08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਬੂਥਗੜ੍ਹ ਦੀਆਂ ਸਿਹਤ ਟੀਮਾਂ ਵਲੋਂ ਐਚ.ਪੀ.ਵੀ. ਟੀਕਾਕਰਨ ਲਈ ਘਰ-ਘਰ ਫੇਰੀ

Ad Position 21
No active advertisement
ਅਜੀਤ ਡੈਸਕ 15-06-2026
ਮਾਜਰੀ, 14 ਜੂਨ (ਕੁਲਵੰਤ ਸਿੰਘ ਧੀਮਾਨ)-ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਦੀ ਅਗਵਾਈ ਹੇਠ ਸਿਹਤ ਟੀਮਾਂ ਵਲੋਂ ਅੱਜ ਘਰ ਘਰ ਜਾ ਕੇ ਲਾਭਪਾਤਰੀ ਕੁੜੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਐਚ. ਪੀ. ਵੀ. ਟੀਕਾਕਰਨ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਡਾ. ਅਲਕਜੋਤ ਨੇ ਆਰ. ਬੀ. ਐਸ. ਕੇ. ਟੀਮ ਨਾਲ ਪਿੰਡ ਭੜੌਂਜੀਆਂ ਦਾ ਦੌਰਾ ਕਰਦਿਆਂ ਕਈ ਘਰਾਂ ਵਿਚ ਫੇਰੀ ਪਾਈ ਅਤੇ ਅਪੀਲ ਕੀਤੀ ਕਿ 14 ਤੋਂ 15 ਸਾਲ ਤੱਕ ਦੀਆਂ ਕੁੜੀਆਂ ਨੂੰ ਇਹ ਟੀਕਾ ਜ਼ਰੂਰ ਲਗਵਾਇਆ ਜਾਵੇ | ਉਨ੍ਹਾਂ ਟੀਕੇ ਬਾਰੇ ਹਰ ਤਰ੍ਹਾਂ ਦੀ ਗ਼ਲਤਫ਼ਹਿਮੀ ਦੂਰ ਕਰਦਿਆਂ ਕਿਹਾ ਕਿ ਇਸ ਟੀਕੇ ਦਾ ਕੋਈ ਨੁਕਸਾਨ ਨਹੀਂ ਹੈ | ਉਨ੍ਹਾਂ ਕਿਹਾ ਕਿ ਇਹ ਟੀਕਾ ਬੂਥਗੜ੍ਹ, ਪਲਹੇੜੀ ਤੇ ਖਿਜ਼ਰਾਬਾਦ ਦੇ ਸਰਕਾਰੀ ਸਿਹਤ ਕੇਂਦਰਾਂ ਵਿਚ ਹਰ ਰੋਜ਼ ਲੱਗ ਰਿਹਾ ਹੈ | ਉਨ੍ਹਾਂ ਦੱਸਿਆ ਕਿ ਵਿਸ਼ਵ ਸਿਹਤ ਸੰਗਠਨ ਅਨੁਸਾਰ ਸਰਵਾਈਕਲ ਕੈਂਸਰ ਮਹਿਲਾਵਾਂ 'ਚ ਹੋਣ ਵਾਲਾ ਚੌਥਾ ਸਭ ਤੋਂ ਆਮ ਕੈਂਸਰ ਹੈ, ਜਦਕਿ ਭਾਰਤ ਵਿਚ ਇਹ ਦੂਜਾ ਸਭ ਤੋਂ ਆਮ ਕੈਂਸਰ ਹੈ | ਮਹਿਲਾਵਾਂ 'ਚ ਬੱਚੇਦਾਨੀ ਦੇ ਹੇਠਲੇ ਹਿੱਸੇ ਵਿਚ ਪਾਏ ਜਾਂਦੇ ਇਸ ਗੰਭੀਰ ਕੈਂਸਰ ਦਾ ਮੁੱਖ ਕਾਰਨ ਹਿਊਮਨ ਪੈਪੀਲੋਮਾ ਵਾਇਰਸ ਹੈ, ਜਿਸ ਤੋਂ ਰੋਕਥਾਮ ਲਈ ਇਹ ਟੀਕਾ ਲਗਾਇਆ ਜਾ ਰਿਹਾ ਹੈ | ਜ਼ਿਕਰਯੋਗ ਹੈ ਕਿ ਇਹ ਟੀਕਾ ਉਨ੍ਹਾਂ ਕੁੜੀਆਂ ਨੂੰ ਲਗਾਇਆ ਜਾ ਰਿਹਾ ਹੈ, ਜਿਨ੍ਹਾਂ ਦਾ 14ਵਾਂ ਜਨਮ ਦਿਨ ਲੰਘ ਚੁੱਕਾ ਹੈ ਅਤੇ 15ਵਾਂ ਹਾਲੇ ਆਉਣਾ ਹੈ | ਸਿਹਤ ਅਧਿਕਾਰੀ ਨੇ ਦੱਸਿਆ ਕਿ ਇਹ ਟੀਕਾ ਪ੍ਰਾਈਵੇਟ ਹਸਪਤਾਲਾਂ 'ਚ ਮਹਿੰਗੀ ਕੀਮਤ 'ਤੇ ਉਪਲੱਬਧ ਹੈ, ਜਦਕਿ ਸਰਕਾਰੀ ਹਸਪਤਾਲਾਂ 'ਚ ਇਹ ਬਿਲਕੁੱਲ ਮੁਫ਼ਤ ਲੱਗ ਰਿਹਾ ਹੈ | ਉਨ੍ਹਾਂ ਕਿਹਾ ਕਿ ਸਿਹਤ ਸੰਬੰਧੀ ਕਿਸੇ ਵੀ ਹੋਰ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰ. 104 'ਤੇ ਸੰਪਰਕ ਕੀਤਾ ਜਾ ਸਕਦਾ ਹੈ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ 'ਚ 3 ਦਿਨਾਂ ਪਲਸ ਪੋਲੀਓ ਮੁਹਿੰਮ 28 ਜੁਲਾਈ ਤੋਂ 5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀ... ਅਗਲੀ ਖ਼ਬਰ ਡੇਰਾਬੱਸੀ ਦੇ ਵਾ. ਨੰ. 10 ਤੋਂ ਜਿੱਤੇ ਕੌਂਸਲਰ ਭੁਪਿੰਦਰ ਸਿੰਘ ਸੈਣੀ ਵਲੋਂ ਸ਼ੁਕਰਾਨੇ ਵਜੋਂ ਕਰਵਾਇਆ ਵਿਸ਼ਾਲ ਧਾਰਮਿਕ ਸ...
Ad Position 24