06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਗੈਂਗਸਟਰਾਂ 'ਤੇ ਵਾਰ ਦਾ 142ਵਾਂ ਦਿਨ ਪੰਜਾਬ ਪੁਲਿਸ ਵਲੋਂ 593 ਥਾਈਾ ਛਾਪੇਮਾਰੀ, 360 ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 15-06-2026
ਚੰਡੀਗੜ੍ਹ, 14 ਜੂਨ (ਅਜੀਤ ਬਿਊਰੋ)- ਸੂਬੇ ਵਿਚ ਚੱਲ ਰਹੀ ਫੈਸਲਾਕੁੰਨ ਮੁਹਿੰਮ 'ਗੈਂਗਸਟਰਾਂ ਤੇ ਵਾਰ' ਦੇ 142ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 593 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ | 142ਵੇਂ ਦਿਨ ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 360 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਕੁੱਲ ਗਿ੍ਫ਼ਤਾਰੀਆਂ ਦੀ ਗਿਣਤੀ 36,023 ਹੋ ਗਈ ਹੈ | ਇਸ ਤੋਂ ਇਲਾਵਾ 113 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 4 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ | ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 6 ਭਗੌੜੇ ਅਪਰਾਧੀ (ਪੀ.ਓ.) ਨੂੰ ਵੀ ਗਿ੍ਫ਼ਤਾਰ ਕੀਤਾ ਹੈ | ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਨੂੰ 467ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 104 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 1.2 ਕਿਲੋ ਹੈਰੋਇਨ, 3 ਕਿਲੋ ਭੁੱਕੀ, 257 ਨਸ਼ੀਲੀਆਂ ਗੋਲੀਆਂ ਤੇ 6250 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ | ਇਸ ਨਾਲ ਸਿਰਫ 467 ਦਿਨਾਂ ਵਿਚ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 67,833 ਹੋ ਗਈ ਹੈ | ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 28 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ |


Ad Position 22
No active advertisement
ਪਿਛਲੀ ਖ਼ਬਰ ਬਰਸਾਤ ਨੇ ਵਿਕਾਸ ਦੇ ਦਾਵਿਆਂ ਦੀ ਖੋਲ੍ਹੀ ਪੋਲ, ਕਰੋੜਾਂ ਖ਼ਰਚਣ ਦੇ ਬਾਵਜੂਦ ਬਰਵਾਲਾ ਸੜਕ ਮੁੜ ਪਾਣੀ 'ਚ ਡੁੱਬੀ <br/>... ਅਗਲੀ ਖ਼ਬਰ ਕੰਗ ਨੇ ਕਜੌਲੀ ਵਾਟਰ ਵਰਕਸ ਪ੍ਰਾਜੈਕਟ 'ਚ ਦੇਰੀ ਨੂੰ ਲੈ ਕੇ ਸੰਬੰਧਿਤ ਮੰਤਰੀ ਨੂੰ ਲਿਖਿਆ ਪੱਤਰ <br/>
Ad Position 24
No active advertisement