08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਸ੍ਰੀ ਕੁਮਾਰ ਮੈਡੀਕਲ ਸਟੋਰ ਗੋਲੀਕਾਂਡ ਤੋਂ ਬਾਅਦ ਸੈਕਟਰ -11 ਮਾਰਕੀਟ ਪੁਲਿਸ ਛਾਉਣੀ 'ਚ ਤਬਦੀਲ ਵੀ ਫ਼ਰਾਰ, ਪੁਲਿਸ ਵਲੋਂ ਛਾਪੇਮਾਰੀ ਜਾਰੀ

Ad Position 21
No active advertisement
ਅਜੀਤ ਡੈਸਕ 15-06-2026

ਚੰਡੀਗੜ੍ਹ, 14 ਜੂਨ (ਸੰਦੀਪ ਕੁਮਾਰ ਮਾਹਨਾ)-ਚੰਡੀਗੜ੍ਹ ਦੇ ਸੈਕਟਰ 11 ਸਥਿਤ ਸ੍ਰੀ ਕੁਮਾਰ ਮੈਡੀਕਲ ਸਟੋਰ ਦੇ ਕੈਸ਼ੀਅਰ ਨੂੰ ਗੋਲੀਆਂ ਮਾਰਨ ਦੀ ਸਨਸਨੀਖੇਜ਼ ਘਟਨਾ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਪੂਰੇ ਇਲਾਕੇ 'ਚ ਸੁਰੱਖਿਆ ਪ੍ਰਬੰਧ ਕਾਫ਼ੀ ਸਖ਼ਤ ਕਰ ਦਿੱਤੇ ਹਨ | ਘਟਨਾ ਤੋਂ ਬਾਅਦ ਸੈਕਟਰ 11 ਮਾਰਕੀਟ ਨੂੰ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਛਾਉਣੀ ਵਿਚ ਤਬਦੀਲ ਕਰ ਦਿੱਤਾ ਗਿਆ ਹੈ | ਚੰਡੀਗੜ੍ਹ ਪੁਲਿਸ ਦੇ ਜਵਾਨਾਂ ਦੇ ਨਾਲ-ਨਾਲ ਸੀ.ਆਰ.ਪੀ.ਐਫ਼ ਦੇ ਜਵਾਨ ਵੀ ਮਾਰਕੀਟ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਤਾਇਨਾਤ ਕੀਤੇ ਗਏ ਹਨ | ਪੁਲਿਸ ਵਲੋਂ ਮਾਰਕੀਟ ਨੂੰ ਆਉਣ ਵਾਲੇ ਰਸਤਿਆਂ 'ਤੇ ਨਾਕਾਬੰਦੀ ਕਰਕੇ ਹਰ ਆਉਣ-ਜਾਣ ਵਾਲੇ ਵਾਹਨ ਦੀ ਜਾਂਚ ਕੀਤੀ ਜਾ ਰਹੀ ਹੈ | ਸ਼ੱਕੀ ਵਿਅਕਤੀਆਂ 'ਤੇ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ ਅਤੇ ਇਲਾਕੇ ਵਿਚ ਲਗਾਤਾਰ ਗਸ਼ਤ ਕੀਤੀ ਜਾ ਰਹੀ ਹੈ | ਸੁਰੱਖਿਆ ਏਜੰਸੀਆਂ ਵਲੋਂ ਸੀ.ਸੀ.ਟੀ.ਵੀ ਕੈਮਰਿਆਂ ਰਾਹੀਂ ਵੀ ਮਾਰਕੀਟ ਦੀ ਨਿਗਰਾਨੀ ਕੀਤੀ ਜਾ ਰਹੀ ਹੈ | ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਸੈਕਟਰ 11 ਸਥਿਤ ਸ਼੍ਰੀ ਕੁਮਾਰ ਮੈਡੀਕਲ ਸਟੋਰ ਦੇ ਕੈਸ਼ੀਅਰ 'ਤੇ ਤਿੰਨ ਨੌਜਵਾਨਾਂ ਵਲੋਂ ਗੋਲੀਆਂ ਚਲਾਈਆਂ ਗਈਆਂ ਸਨ | ਦਿਨ-ਦਿਹਾੜੇ ਵਾਪਰੀ ਇਸ ਵਾਰਦਾਤ ਨੇ ਵਪਾਰਕ ਵਰਗ ਅਤੇ ਆਮ ਲੋਕਾਂ ਨੂੰ ਹਿਲਾ ਕੇ ਰੱਖ ਦਿੱਤਾ ਹੈ | ਗੋਲੀ ਲੱਗਣ ਕਾਰਨ ਕੈਸ਼ੀਅਰ ਜਾਨਕੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਸੀ, ਜਿਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਜਿੱਥੇ ਇਲਾਜ਼ ਦੌਰਾਨ ਉਸ ਦੀ ਮੌਤ ਹੋ ਗਈ | ਇਸ ਘਟਨਾ ਤੋਂ ਬਾਅਦ ਮਾਮਲਾ ਉਸ ਸਮੇਂ ਹੋਰ ਗੰਭੀਰ ਹੋ ਗਿਆ ਜਦੋਂ ਪੰਜ ਹੋਰ ਵਪਾਰੀਆਂ ਨੂੰ ਵੀ ਕਥਿਤ ਤੌਰ 'ਤੇ ਧਮਕੀ ਭਰੇ ਸੁਨੇਹੇ ਮਿਲਣ ਦੀ ਜਾਣਕਾਰੀ ਸਾਹਮਣੇ ਆਈ | ਇਸ ਤੋਂ ਬਾਅਦ ਵਪਾਰੀਆਂ 'ਚ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਗਈ ਅਤੇ ਪੁਲਿਸ ਨੇ ਤੁਰੰਤ ਵਾਧੂ ਸੁਰੱਖਿਆ ਪ੍ਰਬੰਧ ਲਾਗੂ ਕਰ ਦਿੱਤੇ | ਚੰਡੀਗੜ੍ਹ ਪੁਲਿਸ ਵਲੋਂ ਸ਼੍ਰੀ ਕੁਮਾਰ ਮੈਡੀਕਲ ਸਟੋਰ ਦੇ ਬਾਹਰ ਪੱਕੇ ਤੌਰ 'ਤੇ ਪੁਲਿਸ ਮੁਲਾਜ਼ਮ ਤਾਇਨਾਤ ਕਰ ਦਿੱਤੇ ਗਏ ਹਨ | ਇਸ ਦੇ ਨਾਲ ਹੀ ਹੋਰ ਸੰਵੇਦਨਸ਼ੀਲ ਵਪਾਰਕ ਅਦਾਰਿਆਂ ਦੇ ਆਲੇ-ਦੁਆਲੇ ਵੀ ਸੁਰੱਖਿਆ ਵਧਾ ਦਿੱਤੀ ਗਈ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ | ਉੱਧਰ, ਗੋਲੀਕਾਂਡ ਨੂੰ ਅੰਜਾਮ ਦੇਣ ਵਾਲੇ ਤਿੰਨ ਮੁਲਜ਼ਮ ਅਜੇ ਵੀ ਪੁਲਿਸ ਦੀ ਪਕੜ ਤੋਂ ਬਾਹਰ ਦੱਸੇ ਜਾ ਰਹੇ ਹਨ | ਉਨ੍ਹਾਂ ਦੀ ਗਿ੍ਫ਼ਤਾਰੀ ਲਈ ਚੰਡੀਗੜ੍ਹ ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਵਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ | ਪੁਲਿਸ ਸੀ.ਸੀ.ਟੀ.ਵੀ ਫੁਟੇਜ, ਤਕਨੀਕੀ ਸਬੂਤਾਂ ਅਤੇ ਹੋਰ ਸੁਰਾਗਾਂ ਦੇ ਆਧਾਰ 'ਤੇ ਜਾਂਚ ਨੂੰ ਅੱਗੇ ਵਧਾ ਰਹੀ ਹੈ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ | ਉਨ੍ਹਾਂ ਨੇ ਵਪਾਰੀਆਂ ਨੂੰ ਭਰੋਸਾ ਦਿਵਾਇਆ ਹੈ ਕਿ ਸ਼ਹਿਰ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹਰ ਹਾਲ 'ਚ ਬਰਕਰਾਰ ਰੱਖਿਆ ਜਾਵੇਗਾ ਅਤੇ ਲੋਕਾਂ ਦੀ ਸੁਰੱਖਿਆ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਪੁਲਿਸ ਵਲੋਂ 529 ਥਾਈਾ ਛਾਪੇਮਾਰੀ-302 ਗਿ੍ਫ਼ਤਾਰ ਅਗਲੀ ਖ਼ਬਰ ਸੰਸਾਰ ਪ੍ਰਸਿੱਧ ਰੰਗਕਰਮੀ ਜੋੜੀ ਦਵਿੰਦਰ ਦਮਨ ਤੇ ਜਸਵੰਤ ਦਮਨ 'ਕਤਰਾ ਕਤਰਾ ਜ਼ਿੰਦਗੀ' ਨਾਟ ਦੀ ਸਾਂਝ ਪਾਉਂਦੇ ਸਰੋਤੇ ਦੇ...
Ad Position 24