ਐੱਸ. ਏ. ਐੱਸ. ਨਗਰ, 13 ਜੂਨ (ਪ੍ਰੋ. ਅਵਾਤਰ ਸਿੰਘ)-ਜ਼ਿਲ੍ਹਾ ਕਾਂਗਰਸ ਮੁਹਾਲੀ ਦੇ ਮੀਤ ਪ੍ਰਧਾਨ ਅਤੇ ਵਾ. ਨੰ. 18 ਦੇ ਕੌਂਸਲਰ ਐਡਵੋਕੇਟ ਨਰਪਿੰਦਰ ਸਿੰਘ ਰੰਗੀ ਨੇ ਮੁਹਾਲੀ ਸ਼ਹਿਰ 'ਚ ਬਿਜਲੀ ਦੀ ਨਾਕਸ ਸਪਲਾਈ ਨੂੰ ਲੈ ਕੇ ਗੰਭੀਰ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਸ਼ਹਿਰ ਵਾਸੀ ਅਣਐਲਾਨੇ ਬਿਜਲੀ ਕੱਟਾਂ ਕਾਰਨ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ, ਪਰ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਇਸ ਗੰਭੀਰ ਮਸਲੇ ਪ੍ਰਤੀ ਗੰਭੀਰ ਨਹੀਂ | ਉਨ੍ਹਾਂ ਕਿਹਾ ਕਿ ਗਰਮੀ ਦੇ ਮੌਸਮ ਦੌਰਾਨ ਜਦੋਂ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੀ ਸਭ ਤੋਂ ਵੱਧ ਲੋੜ ਹੁੰਦੀ ਹੈ ਤਾਂ ਉਸ ਸਮੇਂ ਮੁਹਾਲੀ ਦੇ ਵੱਖ-ਵੱਖ ਸੈਕਟਰਾਂ ਅਤੇ ਰਿਹਾਇਸ਼ੀ ਇਲਾਕਿਆਂ 'ਚ ਬਿਨਾਂ ਕਿਸੇ ਅਗਾਊਾ ਸੂਚਨਾ ਦੇ ਵਾਰ-ਵਾਰ ਬਿਜਲੀ ਕੱਟ ਲਗਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਇਸ ਕਾਰਨ ਨਾ ਸਿਰਫ਼ ਘਰੇਲੂ ਖਪਤਕਾਰ ਪ੍ਰੇਸ਼ਾਨ ਹਨ, ਸਗੋਂ ਵਪਾਰਕ ਅਦਾਰੇ, ਛੋਟੇ ਕਾਰੋਬਾਰੀ ਅਤੇ ਵਿਦਿਆਰਥੀ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਬਿਜਲੀ ਦੇ ਕੱਟਾਂ ਕਾਰਨ ਪਾਣੀ ਦੀ ਸਪਲਾਈ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ | ਕਈ ਇਲਾਕਿਆਂ 'ਚ ਮੋਟਰਾਂ ਅਤੇ ਟਿਊਬਵੈੱਲ ਬੰਦ ਹੋਣ ਕਾਰਨ ਲੋਕਾਂ ਨੂੰ ਪੀਣ ਵਾਲੇ ਪਾਣੀ ਅਤੇ ਰੋਜ਼ਾਨਾ ਵਰਤੋਂ ਲਈ ਪਾਣੀ ਦੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਬਿਹਤਰ ਬੁਨਿਆਦੀ ਸਹੂਲਤਾਂ ਦੇ ਵਾਅਦੇ ਕੀਤੇ ਸਨ, ਪਰ ਅੱਜ ਹਾਲਾਤ ਇਹ ਹਨ ਕਿ ਲੋਕਾਂ ਨੂੰ ਨਾ ਤਾਂ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ ਅਤੇ ਨਾ ਹੀ ਪੀੜ ਵਾਲੇ ਪਾਣੀ ਦੀ ਸੁਚੱਜੀ ਸਪਲਾਈ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਧਿਆਨ ਲੋਕਾਂ ਦੀਆਂ ਅਸਲ ਸਮੱਸਿਆਵਾਂ ਨੂੰ ਹੱਲ ਕਰਨ ਦੀ ਬਜਾਏ ਇਸ਼ਤਿਹਾਰਬਾਜ਼ੀ ਅਤੇ ਆਪਣੀ ਝੂਠੀ ਵਾਹ-ਵਾਹੀ ਕਰਵਾਉਣ 'ਤੇ ਲੱਗਿਆ ਹੋਇਆ ਹੈ | ਉਨ੍ਹਾਂ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਤੋਂ ਮੰਗ ਕੀਤੀ ਕਿ ਮੁਹਾਲੀ ਸ਼ਹਿਰ ਬਿਜਲੀ ਸਪਲਾਈ ਨੂੰ ਤੁਰੰਤ ਸੁਚਾਰੂ ਬਣਾਇਆ ਜਾਵੇ ਅਤੇ ਅਣਐਲਾਨੇ ਬਿਜਲੀ ਕੱਟਾਂ 'ਤੇ ਰੋਕ ਲਗਾਈ ਜਾਵੇ ਤਾਂ ਜੋ ਲੋਕਾਂ ਨੂੰ