08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਪੰਜਾਬ ਪੁਲਿਸ ਵਲੋਂ 529 ਥਾਈਾ ਛਾਪੇਮਾਰੀ-302 ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 15-06-2026
ਚੰਡੀਗੜ੍ਹ, 14 ਜੂਨ (ਅਜੀਤ ਬਿਊਰੋ)-ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ 'ਗੈਂਗਸਟਰਾਂ ਤੇ ਵਾਰ' ਦੇ 145ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 529 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ | ਜ਼ਿਕਰਯੋਗ ਹੈ ਕਿ 'ਗੈਂਗਸਟਰਾਂ 'ਤੇ ਵਾਰ'-ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ | ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ | 145ਵੇਂ ਦਿਨ ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 302 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗਿ੍ਫ਼ਤਾਰੀਆਂ 36,932 ਹੋ ਗਈਆਂ | ਇਸ ਤੋਂ ਇਲਾਵਾ 126 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 2 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ | ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 9 ਭਗੌੜੇ ਅਪਰਾਧੀ (ਪੀਓ) ਨੂੰ ਵੀ ਗਿ੍ਫ਼ਤਾਰ ਕੀਤਾ ਹੈ | ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ ਨੂੰ 470ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 70 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.7 ਕਿੱਲੋ ਹੈਰੋਇਨ, 250 ਨਸ਼ੀਲੀਆਂ ਗੋਲੀਆਂ ਅਤੇ 9500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ | ਇਸ ਨਾਲ ਸਿਰਫ 470 ਦਿਨਾਂ ਵਿੱਚ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 68,247 ਹੋ ਗਈ ਹੈ | ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਸੱਤ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ 'ਚ ਸਾਬਕਾ ਆਈ.ਏ.ਐੱਸ ਅਧਿਕਾਰੀ ਵਿਵੇਕ ਅਤਰੇ ਦੀ ਛੇਵੀਂ ਪੁਸਤਕ 'ਨਾਟ ਸੋ ਰੈਂਡਮਲੀ ਯੋਰਜ਼' ਹੋਈ ਲੋਕ ਅਰਪਣ ਅਗਲੀ ਖ਼ਬਰ ਸ੍ਰੀ ਕੁਮਾਰ ਮੈਡੀਕਲ ਸਟੋਰ ਗੋਲੀਕਾਂਡ ਤੋਂ ਬਾਅਦ ਸੈਕਟਰ -11 ਮਾਰਕੀਟ ਪੁਲਿਸ ਛਾਉਣੀ 'ਚ ਤਬਦੀਲ ਵੀ ਫ਼ਰਾਰ, ਪੁਲਿਸ ਵਲੋ...
Ad Position 24