08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਨਿਊ ਪਾਥ ਇੰਮੀਗ੍ਰੇਸ਼ਨ ਫਰਮ ਦੀ ਲਾਇਸੰਸ ਅਰਜ਼ੀ ਦਾਖ਼ਲ ਦਫ਼ਤਰ

Ad Position 21
No active advertisement
ਅਜੀਤ ਡੈਸਕ 15-06-2026
ਐੱਸ. ਏ. ਐੱਸ. ਨਗਰ, 14 ਜੂਨ (ਪ੍ਰੋ. ਅਵਤਾਰ ਸਿੰਘ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੀਤਿਕਾ ਸਿੰਘ ਨੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਨਿਊ ਪਾਥ ਇੰਮੀਗ੍ਰੇਸ਼ਨ ਫਰਮ (ਐਸ. ਸੀ. ਐਫ. ਨੰ1 101-102 ਟਾਪ ਫਲੋਰ ਫੇਜ਼-11 ਮੁਹਾਲੀ) ਵਲੋਂ ਕੰਸਲਟੈਂਸੀ ਦਾ ਲਾਇਸੰਸ ਜਾਰੀ ਕਰਨ ਵਾਸਤੇ ਦਿੱਤੀ ਗਈ ਅਰਜ਼ੀ ਦਾਖ਼ਲ ਦਫ਼ਤਰ ਕਰ ਦਿੱਤੀ ਗਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਫਰਮ ਦੇ ਮਾਲਕ ਰਵੀ ਕੁਮਾਰ ਪੁੱਤਰ ਪ੍ਰਕਾਸ਼ ਸਿੰਘ ਵਲੋਂ ਲਾਇਸੰਸ ਪ੍ਰਾਪਤ ਕਰਨ ਲਈ ਸੰਬੰਧਿਤ ਦਫ਼ਤਰ 'ਚ ਅਰਜ਼ੀ ਦਿੱਤੀ ਗਈ ਸੀ, ਜਿਸ ਦੇ ਚਲਦਿਆਂ ਜਦੋਂ ਪੁਲਿਸ ਪੜਤਾਲ ਕਰਵਾਈ ਗਈ ਤਾਂ ਫਰਮ ਖ਼ਿਲਾਫ਼ ਇਕ ਸ਼ਿਕਾਇਤ ਦਰਜ ਪਾਈ ਗਈ | ਉਨ੍ਹਾਂ ਦੱਸਿਆ ਕਿ ਦਫ਼ਤਰ ਵਲੋਂ ਫਰਮ ਦੇ ਮਾਲਕ ਨੂੰ ਦਰਜ ਐਫ. ਆਈ. ਆਰ. ਸੰਬੰਧੀ ਸਪੱਸ਼ਟੀਕਰਨ ਅਤੇ ਲੋੜੀਂਦੇ ਦਸਤਾਵੇਜ਼ ਪੇਸ਼ ਕਰਨ ਲਈ ਨੋਟਿਸ ਜਾਰੀ ਕੀਤਾ ਗਿਆ ਸੀ ਪਰ ਕਾਫ਼ੀ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਕੋਈ ਜਵਾਬ ਪ੍ਰਾਪਤ ਨਹੀਂ ਹੋਇਆ | ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਦੇ ਨਿਯਮਾਂ ਅਨੁਸਾਰ ਕਿਸੇ ਵੀ ਅਜਿਹੇ ਵਿਅਕਤੀ ਜਾਂ ਫਰਮ ਨੂੰ ਲਾਇਸੰਸ ਜਾਰੀ ਨਹੀਂ ਕੀਤਾ ਜਾ ਸਕਦਾ ਜਿਸ ਖ਼ਿਲਾਫ਼ ਪੁਲਿਸ ਰਿਕਾਰਡ ਅਨੁਸਾਰ ਅਪਰਾਧਿਕ ਮਾਮਲਾ ਦਰਜ ਹੋਵੇ | ਉਨ੍ਹਾਂ ਕਿਹਾ ਕਿ ਇਸ ਸਥਿਤੀ 'ਚ ਐਕਟ ਤੇ ਨਿਯਮਾਂ ਦੀਆਂ ਸੰਬੰਧਿਤ ਧਾਰਾਵਾਂ ਨੂੰ ਧਿਆਨ 'ਚ ਰੱਖਦੇ ਹੋਏ ਨਿਊ ਪਾਥ ਇੰਮੀਗ੍ਰੇਸ਼ਨ ਦੀ ਲਾਇਸੰਸ ਅਰਜ਼ੀ ਦਾਖ਼ਲ ਦਫ਼ਤਰ ਕਰ ਦਿੱਤੀ ਗਈ |

Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਕੇਟਲਬੈੱਲ ਚੈਂਪੀਅਨਸ਼ਿਪ ਜਿੱਤਣ ਵਾਲੇ ਡੇਰਾਬੱਸੀ ਦੇ ਬੱਚਿਆਂ ਦਾ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਵਿਸ਼ੇਸ਼ ਸਨਮਾਨ... ਅਗਲੀ ਖ਼ਬਰ ਚੰਡੀਗੜ੍ਹ 'ਚ ਸਾਬਕਾ ਆਈ.ਏ.ਐੱਸ ਅਧਿਕਾਰੀ ਵਿਵੇਕ ਅਤਰੇ ਦੀ ਛੇਵੀਂ ਪੁਸਤਕ 'ਨਾਟ ਸੋ ਰੈਂਡਮਲੀ ਯੋਰਜ਼' ਹੋਈ ਲੋਕ ਅਰਪਣ
Ad Position 24