02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਨੇ ਰਾਜਪਾਲ ਪੰਜਾਬ ਦੇ ਨਾਂਅ ’ਤੇ ਡੀ. ਸੀ. ਨੂੰ ਸੌਂਪਿਆ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 19-06-2026
ਐੱਸ. ਏ. ਐੱਸ. ਨਗਰ, 18 ਜੂਨ (ਪ੍ਰੋ. ਅਵਤਾਰ ਸਿੰਘ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨਾਲ ਸੰਬੰਧਿਤ ਵਿਵਾਦਿਤ ਵੀਡੀਓ ਦੇ ਮਾਮਲੇ ‘ਚ ਕਾਰਵਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਰਾਜਪਾਲ ਪੰਜਾਬ ਦੇ ਨਾਂਅ ‘ਤੇ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਮੰਗ-ਪੱਤਰ ਸੌਂਪਿਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਦੇ ਕਿਸੇ ਜ਼ਰੂਰੀ ਰੁਝੇਵੇਂ ਦੇ ਚਲਦਿਆਂ ਇਹ ਮੰਗ ਪੱਤਰ ਏ. ਡੀ. ਸੀ. (ਜ) ਮੁਹਾਲੀ ਗੀਤਿਕਾ ਸਿੰਘ ਵਲੋਂ ਪ੍ਰਾਪਤ ਕੀਤਾ ਗਿਆ। ਇਸ ਮੰਗ ਪੱਤਰ ਰਾਹੀਂ ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਕੰਸਾਲਾ ਤੇ ਜ਼ਿਲ੍ਹਾ ਜਨਰਲ ਸਕੱਤਰ ਲਵਰਿੰਦਰ ਸਿੰਘ ਸਿੱਲ ਸਮੇਤ ਹੋਰਨਾਂ ਆਗੂਆਂ ਨੇ ਕਿਹਾ ਕਿ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਅਨੁਸਾਰ ਕਰਵਾਈਆਂ ਗਈਆਂ ਵੱਖ-ਵੱਖ ਫੋਰੈਂਸਿਕ ਜਾਂਚਾਂ ਦੀਆਂ ਰਿਪੋਰਟਾਂ ਸਾਹਮਣੇ ਆਉਣ ਤੋਂ ਬਾਅਦ ਸਥਿਤੀ ਪੂਰੀ ਤਰ੍ਹਾਂ ਬਦਲ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜਾਂਚ ਰਿਪੋਰਟਾਂ ‘ਚ ਵੀਡੀਓ ਨਾਲ ਕਿਸੇ ਵੀ ਕਿਸਮ ਦੀ ਐਡੀਟਿੰਗ, ਟੈਂਪਰਿੰਗ, ਡੀਪਫੇਕ ਤਕਨੀਕ ਜਾਂ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਛੇੜਛਾੜ ਹੋਣ ਦਾ ਕੋਈ ਸਬੂਤ ਨਹੀਂ ਮਿਲਿਆ। ਆਗੂਆਂ ਨੇ ਕਿਹਾ ਕਿ ਹੁਣ ਇਹ ਮਾਮਲਾ ਕੇਵਲ ਇਕ ਵੀਡੀਓ ਦਾ ਨਹੀਂ ਰਿਹਾ, ਸਗੋਂ ਪੰਜਾਬ ਦੇ ਮੁੱਖ ਮੰਤਰੀ ਵਲੋਂ ਪੰਜਾਬ ਦੀ ਜਨਤਾ ਅਤੇ ਸਿੱਖ ਕੌਮ ਸਾਹਮਣੇ ਕੀਤੇ ਗਏ ਦਾਅਵਿਆਂ ਦੀ ਸਚਾਈ ਅਤੇ ਭਰੋਸੇਯੋਗਤਾ ਦਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਸਿੱਖ ਧਰਮ ‘ਚ ਗੁਰੂ ਸਾਹਿਬਾਨ, ਭਗਤਾਂ, ਸ਼ਹੀਦਾਂ ਅਤੇ ਸੰਤਾਂ-ਮਹਾਂਪੁਰਖਾਂ ਦਾ ਸਤਿਕਾਰ ਕਰਨਾ ਸਿਰਫ਼ ਧਾਰਮਿਕ ਰਸਮ ਨਹੀਂ, ਸਗੋਂ ਸਿੱਖ ਜੀਵਨ ਦਾ ਕੇਂਦਰੀ ਅਸੂਲ ਹੈ।
ਇਸ ਲਈ ਅਜਿਹੇ ਮਾਮਲਿਆਂ ‘ਚ ਉੱਠਣ ਵਾਲੇ ਸ਼ੰਕੇ ਸਮੁੱਚੀ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਗਹਿਰਾਈ ਨਾਲ ਪ੍ਰਭਾਵਿਤ ਕਰਦੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਮਾਮਲੇ ‘ਚ ਵੀ ਕਿਸੇ ਕਿਸਮ ਦੀ ਲਾਪ੍ਰਵਾਹੀ ਜਾਂ ਪੱਖਪਾਤ ਪੰਜਾਬ ਦੇ ਲੋਕਾਂ ਦੇ ਨਿਆਂ ਪ੍ਰਣਾਲੀ ਉੱਤੇ ਭਰੋਸੇ ਨੂੰ ਹੋਰ ਕਮਜ਼ੋਰ ਕਰ ਸਕਦਾ ਹੈ, ਲਿਹਾਜ਼ਾ ਫੋਰੈਂਸਿਕ ਰਿਪੋਰਟਾਂ ਤੇ ਉਪਲੱਬਧ ਤੱਥਾਂ ਦੇ ਆਧਾਰ ‘ਤੇ ਮੁੱਖ ਮੰਤਰੀ ਪੰਜਾਬ ਖ਼ਿਲਾਫ਼ ਬਣਦੀਆਂ ਕਾਨੂੰਨੀ ਧਾਰਾਵਾਂ ਤਹਿਤ ਤੁਰੰਤ ਪਰਚਾ ਦਰਜ ਕਰਵਾਇਆ ਜਾਵੇ ਅਤੇ ਇਸ ਪਰਚੇ ਦੀ ਤਫਤੀਸ਼ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਿਸੇ ਮੌਜੂਦਾ ਜੱਜ ਦੀ ਨਿਗਰਾਨੀ ਹੇਠ ਸੁਤੰਤਰ, ਨਿਰਪੱਖ ਤੇ ਸਮਾਂਬੱਧ ਢੰਗ ਨਾਲ ਕਰਵਾਈ ਜਾਵੇ। ਆਗੂਆਂ ਨੇ ਇਹ ਮੰਗ ਵੀ ਕੀਤੀ ਕਿ ਜਾਂਚ ਦੀ ਪਾਰਦਰਸ਼ਤਾ ਅਤੇ ਨਿਰਪੱਖਤਾ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਪੰਜਾਬ ਨੈਤਿਕਤਾ ਦੇ ਆਧਾਰ ‘ਤੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ। ਆਗੂਆਂ ਨੇ ਕਿਹਾ ਕਿ ਜਾਂਚ ਰਿਪੋਰਟ ਜਨਤਕ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਮੋਦੀ ਸਰਕਾਰ ਦੇ 12 ਸਾਲ ਹਰ ਵਰਗ ਦੇ ਕਲਿਆਣ ਲਈ ਸਮਰਪਿਤ ਰਹੇ -ਸਮ੍ਰਿਤੀ ਇਰਾਨੀ ਅਗਲੀ ਖ਼ਬਰ ਵਿਧਾਇਕ ਰੰਧਾਵਾ ਵਲੋਂ ਸੁਖਨਾ ਚੋਅ ’ਤੇ ਬਣ ਰਹੇ ਪੁਲ ਦੇ ਨਿਰਮਾਣ ਕਾਰਜਾਂ ਦਾ ਨਿਰੀਖਣ
Ad Position 24
No active advertisement