07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਜ਼ਿਲ੍ਹੇ 'ਚ 3 ਦਿਨਾਂ ਪਲਸ ਪੋਲੀਓ ਮੁਹਿੰਮ 28 ਜੁਲਾਈ ਤੋਂ 5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਉ ਰੋਕੂ ਬੂੰਦਾਂ <br/>

Ad Position 21
No active advertisement
ਅਜੀਤ ਡੈਸਕ 15-06-2026
ਐੱਸ. ਏ. ਐੱਸ. ਨਗਰ, 14 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਜ਼ਿਲ੍ਹੇ 'ਚ 28, 29 ਤੇ 30 ਜੁਲਾਈ ਨੂੰ 3 ਦਿਨਾਂ ਪਲਸ ਪੋਲੀਉ ਮੁਹਿੰਮ ਚਲਾਈ ਜਾਵੇਗੀ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰੀਸ਼ ਡੋਗਰਾ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਜ਼ਿਲ੍ਹੇ ਦੇ 0 ਤੋਂ 5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਉ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ | ਸਿਵਲ ਸਰਜਨ ਨੇ ਕਿਹਾ ਕਿ ਭਾਰਤ ਨੂੰ ਪੋਲੀਉ-ਮੁਕਤ ਬਣਾਈ ਰੱਖਣ ਲਈ ਹਰ ਬੱਚੇ ਨੂੰ ਪੋਲੀਉ ਰੋਕੂ ਬੂੰਦਾਂ ਪਿਲਾਉਣਾ ਬੇਹੱਦ ਜ਼ਰੂਰੀ ਹੈ | ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਮੁਹਿੰਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਇਸ ਦੀ ਸਫ਼ਲਤਾ ਲਈ ਲੋੜੀਂਦੀਆਂ ਟੀਮਾਂ ਤਾਇਨਾਤ ਕੀਤੀਆਂ ਜਾ ਰਹੀਆਂ ਹਨ | ਜ਼ਿਲ੍ਹਾ ਟੀਕਾਕਰਨ ਅਫ਼ਸਰ ਨੇ ਦੱਸਿਆ ਕਿ ਇਸ ਮੁਹਿੰਮ ਦੇ ਪਹਿਲੇ ਦਿਨ 28 ਜੁਲਾਈ ਨੂੰ ਜ਼ਿਲ੍ਹੇ ਭਰ ਵਿਚ ਸਥਾਪਿਤ ਪਲਸ ਪੋਲੀਉ ਬੂਥਾਂ 'ਤੇ ਬੱਚਿਆਂ ਨੂੰ ਪੋਲੀਉ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ ਅਤੇ 29 ਤੇ 30 ਜੁਲਾਈ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਘਰ-ਘਰ ਜਾ ਕੇ ਉਨ੍ਹਾਂ ਬੱਚਿਆਂ ਨੂੰ ਕਵਰ ਕਰਨਗੀਆਂ, ਜੋ ਕਿਸੇ ਕਾਰਨ ਬੂਥਾਂ ਤੱਕ ਨਹੀਂ ਪਹੁੰਚ ਸਕਣਗੇ | ਉਨ੍ਹਾਂ ਕਿਹਾ ਕਿ ਪੋਲੀਉ ਗੰਭੀਰ ਅਤੇ ਅਪੰਗਤਾ ਪੈਦਾ ਕਰਨ ਵਾਲੀ ਬਿਮਾਰੀ ਹੈ, ਜਿਸ ਤੋਂ ਬਚਾਅ ਲਈ ਹਰ ਬੱਚੇ ਨੂੰ ਪੋਲੀਉ ਰੋਕੂ ਬੂੰਦਾਂ ਪਿਲਾਉਣਾ ਲਾਜ਼ਮੀ ਹੈ | ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਭਾਵੇਂ ਉਨ੍ਹਾਂ ਦੇ ਬੱਚਿਆਂ ਨੂੰ ਨਿਯਮਿਤ ਟੀਕਾਕਰਨ ਅਧੀਨ ਪੋਲੀਉ ਦੇ ਟੀਕੇ ਲੱਗ ਚੁੱਕੇ ਹੋਣ, ਫਿਰ ਵੀ ਪਲਸ ਪੋਲੀਉ ਮੁਹਿੰਮ ਦੌਰਾਨ ਬੱਚਿਆਂ ਨੂੰ ਪੋਲੀਉ ਰੋਕੂ ਬੂੰਦਾਂ ਜ਼ਰੂਰ ਪਿਲਾਈਆਂ ਜਾਣ |

Ad Position 22
No active advertisement
ਪਿਛਲੀ ਖ਼ਬਰ ਇਲਾਕੇ ਦੀਆਂ ਸੜਕਾਂ ਤੇ ਸ਼ਹਿਰ 'ਚ ਅਵਾਰਾ ਪਸ਼ੂਆਂ ਕਾਰਨ ਵਧ ਰਹੇ ਨੇ ਹਾਦਸੇ <br/> ਅਗਲੀ ਖ਼ਬਰ ਬੂਥਗੜ੍ਹ ਦੀਆਂ ਸਿਹਤ ਟੀਮਾਂ ਵਲੋਂ ਐਚ.ਪੀ.ਵੀ. ਟੀਕਾਕਰਨ ਲਈ ਘਰ-ਘਰ ਫੇਰੀ
Ad Position 24