06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਝੋਨੇ ਦੀ ਲੁਆਈ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਡੀਜ਼ਲ ਦੀ ਪੂਰੀ ਸਪਲਾਈ ਮਿਲੇ-ਬਲੌਂਗੀ <br/>

Ad Position 21
No active advertisement
ਅਜੀਤ ਡੈਸਕ 15-06-2026
ਖਰੜ, 14 ਜੂਨ (ਗੁਰਮੁੱਖ ਸਿੰਘ ਮਾਨ)-ਕੇਂਦਰ ਸਰਕਾਰ ਵਲੋਂ ਇਕ ਵਿਅਕਤੀ ਨੂੰ 200 ਲੀਟਰ ਤੱਕ ਹੀ ਡੀਜ਼ਲ ਦੇਣ ਦੇ ਜਾਰੀ ਹੁਕਮਾਂ ਦੇ ਚਲਦਿਆਂ ਪੰਜਾਬ ਦੇ ਕਿਸਾਨਾਂ ਵਿਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ ਕਿਉਂਕਿ ਇਸ ਸਮੇਂ ਸੂਬੇ ਵਿਚ ਝੋਨੇ ਦੀ ਲੁਆਈ ਦਾ ਕੰਮ ਚੱਲ ਰਿਹਾ ਹੈ ਅਤੇ ਲੋੜ ਅਨੁਸਾਰ ਡੀਜ਼ਲ ਨਾ ਮਿਲਣ ਕਾਰਨ ਉਨ੍ਹਾਂ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਅਕਾਲੀ ਆਗੂ ਹਰਜਿੰਦਰ ਸਿੰਘ ਬਲੌਂਗੀ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਜਾਣ ਬੁੱਝ ਕੇ ਝੋਨੇ ਦੀ ਲੁਆਈ ਦੇ ਸੀਜ਼ਨ ਦੌਰਾਨ ਇਸ ਤਰ੍ਹਾਂ ਦੇ ਆਦੇਸ਼ ਦੇਣਾ ਪੰਜਾਬ ਦੇ ਕਿਸਾਨਾਂ ਨਾਲ ਵੱਡੀ ਸਾਜਿਸ਼ ਦਾ ਹਿੱਸਾ ਹੈ | ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਨੂੰ ਸਮੇਂ ਸਿਰ ਡੀਜ਼ਲ ਦੀ ਪੂਰੀ ਸਪਲਾਈ ਨਹੀਂ ਮਿਲੇਗੀ ਤਾਂ ਉਹ ਝੋਨੇ ਦੀ ਲੁਆਈ ਦਾ ਕੰਮ ਸਮੇਂ ਸਿਰ ਕਿਵੇਂ ਪੂਰਾ ਕਰਨਗੇ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਲੱਗ ਰਹੇ ਅਣਐਲਾਨੇ ਬਿਜਲੀ ਦੇ ਕੱਟਾਂ ਨੇ ਵੀ ਕਿਸਾਨਾਂ ਦੀ ਚਿੰਤਾ ਵਧਾਈ ਹੋਈ ਹੈ | ਉਨ੍ਹਾਂ ਮੰਗ ਕੀਤੀ ਕਿ ਝੋਨੇ ਦੀ ਲੁਆਈ ਲਈ ਕਿਸਾਨਾਂ ਨੂੰ ਡੀਜ਼ਲ ਦੀ ਖੁੱਲ੍ਹੀ ਸਪਲਾਈ ਦਿੱਤੀ ਜਾਵੇ ਤਾਂ ਕਿ ਉਹ ਝੋਨੇ ਦੀ ਲੁਆਈ ਦਾ ਕੰਮ ਸਮੇਂ ਸਿਰ ਮੁਕੰਮਲ ਕਰ ਸਕਣ |

Ad Position 22
No active advertisement
ਪਿਛਲੀ ਖ਼ਬਰ ਮੌਨਸੂਨ ਤੋਂ ਪਹਿਲਾਂ ਹਰਿਆਣਾ ਦੇ ਸਿਹਤ ਸੰਸਥਾਨਾਂ ਨੂੰ ਵੱਡੇ ਪੱਧਰ 'ਤੇ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ ਕਰਨ ਦੇ ਨਿਰਦੇ... ਅਗਲੀ ਖ਼ਬਰ ਬਰਸਾਤ ਨੇ ਵਿਕਾਸ ਦੇ ਦਾਵਿਆਂ ਦੀ ਖੋਲ੍ਹੀ ਪੋਲ, ਕਰੋੜਾਂ ਖ਼ਰਚਣ ਦੇ ਬਾਵਜੂਦ ਬਰਵਾਲਾ ਸੜਕ ਮੁੜ ਪਾਣੀ 'ਚ ਡੁੱਬੀ <br/>...
Ad Position 24
No active advertisement