ਖਰੜ, 18 ਜੂਨ (ਤਰਸੇਮ ਸਿੰਘ ਜੰਡਪੁਰੀ)- ਖਰੜ ਸ਼ਹਿਰ ਅਤੇ ਨੇੜਲੇ ਪਿੰਡਾਂ ਵਿਚਲੇ ਗੁਰੂ-ਘਰਾਂ ਵਿਖੇ ਸ਼ਹੀਦਾਂ ਦੀ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ ਸ਼ਰਧਾ ਨਾਲ ਮਨਾਇਆ ਗਿਆ। ਇਸੇ ਲੜੀ ਤਹਿਤ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਸਿੰਘ ਸਭਾ ਸੰਨੀ ਇਨਕਲੇਵ ਸੈਕਟਰ-125 ਖਰੜ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਅਖੰਡ ਪਾਠ ਦੇ ਭੋਗ ਪਾਏ ਗਏ, ਉਪਰੰਤ ਭਾਈ ਸਿਮਰਨਜੀਤ ਸਿੰਘ ਅੰਗਦ ਵਲੋਂ ਇਲਾਹੀ ਬਾਣੀ ਦੇ ਕੀਰਤਨ ਅਤੇ ਭਾਈ ਗੁਰਚਰਨ ਸਿੰਘ ਵਲੋਂ ਕਥਾ-ਵਿਚਾਰਾਂ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਤੋਂ ਇਲਾਵਾ ਭਾਈ ਰਜਿੰਦਰ ਸਿੰਘ ਸਭਰਾ ਦੇ ਢਾਡੀ ਜਥੇ ਵਲੋਂ ਸੰਗਤਾਂ ‘ਚ ਢਾਡੀ ਵਾਰਾਂ ਦੁਆਰਾ ਜੋਸ਼ ਭਰਿਆ ਗਿਆ ਅਤੇ ਨਾਲ ਹੀ ਉਨ੍ਹਾਂ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ ਅਤੇ ਬਲਿਦਾਨ ਬਾਰੇ ਜਾਣੂ ਕਰਵਾਇਆ ਗਿਆ। ਇਸ ਤੋਂ ਬਾਅਦ ਭਾਈ ਸਤਨਾਮ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਅੰਮ੍ਰਿਤਸਰ ਵਲੋਂ ਕੀਰਤਨ ਕਰਕੇ ਸੰਗਤਾਂ ਦਾ ਮਨ ਮੋਹ ਲਿਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਜਿੰਦਰ ਸਿੰਘ ਬੱਬੂ ਨੇ ਸਮੁੱਚੇ ਜਥਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਪ੍ਰੇਮ ਸਿੰਘ ਮਲੋਆ, ਸੀਨੀਅਰ ਮੀਤ ਪ੍ਰਧਾਨ ਹਰਮੇਸ਼ ਸਿੰਘ, ਖ਼ਜ਼ਾਨਚੀ ਭਗਵੰਤ ਸਿੰਘ, ਹਰਮਿੰਦਰ ਸਿੰਘ, ਗੋਪਾਲ ਸਿੰਘ, ਕੁਲਵਿੰਦਰ ਸਿੰਘ, ਹਰਭਜਨ ਸਿੰਘ, ਬੇਅੰਤ ਸਿੰਘ ਤੇ ਰਜਿੰਦਰ ਸਿੰਘ ਖਰਬੰਦਾ ਸਮੇਤ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ। ਇਸੇ ਤਰ੍ਹਾਂ ਗੁਰਦੁਆਰਾ ਗੁਰੂ ਕ੍ਰਿਪਾ ਸਾਹਿਬ ਸ਼ਿਵਾਲਿਕ ਸਿਟੀ ਖਰੜ ਵਿਖੇ ਸ਼ਹੀਦੀ ਪੁਰਬ ਨੂੰ ਮੁੱਖ ਰੱਖਦਿਆਂ ਗੁਰੂ-ਘਰ ਦੇ ਸੇਵਾਦਾਰਾਂ ਵਲੋਂ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਭਰਦਿਆਂ ਗੁਰੂ ਸਾਹਿਬ ਜੀ ਦੇ ਉਪਦੇਸ਼ਾਂ ਨੂੰ ਯਾਦ ਕੀਤਾ। ਇਸ ਮੌਕੇ ਸੇਵਾਦਾਰਾਂ ਵਲੋਂ ਰਾਹਗੀਰਾਂ ਤੇ ਸੰਗਤਾਂ ਵਿਚਕਾਰ ਠੰਢਾ-ਮਿੱਠਾ ਜਲ ਵਰਤਾਇਆ ਗਿਆ। ਇਸ ਮੌਕੇ ਸੰਗਤਾਂ ਨੇ ਗੁਰੂ ਸਾਹਿਬ ਜੀ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕਰਦਿਆਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਭੁਪਿੰਦਰ ਸਿੰਘ, ਪਰਵਿੰਦਰ ਸਿੰਘ ਰਿੰਕੂ, ਬਲਵਿੰਦਰ ਸਿੰਘ, ਐੱਚ. ਐੱਸ. ਵਾਲੀਆ, ਰਾਜ ਕੁਮਾਰ, ਜਸਵੰਤ ਸਿੰਘ, ਗੁਰਦਿਆਲ ਸਿੰਘ, ਬਲਵੀਰ ਸਿੰਘ, ਅਜੇ ਸਿੰਘ, ਦਿਲਾਵਰ ਸਿੰਘ ਤੇ ਤੇਜਵੀਰ ਸਿੰਘ ਸਮੇਤ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ। ਇਸੇ ਤਰ੍ਹਾਂ ਗੁਰਦੁਆਰਾ ਗੁਰੂ ਤੇਗ਼ ਬਹਾਦਰ ਸਾਹਿਬ ਗੁਰੂ ਤੇਗ਼ ਬਹਾਦਰ ਨਗਰ ਖਰੜ ਵਿਖੇ ਸ਼ਹੀਦੀ ਪੁਰਬ ਨੂੰ ਮੁੱਖ ਰੱਖਦਿਆਂ ਸਵੇਰ ਸਮੇਂ ਅਖੰਡ ਪਾਠ ਦੇ ਭੋਗ ਉਪਰੰਤ ਬੀਬੀਆਂ ਦੇ ਜਥੇ, ਬੱਚਿਆਂ ਦੇ ਜਥੇ ਅਤੇ ਗੁਰੂ-ਘਰ ਦੇ ਕੀਰਤਨੀ ਜਥੇ ਵਲੋਂ ਵੀ ਰਸਭਿੰਨਾ ਕੀਰਤਨ ਕੀਤਾ ਗਿਆ। ਇਸੇ ਦੌਰਾਨ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਵਿੰਦਰ ਸਿੰਘ ਕਥਾ-ਵਿਚਾਰਾਂ ਦੀ ਸਾਂਝ ਪਾਉਂਦਿਆਂ ਸੰਗਤਾਂ ਨੂੰ ਪੰਚਮ ਪਾਤਿਸ਼ਾਹ ਦੇ ਜੀਵਨ ਤੇ ਬਲਿਦਾਨ ਤੋਂ ਜਾਣੂ ਕਰਵਾਇਆ ਗਿਆ। ਇਸ ਤੋਂ ਬਾਅਦ ਭਾਈ ਅੰਮ੍ਰਿਤਬੀਰ ਸਿੰਘ ਹਜ਼ੂਰੀ ਰਾਗੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇ ਵਲੋਂ ਸੰਗਤਾਂ ਨੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ। ਇਸ ਮੌਕੇ ਪ੍ਰਬੰਧਕ ਕਮੇਟੀ ਵਲੋਂ ਸਾਰੇ ਜਥਿਆਂ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ। ਸਮਾਗਮ ਦੀ ਸਮਾਪਤੀ ਮੌਕੇ ਸੰਗਤਾਂ ਵਿਚਾਕਰ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਸੁਰਮੁੱਖ ਸਿੰਘ, ਜਨਰਲ ਸਕੱਤਰ ਭਾਈ ਜਸਬੀਰ ਸਿੰਘ, ਭਾਈ ਦਰਸ਼ਨ ਸਿੰਘ, ਜਥੇ. ਜਰਨੈਲ ਸਿੰਘ ਖ਼ਾਲਸਾ, ਹਰਭਜਨ ਸਿੰਘ, ਅਵਤਾਰ ਸਿੰਘ ਸੈਂਪਲਾ, ਸਵਰਨ ਸਿੰਘ ਜੰਡਪੁਰੀ, ਸ਼ੀਤਲ ਸਿੰਘ, ਸਤਪਾਲ ਸਿੰਘ, ਗੁਰਮੇਲ ਸਿੰਘ ਧਾਰੀਵਾਲ, ਸੁਰਜੀਤ ਸਿੰਘ ਮਲੋਆ, ਮਲਕੀਤ ਸਿੰਘ, ਬਲਦੇਵ ਸਿੰਘ, ਕੁਲਵੰਤ ਸਿੰਘ, ਸੁਰਮੁੱਖ ਸਿੰਘ ਸ਼ਿਵਜੋਤ, ਹਰਵਿੰਦਰ ਸਿੰਘ, ਪਿਆਰਾ ਸਿੰਘ, ਜਸਵੰਤ ਸਿੰਘ, ਬਾਵਾ ਸਿੰਘ, ਹਰਜੀਤ ਸਿੰਘ, ਪਰਮਜੀਤ ਸਿੰਘ, ਪਵਿੱਤਰ ਸਿੰਘ, ਜਸਕਰਨ ਸਿੰਘ, ਹਰਿੰਦਰ ਸਿੰਘ ਤੇ ਅੰਸ਼ਵੀਰ ਸਿੰਘ ਸਮੇਤ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।