮੁਕਤ ਹੋਵੇਗੀ - ਮੁੱਖ ਮੰਤਰੀ <br/>
Ad Position 24